ਲੁਧਿਆਣਾ (ਅਨਿਲ): ਥਾਣਾ ਸਲੇਮ ਟਾਬਰੀ ਦੀ ਪੁਲਸ ਨੇ ਘਰ ਦੇ ਬਾਹਰ ਖੜ੍ਹੀ ਕਾਰ ਚੋਰੀ ਕਰਨ ਵਾਲੇ ਚੋਰਾਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣੇਦਾਰ ਹਰਮੇਸ਼ ਲਾਲ ਨੇ ਦੱਸਿਆ ਕਿ ਪੁਲਸ ਨੂੰ ਇਸ ਬਾਰੇ ਭੋਰਾ ਪਿੰਡ ਦੀ ਰਹਿਣ ਵਾਲੀ ਮਨੀਸ਼ਾ ਪਤਨੀ ਗੁਰਪ੍ਰੀਤ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਸੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਲੱਗਣਗੀਆਂ ਆਨਲਾਈਨ ਕਲਾਸਾਂ, ਸਰਦੀ ਦੀਆਂ ਛੁੱਟੀਆਂ ਵਧਣ ਮਗਰੋਂ ਨਵਾਂ ਫ਼ੈਸਲਾ
ਉਸ ਨੇ ਦੱਸਿਆ ਕਿ 20 ਦਸੰਬਰ ਦੀ ਰਾਤ ਨੂੰ ਉਸ ਨੇ ਆਪਣੀ ਗੱਡੀ ਘਰ ਦੇ ਬਾਹਰ ਸਿਲਵਰ ਕੁੰਜ ਵਿਚ ਖੜ੍ਹੀ ਕੀਤੀ ਸੀ ਤੇ ਅਗਲੇ ਦਿਨ ਉੱਥੋਂ ਗੱਡੀ ਗਾਇਬ ਸੀ, ਜਿਸ ਮਗਰੋਂ ਉਸ ਨੇ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ। ਪੁਲਸ ਨੇ ਮਾਮਲੇ ਦੀ ਜਾਂਚ ਕਰਮ ਮਗਰੋਂ ਅਣਪਛਾਤੇ ਚੋਰਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਚੋਰੀ ਕੀਤੇ ਮੋਬਾਈਲਾਂ ਦੇ ਨਾਜਾਇਜ਼ ਕਾਰੋਬਾਰ ਦਾ ਵੱਡਾ ਨੈੱਟਵਰਕ, ਕੀਤੇ ਜਾਂਦੇ ਹਨ ਸਮੱਗਲ
NEXT STORY