ਅੰਮ੍ਰਿਤਸਰ (ਜ.ਬ.): ਅੰਮ੍ਰਿਤਸਰ 'ਚ ਦਿਨ-ਦਿਹਾੜੇ ਹੋਏ ਇੱਕ ਸਨਸਨੀਖੇਜ਼ ਹਮਲੇ ਨੇ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਇਹ ਘਟਨਾ ਅੰਮ੍ਰਿਤਸਰ ਦੇ ਨਿਊ ਫਲਾਵਰ ਸਕੂਲ ਨੇੜੇ ਵਾਪਰੀ ਹੈ। ਸੂਤਰਾਂ ਅਨੁਸਾਰ, ਇੱਕ ਕਾਲੀ ਕਾਰ ਵਿੱਚ ਸਵਾਰ ਹੋ ਕੇ ਆਏ ਕੁਝ ਨੌਜਵਾਨਾਂ ਨੇ ਸੜਕ 'ਤੇ ਜਾ ਰਹੇ ਇੱਕ ਬੁਲੇਟ ਮੋਟਰਸਾਈਕਲ ਸਵਾਰ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਮਾਰਨ ਤੋਂ ਬਾਅਦ ਹਮਲਾਵਰ ਹਥਿਆਰਾਂ ਸਮੇਤ ਪੀੜਤ ਦੇ ਪਿੱਛੇ ਦੌੜਦੇ ਹਨ ਅਤੇ ਉਸ ਨਾਲ ਬੁਰੀ ਤਰ੍ਹਾਂ ਕੁੱਟਮਾਰ ਕਰਦੇ ਹਨ। ਪੀੜਤ ਦੀ ਪਛਾਣ ਮੁਖਤਾਰ ਸਿੰਘ ਵਜੋਂ ਹੋਈ ਹੈ, ਜੋ ਕਿ ਅੰਤਰਯਾਮੀ ਕਾਲੋਨੀ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਮੌਕੇ 'ਤੇ ਮੌਜੂਦ ਲੋਕਾਂ ਨੇ ਕਾਰੋਬਾਰੀ ਮੁਖਤਾਰ ਸਿੰਘ ਦੇ ਪਰਿਵਾਰ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਉਨ੍ਹਾਂ ਨੂੰ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।
ਇਹ ਵੀ ਪੜ੍ਹੋ-ਜੰਡਿਆਲਾ 'ਚ ਹੋ ਗਿਆ ਵੱਡਾ ਐਨਕਾਊਂਟਰ, ਚੱਲੀਆਂ ਤਾੜ-ਤਾੜ ਗੋਲੀਆਂ
ਪੀੜਤ ਦੇ ਰਿਸ਼ਤੇਦਾਰ ਸਾਹਿਬ ਸਿੰਘ ਨੇ ਦੱਸਿਆ ਕਿ ਜ਼ਖਮੀ ਮੁਖਤਾਰ ਸਿੰਘ ਦਾ ਸੁਲਤਾਨਵਿੰਡ ਰੋਡ ਇਲਾਕੇ ਵਿੱਚ ਗਹਿਣਿਆਂ ਦਾ ਸ਼ੋਰੂਮ ਹੈ। ਇਸ ਹਮਲੇ ਪਿੱਛੇ ਫਿਰੌਤੀ ਦੀ ਮੰਗ ਦਾ ਮਾਮਲਾ ਹੈ। ਉਨ੍ਹਾਂ ਮੁਤਾਬਕ ਕੁਝ ਦਿਨ ਪਹਿਲਾਂ ਮੁਖਤਿਆਰ ਸਿੰਘ ਤੋਂ ਫਿਰੌਤੀ ਮੰਗੀ ਗਈ ਸੀ ਅਤੇ ਰਕਮ ਨਾ ਦਿੱਤੇ ਜਾਣ ਕਾਰਨ ਹਮਲਾਵਰਾਂ ਨੇ ਸ਼ਰੇਆਮ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਹਮਲਾਵਰਾਂ ਨੇ ਮੁਖਤਾਰ ਸਿੰਘ 'ਤੇ ਕ੍ਰਿਪਾਨਾਂ ਨਾਲ ਹਮਲਾ ਕੀਤਾ ਅਤੇ ਉਸ ਕੋਲੋਂ 425 ਗ੍ਰਾਮ ਸੋਨੇ ਦਾ ਸਾਮਾਨ ਲੁੱਟ ਕੇ ਫ਼ਰਾਰ ਹੋ ਗਏ।
ਇਹ ਵੀ ਪੜ੍ਹੋ- ਅਹਿਮ ਖ਼ਬਰ: ਜਲੰਧਰ ਤੇ ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗ ਗਈਆਂ ਕਈ ਪਾਬੰਦੀਆਂ
ਪੁਲਸ ਦੀ ਕਾਰਵਾਈ 'ਤੇ ਸਵਾਲ ਜ਼ਖ਼ਮੀ ਮੁਖਤਾਰ ਸਿੰਘ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਸ ਵਾਰਦਾਤ ਤੋਂ ਬਾਅਦ ਸਥਾਨਕ ਲੋਕਾਂ ਵਿੱਚ ਭਾਰੀ ਗੁੱਸਾ ਦੇਖਿਆ ਜਾ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਦਿਨ-ਦਿਹਾੜੇ ਹੋ ਰਹੀਆਂ ਅਜਿਹੀਆਂ ਘਟਨਾਵਾਂ ਪੁਲਸ ਦੀ ਕਾਰਜਪ੍ਰਣਾਲੀ 'ਤੇ ਵੱਡੇ ਸਵਾਲ ਖੜ੍ਹੇ ਕਰਦੀਆਂ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਲੋਹੜੀ ਤੱਕ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਸੁਖਬੀਰ ਬਾਦਲ ਨੇ ਹਲਕਾ ਸਾਹਨੇਵਾਲ ਦੇ ਅਕਾਲੀ ਵਰਕਰਾਂ ਦੀ ਪਿੱਠ ਥਾਪੜੀ
NEXT STORY