ਕਾਠਗੜ੍ਹ, (ਭੂੰਬਲਾ)- ਨੈਸ਼ਨਲ ਹਾਈਵੇ 'ਤੇ ਪਿੰਡ ਜਮੀਤਗੜ੍ਹ ਭੱਲਾ ਕੋਲ ਇਕ ਕਾਰ ਤੇ ਟਿੱਪਰ ਦੀ ਟੱਕਰ 'ਚ ਇਕ ਵਿਅਕਤੀ ਜ਼ਖਮੀ ਹੋ ਗਿਆ ਅਤੇ ਕਾਰ ਦਾ ਵੀ ਕਾਫੀ ਨੁਕਸਾਨ ਹੋਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਘਟਨਾ ਸਥਾਨ 'ਤੇ ਮੌਜੂਦ ਏ.ਐੱਸ.ਆਈ. ਜਰਨੈਲ ਸਿੰਘ ਤੇ ਹੈੱਡ ਕਾਂਸਟੇਬਲ ਧਰਮਪਾਲ ਥਾਣਾ ਕਾਠਗੜ੍ਹ ਨੇ ਦੱਸਿਆ ਕਿ ਸਫੈਦ ਰੰਗ ਦੀ ਸਵਿਫਟ ਕਾਰ ਦਾ ਚਾਲਕ ਅਰਸ਼ਦੀਪ ਸਿੰਘ ਚੰਡੀਗੜ੍ਹ ਤੋਂ ਜਲੰਧਰ ਵੱਲ ਜਾ ਰਿਹਾ ਸੀ। ਜਦੋਂ ਉਹ ਉਕਤ ਸਥਾਨ 'ਤੇ ਪਹੁੰਚਿਆ ਤਾਂ ਸੜਕ 'ਤੇ ਬੈਕ ਹੋ ਰਹੇ ਟਿੱਪਰ ਨਾਲ ਉਸ ਦੀ ਟੱਕਰ ਹੋ ਗਈ। ਇਹ ਟਿੱਪਰ ਸੜਕ ਦੇ ਚੱਲਦੇ ਕੰਮ ਲਈ ਵਰਤਿਆ ਜਾ ਰਿਹਾ ਸੀ। ਇਸ ਘਟਨਾ 'ਚ ਕਾਰ ਚਾਲਕ ਅਰਸ਼ਦੀਪ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਲੜੋਆ ਥਾਣਾ ਮੁਕੰਦਪੁਰ ਦੇ ਕੁੱਝ ਸੱਟਾਂ ਲੱਗਣ ਕਾਰਨ ਉਸ ਨੂੰ ਰੋਪੜ ਹਸਪਤਾਲ ਭੇਜਿਆ ਗਿਆ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਦੋਦਾ ਪੰਪ 'ਤੇ ਲੁੱਟ-ਖੋਹ ਕਰਨ ਵਾਲਿਆਂ ਨੂੰ 4 ਦਿਨਾਂ ਦੇ ਪੁਲਸ ਰਿਮਾਂਡ 'ਤੇ ਹੋਰ ਭੇਜਿਆ
NEXT STORY