ਤਲਵੰਡੀ ਭਾਈ (ਗੁਲਾਟੀ)–ਅੱਜ ਸਥਾਨਕ ਸ਼ਹਿਰ ਦੀ ਨਵੀਂ ਅਬਾਦੀ ਵਾਰਡ ਨੰਬਰ ਪੰਜ ਵਿਖੇ ਨੀਲੇ ਕਾਰਡ ਕੱਟੇ ਜਾਣ ਕਰਕੇ ਕਾਰਡਧਾਰਕਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਸਬੰਧੀ ਗੁਰਮੇਲ ਸਿੰਘ, ਚਮਕੌਰ ਸਿੰਘ, ਚੰਦਰ ਕਲਾਂ, ਗੁਰਮੀਤ ਕੌਰ, ਸਿਮਰਨਜੀਤ ਕੌਰ, ਅਮਰਜੀਤ ਕੌਰ, ਕੁਲਵਿੰਦਰ ਕੌਰ, ਨਛੱਤਰ ਕੌਰ, ਚਰਨਜੀਤ ਕੌਰ, ਸ਼ਾਤੀ ਦੇਵੀ, ਰੇਨੂੰ, ਹਰਜਿੰਦਰ ਕੌਰ, ਸ਼ਮਾ ਰਾਣੀ, ਸਿਮਰਜੀਤ ਕੌਰ, ਗੁਰਵਿੰਦਰ ਕੌਰ ਆਦਿ ਨੇ ਦੱਸਿਆ ਕਿ ਉਨ੍ਹਾਂ ਦੇ ਨੀਲੇ ਕਾਰਡ ਕੱਟ ਦਿੱਤੇ ਜਾਣ ਕਰਕੇ ਉਨ੍ਹਾਂ ਨੂੰ ਇਸ ਵਾਰ ਦਾ ਰਾਸ਼ਨ ਨਹੀਂ ਮਿਲਿਆਂ, ਜਿਸ ਕਾਰਨ ਅੱਜ ਉਨ੍ਹਾਂ ਨੂੰ ਪੰਜਾਬ ਦੀ ਕੈਪਟਨ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾਂ ਦੀਆਂ ਚੋਣਾਂ ਵੇਲੇ ਕਾਂਗਰਸ ਵੱਲੋਂ ਉਨ੍ਹਾਂ ਨੂੰ ਸਬਜਬਾਗ ਦਿਖਾਕੇ ਉਨ੍ਹਾਂ ਤੋਂ ਵੋਟਾਂ ਵਟੋਰੀਆਂ ਗਈਆਂ ਅਤੇ ਕਾਂਗਰਸ ਨੇ ਚੋਣਾਂ ਵੇਲੇ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ ਬਣਨ 'ਤੇ ਨੀਲੇ ਕਾਰਡ ਧਾਰਕਾਂ ਨੂੰ ਕਣਕ, ਦਾਲ ਦੇ ਨਾਲ ਘਿਉ ਅਤੇ ਚਾਹ ਪੱਤੀ ਵੀ ਦਿੱਤੀ ਜਾਵੇਗੀ ਪਰ ਉਨ੍ਹਾਂ ਨੂੰ ਮਿਲ ਰਹੀ ਇਹ ਸਹੂਲਤ ਵੀ ਕੈਪਟਨ ਸਰਕਾਰ ਵੱਲੋਂ ਖੋਹ ਲਈ ਗਈ ਹੈ। ਇਸ ਮੌਕੇ ਚਮਕੌਰ ਸਿੰਘ ਨੇ ਦੱਸਿਆ ਕਿ ਉਸਦੀ ਅੱਖ ਦੀ ਰੌਸ਼ਨੀ ਨਹੀਂ ਹੈ,ਪਿਛਲੇ ਲੰਮੇ ਸਮੇਂ ਤੋਂ ਇਸ ਸਹੂਲਤ ਨਾਲ ਆਪਣਾ ਪੇਟ ਪਾਲ ਰਿਹਾ ਹੈ ਪਰ ਕੁਝ ਸਮਾਂ ਪਹਿਲਾਂ ਉਸ ਨੂੰ ਮਿਲਦੀ ਪੈਨਸ਼ਨ ਵੀ ਬੰਦ ਕਰ ਦਿੱਤੀ ਗਈ ਅਤੇ ਹੁਣ ਇਹ ਸਹੂਲਤ ਵੀ ਬੰਦ ਕਰ ਦਿੱਤੀ ਗਈ। ਕੁਝ ਹੋਰ ਕਾਰਡਧਾਰਕਾਂ ਨੇ ਦੱਸਿਆ ਕਿ ਉਹ ਕਿਰਾਏ ਦੇ ਮਕਾਨ 'ਤੇ ਰਹਿ ਰਹੇ ਹਨ ਪਰ ਉਨ੍ਹਾਂ ਦੇ ਕਾਰਡ ਇਸ ਕਰਕੇ ਕੱਟ ਦਿੱਤੇ ਕਿ ਉਨ੍ਹਾਂ ਕੋਲੇ ਜਗ੍ਹਾ ਪੰਜ ਮਰਲੇ ਤੋਂ ਉਪਰ ਹੈ। ਇਸ ਮੌਕੇ ਪ੍ਰਦਰਸ਼ਨਕਾਰੀ ਨੇ ਜੋਰਦਾਰ ਮੰਗ ਕੀਤੀ ਕਿ ਉਨ੍ਹਾਂ ਨੂੰ ਇਹ ਸਹੂਲਤ ਦਿੱਤੀ ਜਾਵੇ।
ਸਕੂਲ ਪ੍ਰਬੰਧਕਾਂ ਦੀ ਲੁੱਟ ਖਿਲਾਫ ਮਾਪਿਆਂ ਵੱਲੋਂ ਦਿੱਤਾ ਗਿਆ ਧਰਨਾ
NEXT STORY