ਅੰਮ੍ਰਿਤਸਰ (ਸਰਬਜੀਤ)- ਅੰਮ੍ਰਿਤਸਰ ਵਿਖੇ ਪਿਛਲੇ ਕਈ ਦਿਨਾਂ ਤੋਂ ਚੱਲ ਰਹੀ ਸੀਤ ਲਹਿਰ ਅਤੇ ਸੰਘਣੀ ਧੁੰਦ ਕਾਰਨ ਜਿੱਥੇ ਆਮ ਜਨ-ਜੀਵਨ ਪੂਰੀ ਤਰ੍ਹਾਂ ਨਾਲ ਪ੍ਰਭਾਵਿਤ ਹੈ, ਉਥੇ ਹੀ ਵਾਹਨ ਚਾਲਕਾਂ ਦੀ ਲਾਪ੍ਰਵਾਹੀ ਵੱਡੇ ਹਾਦਸਿਆਂ ਨੂੰ ਸੱਦਾ ਦੇ ਰਹੀ ਹੈ। ਦੇਖਣ ’ਚ ਆ ਰਿਹਾ ਹੈ ਕਿ ਸੰਘਣੀ ਧੁੰਦ ਦੇ ਬਾਵਜੂਦ ਕਈ ਵਾਹਨ ਚਾਲਕ ਬਿਨਾਂ ਹੈੱਡ-ਲਾਈਟਾਂ ਜਗਾਏ ਸੜਕਾਂ ’ਤੇ ਨਿਕਲ ਰਹੇ ਹਨ, ਜੋ ਕਿਸੇ ਵੀ ਸਮੇਂ ਭਿਆਨਕ ਹਾਦਸੇ ਦਾ ਸ਼ਿਕਾਰ ਬਣ ਸਕਦੇ ਹਨ।
ਇਹ ਵੀ ਪੜ੍ਹੋ- ਗੁਰਦਾਸਪੁਰ ਹਾਦਸੇ ਮਗਰੋਂ ਸਕੂਲਾਂ ਦਾ ਸਮਾਂ ਬਦਲਣ ਦੀ ਉੱਠੀ ਮੰਗ
ਹਾਲਾਂਕਿ ਇਸ ਸਬੰਧੀ ਪਿਛਲੇ ਦਿਨਾਂ ਤੋਂ ਟ੍ਰੈਫਿਕ ਪੁਲਸ ਵੱਲੋਂ ਲਗਾਤਾਰ ਹਦਾਇਤਾਂ ਦਿੱਤੀਆਂ ਜਾ ਰਹੀਆਂ ਹਨ। ਪੁਲਸ ਵੱਲੋਂ ਜਿੱਥੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕ ਕੀਤਾ ਗਿਆ ਹੈ, ਉਥੇ ਹੀ ਵਾਹਨਾਂ ’ਤੇ ਰਿਫਲੈਕਟਰ ਵੀ ਲਏ ਗਏ ਸਨ ਤਾਂ ਜੋ ਧੁੰਦ ’ਚ ਵਾਹਨ ਦੂਰੋਂ ਦਿਖਾਈ ਦੇ ਸਕਣ ਪਰ ਇਸ ਦੇ ਬਾਵਜੂਦ ਕਈ ਵਾਹਨ ਚਾਲਕ ਇਨ੍ਹਾਂ ਨਿਯਮਾਂ ’ਤੇ ਗੌਰ ਨਹੀਂ ਕਰ ਰਹੇ।
ਇਹ ਵੀ ਪੜ੍ਹੋ- ਪੰਜਾਬ 'ਚ ਸੰਘਣੀ ਧੁੰਦ ਕਾਰਨ ਸਕੂਲ ਵੈਨ ਨਾਲ ਵਾਪਰਿਆ ਵੱਡਾ ਹਾਦਸਾ, ਪੈ ਗਿਆ ਚੀਕ-ਚਿਹਾੜਾ
ਮਾਹਿਰਾਂ ਦਾ ਕਹਿਣਾ ਹੈ ਕਿ ਅਜਿਹੇ ਮੌਸਮ ’ਚ ਛੋਟੀ ਜਿਹੀ ਲਾਪ੍ਰਵਾਹੀ ਵੀ ਜਾਨਲੇਵਾ ਸਾਬਤ ਹੋ ਸਕਦੀ ਹੈ। ਟ੍ਰੈਫਿਕ ਪੁਲਸ ਨੇ ਮੁੜ ਅਪੀਲ ਕੀਤੀ ਹੈ ਕਿ ਧੁੰਦ ਦੇ ਦੌਰਾਨ ਵਾਹਨਾਂ ਦੀ ਰਫ਼ਤਾਰ ਮੱਠੀ ਰੱਖੀ ਜਾਵੇ ਅਤੇ ਫੌਗ ਲਾਈਟਾਂ ਜਾਂ ਹੈੱਡ-ਲਾਈਟਾਂ ਦੀ ਵਰਤੋਂ ਲਾਜ਼ਮੀ ਕੀਤੀ ਜਾਵੇ।
ਇਹ ਵੀ ਪੜ੍ਹੋ-ਸਾਵਧਾਨ! ਪਹਿਲਾਂ ਕੁੜੀਆਂ ਕਰਦੀਆਂ ਨੇ ਫੋਨ ਤੇ ਫਿਰ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪੰਜਾਬ 'ਚ ਵੱਡਾ ਹਾਦਸਾ! PRTC ਬੱਸ ਤੇ ਸਿਲੰਡਰਾਂ ਨਾਲ ਭਰੇ ਟਰੱਕ ਦੀ ਭਿਆਨਕ ਟੱਕਰ, ਪਿਆ ਚੀਕ-ਚਿਹਾੜਾ
NEXT STORY