ਜਲੰਧਰ (ਮਾਹੀ) : ਥਾਣਾ ਮਕਸੂਦਾਂ ਦੇ ਅਧੀਨ ਆਉਂਦੇ ਜਲੰਧਰ-ਪਠਾਨਕੋਟ ਰਾਸਟਰੀ ਰਾਜਮਾਰਗ ’ਤੇ ਸਥਿਤ ਅੱਡਾ ਨੂਰਪੁਰ ਵਿਖੇ ਤੇਜ਼ ਰਫ਼ਤਾਰ ਅਣਪਛਾਤੀ ਕਰੇਟਾ ਕਾਰ ਨੇ ਇਕ ਮੋਟਰਸਾਈਕਲ ਸਵਾਰ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ, ਜਿਸ ਨਾਲ ਮੋਟਰਸਾਈਕਲ ਸਵਾਰ ਹਾਈਵੇ ਦੀ ਸਰਵਿਸ ਲੇਨ ’ਤੇ ਜਾ ਡਿੱਗਿਆ ਅਤੇ ਗੰਭੀਰ ਰੂਪ ’ਚ ਜ਼ਖਮੀ ਹੋ ਗਿਆ। ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਜ਼ਖਮਾਂ ਦੀ ਤਾਬ ਨਾ ਸਹਿੰਦੇ ਹੋਏ ਉਸ ਦੀ ਹਸਪਤਾਲ ’ਚ ਮੌਤ ਹੋ ਗਈ। ਰਾਹਗੀਰਾਂ ਨੇ ਇਸ ਦੀ ਸੂਚਨਾ ਥਾਣਾ ਮਕਸੂਦਾਂ ਪੁਲਸ ਨੂੰ ਦਿੱਤੀ।
ਸੂਚਨਾ ਮਿਲਦੇ ਹੀ ਸਬ-ਇੰਸ. ਕੁਲਬੀਰ ਸਿੰਘ ਸਮੇਤ ਪੁਲਸ ਪਾਰਟੀ ਮੌਕੇ ’ਤੇ ਪਹੁੰਚੇ ਤੇ ਜਾਂਚ ਸ਼ੁਰੂ ਕੀਤੀ। ਸਬ-ਇੰਸ. ਕੁਲਬੀਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਬਲਵਿੰਦਰ ਸਿੰਘ (60) ਪੁੱਤਰ ਪੂਰਨ ਵਾਸੀ ਪਿੰਡ ਲੁਹਾਰਾਂ, ਥਾਣਾ ਭੋਗਪੁਰ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਵਿਅਕਤੀ ਦੇ ਪੁੱਤਰ ਮਨਿੰਦਰ ਸਿੰਘ ਦੇ ਬਿਆਨਾਂ ’ਤੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਹੜ੍ਹਾਂ ਦੌਰਾਨ ਮੰਤਰੀ ਮੀਤ ਹੇਅਰ ਵੱਲੋਂ ਸਮੀਖਿਆ ਮੀਟਿੰਗ, ਅਧਿਕਾਰੀਆਂ ਨੂੰ ਦਿੱਤੇ ਇਹ ਨਿਰਦੇਸ਼
ਉਨ੍ਹਾਂ ਦੱਸਿਆ ਕਿ ਅਣਪਛਾਤੇ ਕਾਰ ਚਾਲਕ ਦੀ ਭਾਲ ’ਚ ਆਸ-ਪਾਸ ਦੇ ਸੀ. ਸੀ. ਟੀ. ਵੀ ਕੈਮਰਿਆਂ ਦੀ ਫੁਟੇਜ਼ ਖੰਗਾਲੀ ਜਾ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜੀ ਗਈ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ : ਐਕਸ਼ਨ ’ਚ ਟਰਾਂਸਪੋਰਟ ਮੰਤਰੀ , ਸਰਕਾਰੀ ਬੱਸਾਂ ’ਚੋਂ ਡੀਜ਼ਲ ਚੋਰੀ ਕਰਨ ਵਾਲੇ ਦੋ ਡਰਾਈਵਰਾਂ ਨੂੰ ਰੰਗੇ ਹੱਥੀਂ ਫੜਿਆ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੱਸਦੇ-ਖੇਡਦੇ ਪਰਿਵਾਰ ਦੀਆਂ ਉੱਜੜ ਗਈਆਂ ਖ਼ੁਸ਼ੀਆਂ, ਇੰਝ ਆਵੇਗੀ ਧੀ ਨੂੰ ਮੌਤ ਸੋਚਿਆ ਨਾ ਸੀ
NEXT STORY