ਬਟਾਲਾ, (ਸੈਂਡੀ, ਬੇਰੀ)- ਥਾਣਾ ਸੇਖਵਾਂ ਪੁਲਸ ਨੇ ਨਾਕਾਬੰਦੀ ਦੌਰਾਨ ਇਕ ਵਿਅਕਤੀ ਕੋਲੋਂ ਹੈਰੋਇਨ ਬਰਾਮਦ ਕਰ ਕੇ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ।ਥਾਣਾ ਸੇਖਵਾਂ ਦੇ ਐੱਸ. ਐੱਚ. ਓ. ਕੇਵਲ ਕਿਸ਼ਨ ਨੇ ਦੱਸਿਆ ਕਿ ਏ. ਐੱਸ. ਆਈ. ਬਲਰਾਜ ਸਿੰਘ ਨੇ ਪੁਲਸ ਪਾਰਟੀ ਸਮੇਤ ਥਿੰਦ ਧਾਰੀਵਾਲ ਵਿਖੇ ਨਾਕਾਬੰਦੀ ਕੀਤੀ ਹੋਈ ਸੀ ਕਿ ਇਸੇ ਦੌਰਾਨ ਇਕ ਵਿਅਕਤੀ ਐਕਟਿਵਾ 'ਤੇ ਸਵਾਰ ਹੋ ਕੇ ਰੇਲਵੇ ਲਾਈਨਾਂ ਦੇ ਨਾਲ-ਨਾਲ ਆ ਰਿਹਾ ਸੀ ਤਾਂ ਉਸ ਨੂੰ ਰੋਕ ਕੇ ਜਦ ਉਸ ਦੀ ਤਾਲਾਸ਼ੀ ਲਈ ਗਈ ਤਾਂ ਉਸ ਕੋਲੋਂ 2 ਗ੍ਰਾਮ 100 ਮਿਲੀਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ, ਜਿਸ ਦੀ ਪਛਾਣ ਮਨਜੀਤ ਸਿੰਘ ਪੁੱਤਰ ਰਛਪਾਲ ਸਿੰਘ ਵਾਸੀ ਰਸੂਲਪੁਰਾ ਵਜੋਂ ਹੋਈ ਹੈ। ਏ. ਐੱਸ. ਆਈ. ਨੇ ਦੱਸਿਆ ਕਿ ਉਕਤ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਕੇ ਉਸ ਖਿਲਾਫ਼ ਕੇਸ ਦਰਜ ਕਰ ਲਿਆ ਹੈ।
ਸ਼੍ਰੀ ਹਿੰਦੂ ਤਖਤ ਵੱਲੋਂ ਰੋਸ ਪ੍ਰਦਰਸ਼ਨ
NEXT STORY