ਬਰਨਾਲਾ (ਵਿਵੇਕ ਸਿੰਧਵਾਨੀ, ਰਵੀ ) – ਦੋ ਪਹੀਆ ਵਾਹਨ 'ਤੇ ਸਕੂਲੋਂ ਆਉਂਦੇ ਤਿੰਨ ਵਿਦਿਆਰਥੀਆਂ ਨੂੰ ਇਕ ਕਾਰ ਵਲੋਂ ਫੇਟ ਮਾਰਨ 'ਤੇ ਵਿਦਿਆਰਥੀਆਂ ਦੇ ਗੰਭੀਰ ਰੂਪ 'ਚ ਜ਼ਖਮੀ ਹੋਣ ਦਾ ਸਮਾਚਾਰ ਹੈ।
ਸਿਵਲ ਹਸਪਤਾਲ ਬਰਨਾਲਾ ਵਿਖੇ ਜ਼ਖਮੀ ਵਿਦਿਆਰਥੀਆਂ ਦੇ ਚਾਚਾ ਧੰਨਾ ਸਿੰਘ ਬਾਜਵਾ ਨੇ ਦੱਸਿਆ ਕਿ ਜਸਕੀਰਤ ਸਿੰਘ ਪੁੱਤਰ ਸੁਖਬੀਰ ਸਿੰਘ ਵਾਸੀ ਜੋਗਾ, ਅਪਾਰਜੋਤ ਸਿੰਘ ਪੁੱਤਰ ਗੁਰਪ੍ਰੀਤ ਸਿੰਘ ਅਤੇ ਹਰਜੋਬਨ ਸਿੰਘ ਪੁੱਤਰ ਗੁਰਜੰਟ ਸਿੰਘ ਵਾਸੀਆਨ ਬਰਨਾਲਾ ਸਕੂਲ 'ਚੋਂ ਸੰਘੇੜਾ ਵਲੋਂ ਆਈ. ਟੀ. ਆਈ. ਚੌਂਕ ਵੱਲ ਆ ਰਹੇ ਸਨ ਜਦੋਂ ਉਹ ਕੈਸਲ ਰਿਜੋਰਟ ਕੋਲ ਪਹੁੰਚੇ ਤਾਂ ਸਾਹਮਣੇ ਆਉਂਦੀ ਇਕ ਤੇਜ਼ ਰਫਤਾਰ ਗੱਡੀ ਨੇ ਉਨ੍ਹਾਂ ਨੂੰ ਫੇਟ ਮਾਰ ਦਿੱਤੀ ਜਿਸ ਕਾਰਨ ਉਹ ਗੰਭੀਰ ਰੂਪ 'ਚ ਜਖ਼ਮੀ ਹੋ ਗਏ। ਕਾਰ ਚਾਲਕ ਮੌਕੇ ਤੋਂ ਭੱਜ ਗਿਆ। ਰਾਹਗੀਰਾਂ ਨੇ ਵਿਦਿਆਰਥੀਆਂ ਨੂੰ ਚੁੱਕ ਕੇ ਸਿਵਲ ਹਸਪਤਾਲ ਬਰਨਾਲਾ ਵਿਖੇ ਪਹੁੰਚਾਇਆ।
ਗੈਰ-ਕਾਨੂੰਨੀ ਕਬਜ਼ਿਆਂ ਤੇ ਨਿਰਮਾਣ ਦੇ ਖਿਲਾਫ ਕੌਂਸਲਰ ਨੇ ਦਿੱਤਾ ਧਰਨਾ
NEXT STORY