ਕਾਠਗੜ੍ਹ, (ਰਾਜੇਸ਼)— ਕਾਠਗੜ੍ਹ ਦੀ ਪੁਲਸ ਨੇ ਇਕ ਸਕੂਲ ਵਿਦਿਆਰਥਣ ਨਾਲ ਛੇੜਛਾੜ ਦੇ ਮਾਮਲੇ 'ਚ ਇਕ ਨੌਜਵਾਨ ਖਿਲਾਫ ਮਾਮਲਾ ਦਰਜ ਕੀਤਾ ਹੈ।
ਪੁਲਸ ਥਾਣਾ ਕਾਠਗੜ੍ਹ ਵਿਖੇ ਦਰਜ ਸ਼ਿਕਾਇਤ 'ਚ ਪੀੜਤਾ ਨੇ ਦੱਸਿਆ ਕਿ ਉਹ ਆਪਣੀ ਸਹੇਲੀ ਨਾਲ ਸਕੂਲ ਜਾ ਰਹੀ ਸੀ। ਜਦੋਂ ਉਹ ਸਕੂਲ ਦੇ ਪਿੱਛੇ ਇਕ ਬਰਸਾਤੀ ਖੱਡ 'ਚ ਪਹੁੰਚੀਆਂ ਤਾਂ ਇਕ ਨੌਜਵਾਨ ਹਰਪ੍ਰੀਤ ਸਿੰਘ ਹੈਪੀ ਪੁੱਤਰ ਮਨਜੀਤ ਸਿੰਘ ਵਾਸੀ ਮਾਜਰਾ ਜੱਟਾਂ ਉਨ੍ਹਾਂ ਨੂੰ ਘੇਰ ਕੇ ਅਸ਼ਲੀਲ ਹਰਕਤਾਂ ਕਰਨ ਲੱਗਾ, ਜਿਸ 'ਤੇ ਉਨ੍ਹਾਂ ਰੌਲਾ ਪਾ ਦਿੱਤਾ ਤੇ ਉਕਤ ਨੌਜਵਾਨ ਧਮਕੀਆਂ ਦਿੰਦਾ ਹੋਇਆ ਫਰਾਰ ਹੋ ਗਿਆ। ਲੜਕੀ ਦੇ ਬਿਆਨਾਂ ਦੇ ਆਧਾਰ 'ਤੇ ਪੁਲਸ ਨੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਸ਼ੱਕੀ ਹਾਲਾਤ 'ਚ ਬੇਸਹਾਰਾ ਬਜ਼ੁਰਗ ਔਰਤ ਦੀ ਮੌਤ
NEXT STORY