ਜਲਾਲਾਬਾਦ (ਨਿਖੰਜ ) – ਥਾਣਾ ਸਦਰ ਜਲਾਲਾਬਾਦ ਦੀ ਪੁਲਸ ਨੇ ਗਸ਼ਤ ਦੌਰਾਨ ਪਿੰਡ ਲਮੋਚੜ ਕਲਾਂ ਤੋਂ ਨਾਜਾਇਜ਼ ਸ਼ਰਾਬ ਅਤੇ ਭਾਰੀ ਮਾਤਰਾ 'ਚ ਲਾਹਨ ਬਰਾਮਦ ਕਰਨ 'ਚ ਸਫਲਤਾ ਹਾਸਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ. ਐਸ. ਆਈ ਕਰਨੈਲ ਸਿੰਘ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਸਮੇਤ ਪਿੰਡ ਸੁਖੇਰਾ ਬੋਦਲਾ ਦੇ ਬੱਸ ਅੱਡਾ ਕੋਲ ਗਸ਼ਤ ਕਰ ਰਹੇ ਸਨ ਤਾਂ ਮੁਖਬਰ ਨੇ ਉਨ੍ਹਾਂ ਨੂੰ ਇਤਲਾਹ ਦਿੱਤੀ ਕਿ ਰਾਣੀ ਪਤਨੀ ਚਿਮਨ ਸਿੰਘ ਵਾਸੀ ਲਮੋਚੜ ਕਲਾਂ ਨਾਜਾਇਜ਼ ਸ਼ਰਾਬ ਵੇਚਣ ਕੇ ਸ਼ਰਾਬ ਕੱਢਣ ਦੀ ਆਦੀ ਹੈ। ਪੁਲਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਛਾਪੇਮਾਰੀ ਕਰਨ 'ਤੇ ਉਕਤ ਔਰਤ ਕੋਲ 120 ਬੋਤਲ ਨਾਜਾਇਜ਼ ਸ਼ਰਾਬ, ਚਾਲੂ ਭੱਠੀ ਦਾ ਸਮਾਨ ਅਤੇ 600 ਲੀਟਰ ਲਾਹਨ ਬਰਾਮਦ ਹੋਈ। ਥਾਣਾ ਸਦਰ ਦੀ ਪੁਲਸ ਨੇ ਉਕਤ ਔਰਤ ਦੇ ਖਿਲਾਫ ਥਾਣਾ ਸਦਰ ਜਲਾਲਾਬਾਦ ਵਿਖੇ ਮਾਮਲਾ ਦਰਜ ਕਰ ਕਰਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।
ਖਾਲੀ ਜਗ੍ਹਾ 'ਤੇ ਕੁਝ ਹਥਿਆਰਬੰਦ ਵਿਅਕਤੀਆਂ ਵੱਲੋਂ ਜ਼ਬਰਦਸਤੀ ਕਬਜ਼ਾ ਕਰਨ ਦੀ ਕੋਸ਼ਿਸ਼, 26 ਨਾਮਜ਼ਦ
NEXT STORY