ਪਟਿਆਲਾ (ਕੰਵਲਜੀਤ) : ਪੰਜਾਬ ਸਰਕਾਰ ਨੇ ਗੰਨ ਕਲਚਰ ਖ਼ਿਲਾਫ਼ ਸਖ਼ਤ ਹਦਾਇਤਾਂ ਦਿੱਤੀਆਂ ਹੋਈਆਂ ਹਨ। ਇਸ ਦੇ ਮੱਦੇਨਜ਼ਰ ਕਈ ਲੋਕਾਂ ਖ਼ਿਲਾਫ਼ ਸੋਸ਼ਲ ਮੀਡੀਆ 'ਤੇ ਹਥਿਆਰਾਂ ਨਾਲ ਫੋਟੋ ਜਾਂ ਵੀਡੀਓ ਪਾਉਣ ਵਾਲਿਆਂ ਖ਼ਿਲਾਫ਼ ਪੁਲਸ ਵੱਲੋਂ ਕਾਰਵਾਈ ਵੀ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਹੁਣ ਪੰਜਾਬ ਦੇ 2 ਗਾਇਕਾਂ ਦੇ ਖ਼ਿਲਾਫ਼ ਗੰਨ ਕਲਚਰ ਨੂੰ ਪ੍ਰਮੋਟ ਕਰਨ ਲਈ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਏਅਰ ਹੋਸਟੈੱਸ ਬਣਨ ਦਾ ਸੁਫ਼ਨਾ ਨਹੀਂ ਹੋਇਆ ਪੂਰਾ, ਅੰਗਰੇਜ਼ੀ ਨਾ ਬੋਲ ਸਕਣ 'ਤੇ ਚੁੱਕਿਆ ਖ਼ੌਫ਼ਨਾਕ ਕਦਮ
ਜਾਣਕਾਰੀ ਮੁਤਾਬਕ ਪੰਜਾਬੀ ਗਾਇਕ ਕਾਸ਼ੀਨਾਥ ਅਤੇ ਮਨਪ੍ਰੀਤ ਸਿੰਘ ਭਾਉ ਨੇ ਆਪਣੇ ਗੀਤਾਂ ਵਿਚ ਹਥਿਆਰਾਂ ਦਾ ਪ੍ਰਚਾਰ ਕੀਤਾ। ਇਸ ਗੀਤ ਦੀ ਸ਼ੂਟਿੰਗ ਬੀਤੀ 21 ਤਾਰੀਖ਼ ਨੂੰ ਮਨਪ੍ਰੀਤ ਸਿੰਘ ਭਾਉ ਦੇ ਕਿਲੇ ਸੈਫਦੀਪੁਰ ਵਿਚ ਹੋਈ ਹੈ। ਇਸ ਗੀਤ ਵਿਚ ਉਨ੍ਹਾਂ ਵੱਲੋਂ ਹਥਿਆਰਾਂ ਦੀ ਵਰਤੋਂ ਕੀਤੀ ਗਈ ਹੈ। ਇਸ ਵੀਡੀਓ ਨੂੰ ਵਾਇਰਲ ਕਰਦੇ ਹੋਏ ਪੁਲਸ ਨੇ ਵੀ ਪੰਜਾਬੀ ਗਾਇਕਾਂ 'ਤੇ ਕੇਸ ਦਰਜ ਕਰ ਲਿਆ ਹੈ। ਪੁਲਿਸ ਨੇ ਥਾਣਾ ਸਦਰ ਪਟਿਆਲਾ ਵਿਚ ਆਈ.ਪੀ.ਸੀ. ਦੀ ਧਾਰਾ 153/188 ਦੇ ਅਧੀਨ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਮਿਲੀ ਹੈ ਕਿ ਪੁਲਿਸ ਨੇ ਗਾਇਕ ਮਨਪ੍ਰੀਤ ਭਾਉ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਘਰੋਂ ਸਕੂਲ ਗਏ 2 ਵਿਦਿਆਰਥੀ ਭੇਤਭਰੇ ਹਾਲਾਤ ’ਚ ਹੋਏ ਲਾਪਤਾ, ਮਾਪਿਆਂ ਦਾ ਰੋ-ਰੋ ਬੁਰਾ ਹਾਲ
NEXT STORY