ਲੁਧਿਆਣਾ (ਬੇਰੀ) - ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲੇ ਟ੍ਰੈਵਲ ਏਜੰਟ ਦੇ ਖਿਲਾਫ ਪੁਲਸ ਨੇ ਧੋਖਾਦੇਹੀ ਦਾ ਕੇਸ ਦਰਜ ਕੀਤਾ ਹੈ। ਮੁਲਜ਼ਮ ਚਿਰਾਗ ਕਪੂਰ ਹੈ। ਥਾਣਾ ਡਵੀਜ਼ਨ ਨੰ. 8 ਦੀ ਪੁਲਸ ਮੁਲਜ਼ਮ ਦੀ ਭਾਲ ਕਰ ਰਹੀ ਹੈ।
ਪੁਲਸ ਸ਼ਿਕਾਇਤ ’ਚ ਰਜਨੀ ਨੇ ਦੱਸਿਆ ਕਿ ਉਹ ਜੰਮੂ ਦੇ ਰਹਿਣ ਵਾਲੇ ਹਨ। ਉਨ੍ਹਾਂ ਦਾ ਪਰਿਵਾਰ ਵਿਦੇਸ਼ ਜਾਣਾ ਚਾਹੁੰਦਾ ਸੀ। ਇਸ ਲਈ ਉਨ੍ਹਾਂ ਨੇ ਮੁਲਜ਼ਮ ਏਜੰਟ ਨਾਲ ਸੰਪਰਕ ਕੀਤਾ। ਮੁਲਜ਼ਮ ਨੇ ਉਸ ਦੇ ਪਤੀ ਅਤੇ ਬੇਟੀ ਨੂੰ ਆਸਟ੍ਰੇਲੀਆ ਭੇਜਣ ਦਾ ਝਾਂਸਾ ਦੇ ਕੇ 27 ਲੱਖ ਰੁਪਏ ਲਏ ਸਨ ਪਰ ਮੁਲਜ਼ਮ ਬਾਅਦ ’ਚ ਕੋਈ ਰਿਸਪਾਂਸ ਨਹੀਂ ਦੇ ਰਿਹਾ ਸੀ।
ਰਜਨੀ ਨੇ ਆਪਣੇ ਪੈਸੇ ਵਾਪਸ ਮੰਗੇ ਤਾਂ ਮੁਲਜ਼ਮ ਪੈਸੇ ਵਾਪਸ ਦੇਣ ਤੋਂ ਵੀ ਟਾਲਮਟੋਲ ਕਰਨ ਲੱਗ ਪਿਆ ਅਤੇ ਬਾਅਦ ’ਚ ਪੈਸੇ ਦੇਣ ਤੋਂ ਸਾਫ ਇਨਕਾਰ ਕਰ ਦਿੱਤਾ। ਇਸ ਲਈ ਉਸ ਨੇ ਮੁਲਜ਼ਮ ਖਿਲਾਫ ਪੁਲਸ ਕਮਿਸ਼ਨਰ ਨੂੰ ਸ਼ਿਕਾਇਤ ਦੇ ਕੇ ਇਨਸਾਫ ਦੀ ਮੰਗ ਕੀਤੀ ਸੀ।
ਯੂ. ਕੇ. ਭੇਜਣ ਦਾ ਝਾਂਸਾ ਦੇ ਕੇ ਠੱਗੇ 33 ਲੱਖ
ਅਜਿਹੇ ਹੀ ਇਕ ਹੋਰ ਮਾਮਲੇ ’ਚ ਥਾਣਾ ਡਵੀਜ਼ਨ ਨੰ. 8 ਦੀ ਪੁਲਸ ਨੇ ਹਾਕਮ ਸਿੰਘ ਦੀ ਸ਼ਿਕਾਇਤ ’ਤੇ ਹੈਬੋਵਾਲ ਕਲਾਂ ਦੇ ਰਹਿਣ ਵਾਲੇ ਸਚਿਨ ’ਤੇ ਧੋਖਾਦੇਹੀ ਦਾ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਮੁਲਜ਼ਮ ਨੇ ਉਸ ਦੀ ਬੇਟੀ ਨੂੰ ਸਟੱਡੀ ਵੀਜ਼ਾ ’ਤੇ ਯੂ. ਕੇ. ਭੇਜਣ ਦਾ ਝਾਂਸਾ ਦੇ ਕੇ 33 ਲੱਖ ਰੁਪਏ ਠੱਗ ਲਏ। ਪੁਲਸ ਮੁਲਜ਼ਮ ਦੀ ਭਾਲ ਕਰ ਰਹੀ ਹੈ।
MP ਰਾਜਾ ਵੜਿੰਗ ਨੇ ਵਿਦੇਸ਼ ਮੰਤਰਾਲੇ ਨੂੰ ਸੌਂਪਿਆ ਮੰਗ ਪੱਤਰ, ਕੀਤੀ ਇਹ ਖ਼ਾਸ ਅਪੀਲ
NEXT STORY