ਟਾਂਡਾ ਉਡ਼ਮੁਡ਼, (ਪੰਡਿਤ)- ਨਸ਼ੇ ਦਾ ਗੋਰਖਧੰਦਾ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਟਾਂਡਾ ਪੁਲਸ ਵੱਲੋਂ ਐੱਸ.ਐੱਸ.ਪੀ. ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਵਿੱਢੀ ਮੁਹਿੰਮ ਤਹਿਤ ਟਾਂਡਾ ਪੁਲਸ ਨੇ ਅੱਜ 20 ਗ੍ਰਾਮ ਨਸ਼ੇ ਵਾਲਾ ਪਾਊਡਰ ਬਰਾਮਦ ਕਰਕੇ ਦੋ ਲੋਕਾਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਇਹ ਮਾਮਲਾ ਜਗਤਾਰ ਸਿੰਘ ਸ਼ੈਕੀ ਪੁੱਤਰ ਅਮਰਜੀਤ ਸਿੰਘ ਨਿਵਾਸੀ ਦਸ਼ਮੇਸ਼ ਨਗਰ ਟਾਂਡਾ ਅਤੇ ਪੁਸ਼ਪਾ ਪਤਨੀ ਮੰਗਤ ਰਾਮ ਨਿਵਾਸੀ ਮੁਹੱਲਾ ਸਾਂਸੀਆਂ ਵਾਰਡ 8 ਟਾਂਡਾ ਦੇ ਖਿਲਾਫ਼ ਦਰਜ ਕੀਤਾ ਹੈ। ਥਾਣਾ ਮੁਖੀ ਇੰਸਪੈਕਟਰ ਪ੍ਰਦੀਪ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਸੁਰਿੰਦਰ ਸਿੰਘ ਦੀ ਟੀਮ ਵੱਲੋਂ ਟਾਂਡਾ ਪੁਲੀ ਖੱਖ ਰੋਡ ਤੇ ਸ਼ੈਂਕੀ ਨੂੰ 20 ਗ੍ਰਾਮ ਨਸ਼ੇ ਵਾਲੇ ਪਾਊਡਰ ਸਮੇਤ ਕਾਬੂ ਕੀਤਾ। ਉਨ੍ਹਾਂ ਦੱਸਿਆ ਕਿ ਜਦੋਂ ਉਸ ਕੋਲੋਂ ਪੁੱਛਗਿੱਛ ਕੀਤੀ ਗਈ ਤਾਂ ਉਸਨੇ ਦੱਸਿਆ ਕਿ ਉਹ ਨਸ਼ੇ ਵਾਲਾ ਪਾਊਡਰ ਉਕਤ ਦੋਸ਼ਣ ਪੁਸ਼ਪਾ ਕੋਲੋਂ ਲਿਆ ਕੇ ਗਾਹਕਾਂ ਨੂੰ ਸਪਲਾਈ ਕਰਦਾ ਹੈ। ਪੁਲਸ ਨੇ ਦੋਵਾਂ ਦੇ ਖਿਲਾਫ਼ ਐੱਨ. ਡੀ. ਪੀ. ਐੱਸ. ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਨਗਰ ਨਿਗਮ ਹਾਊਸ ’ਚ ਮੀਟਿੰਗ ’ਤੇ ਮੀਟਿੰਗ, ਨਤੀਜਾ ਜ਼ੀਰੋ
NEXT STORY