ਅੰਮ੍ਰਿਤਸਰ- ਮਈ ਮਹੀਨੇ ਮਜੀਠਾ ਅਤੇ ਕੱਥੂਨੰਗਲ ਪਿੰਡਾਂ ਵਿੱਚ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ 30 ਮੌਤਾਂ ਦੇ ਮਾਮਲੇ ਵਿੱਚ, ਪੋਸਟਮਾਰਟਮ ਰਿਪੋਰਟ ਵਿੱਚ ਕਈ ਖੁਲਾਸੇ ਹੋਏ ਹਨ। ਰਿਪੋਰਟ ਵਿੱਚ ਪਾਇਆ ਗਿਆ ਕਿ ਮੌਤਾਂ ਮੀਥੇਨੌਲ ਕੈਮੀਕਲ ਦੀ ਜ਼ਿਆਦਾ ਮਾਤਰਾ ਕਾਰਨ ਹੋਈਆਂ ਸਨ। ਜ਼ਹਿਰੀਲੀ ਸ਼ਰਾਬ ਪੀਣ ਕਾਰਨ ਅੱਖਾਂ ਦੀ ਰੌਸ਼ਨੀ ਸਮੇਤ ਕਈ ਅੰਗ ਫੇਲ੍ਹ ਹੋ ਗਏ ਸਨ। ਇਸ ਕਾਰਨ ਸਾਰਿਆਂ ਦੀ ਮੌਤ ਹੋ ਗਈ ਸੀ।
ਇਹ ਵੀ ਪੜ੍ਹੋ-ਪੰਜਾਬ ਦੇ ਮੌਸਮ ਨੂੰ ਲੈ ਕੇ 4 ਦਿਨਾਂ ਦੀ Latest update, ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ ਜਾਰੀ
ਜ਼ਹਿਰੀਲੀ ਸ਼ਰਾਬ ਦਾ ਪ੍ਰਭਾਵ 3 ਤੋਂ 4 ਘੰਟਿਆਂ ਬਾਅਦ ਸ਼ੁਰੂ ਹੋਇਆ। ਅੱਖਾਂ ਦੀ ਰੌਸ਼ਨੀ ਗੁਆਉਣ ਦੇ ਨਾਲ-ਨਾਲ ਦਿਮਾਗ ਦੀਆਂ ਨਾੜੀਆਂ ਵੀ ਫਟਣ ਲੱਗੀਆਂ। ਫਿਰ ਗੁਰਦੇ ਅਤੇ ਜਿਗਰ ਨੂੰ ਨੁਕਸਾਨ ਪਹੁੰਚਿਆ। ਸਾਰੇ ਮ੍ਰਿਤਕਾਂ ਦੀ ਪੋਸਟਮਾਰਟਮ ਰਿਪੋਰਟ ਪੁਲਿਸ ਨੂੰ ਸੌਂਪ ਦਿੱਤੀ ਗਈ ਹੈ। ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੋਈਆਂ ਮੌਤਾਂ ਦਾ ਸਿਲਸਿਲਾ 12 ਮਈ ਨੂੰ ਸ਼ੁਰੂ ਹੋਇਆ ਸੀ। ਪਹਿਲੀ ਰਾਤ ਨੂੰ ਲਗਭਗ 8 ਲੋਕਾਂ ਦੀ ਮੌਤ ਹੋ ਗਈ, ਅਗਲੇ 5 ਦਿਨਾਂ ਵਿੱਚ ਮੌਤਾਂ ਦੀ ਗਿਣਤੀ 30 ਹੋ ਗਈ। ਪੁਲਿਸ ਨੇ 20 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਵਿੱਚ ਦਿੱਲੀ ਵਿੱਚ ਰਹਿਣ ਵਾਲੇ ਕੰਪਨੀ ਮਾਲਕ ਦੇ ਪਿਤਾ-ਪੁੱਤਰ ਦੀ ਜੋੜੀ ਸ਼ਾਮਲ ਸੀ। ਸਾਰੇ ਜੇਲ੍ਹ ਵਿੱਚ ਹਨ। ਇਹ ਮੀਥੇਨੌਲ ਦਿੱਲੀ ਤੋਂ ਭੇਜਿਆ ਗਿਆ ਸੀ।
ਇਹ ਵੀ ਪੜ੍ਹੋ-PUNJAB: ਲੈਂਡਸਲਾਈਡ ਕਾਰਨ ਹਾਈਵੇ ‘ਤੇ ਡਿੱਗਿਆ ਪੱਥਰ, ਬੱਚਿਆਂ ਨਾਲ ਭਰੀ ਸਕੂਲ ਬੱਸ ਹੋਈ ਹਾਦਸੇ ਦਾ ਸ਼ਿਕਾਰ
ਇਸ ਮਾਮਲੇ 'ਤੇ ਡੀਐਸਪੀ ਦਿਹਾਤੀ ਪਵਨ ਕੁਮਾਰ ਨੇ ਕਿਹਾ ਕਿ ਜ਼ਹਿਰੀਲੀ ਸ਼ਰਾਬ ਪੀਣ ਤੋਂ ਬਾਅਦ ਮਰਨ ਵਾਲੇ ਲੋਕਾਂ ਦੀ ਪੋਸਟਮਾਰਟਮ ਰਿਪੋਰਟ ਉਨ੍ਹਾਂ ਦੇ ਸਬੰਧਤ ਥਾਣਿਆਂ ਦੀ ਪੁਲਸ ਨੂੰ ਪ੍ਰਾਪਤ ਹੋ ਗਈ ਹੈ। ਪੋਸਟਮਾਰਟਮ ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ ਮੌਤਾਂ ਮੀਥੇਨੌਲ ਕਾਰਨ ਹੋਈਆਂ ਹਨ। ਰਿਪੋਰਟ ਅਦਾਲਤ ਵਿਚ ਪੇਸ਼ ਕੀਤੀ ਜਾਵੇਗੀ, ਜਿਸ ਨਾਲ ਦੋਸ਼ੀਆਂ ਨੂੰ ਸਜ਼ਾ ਦਿਵਾਉਣ 'ਚ ਮਦਦ ਮਿਲੇਗੀ।
ਇਹ ਵੀ ਪੜ੍ਹੋ- ਪ੍ਰਧਾਨ ਬਣਨ ਮਗਰੋਂ ਗਿਆਨੀ ਹਰਪ੍ਰੀਤ ਸਿੰਘ ਦੇ ਬੋਲ: 'ਸ਼੍ਰੋਮਣੀ ਕਮੇਟੀ ਸਣੇ ਚੋਣ ਨਿਸ਼ਾਨ ਤੇ ਦਫ਼ਤਰ ਵੀ ਲਵਾਂਗੇ'
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਸਰਕਾਰ ਨੇ ਲੈਂਡ ਪੂਲਿੰਗ ਸਕੀਮ ਲਈ ਵਾਪਸ
NEXT STORY