ਬਰਨਾਲਾ (ਵਿਵੇਕ ਸਿੰਧਵਾਨੀ, ਰਵੀ) : ਜਿੱਥੇ ਦੇਸ਼ 15 ਅਗਸਤ ਨੂੰ ਆਜ਼ਾਦੀ ਦਿਹਾੜਾ ਮਨਾ ਰਿਹਾ ਸੀ, ਆਜ਼ਾਦੀ ਦਿਹਾੜੇ ਦੀ ਰਾਤ ਨੂੰ ਜ਼ਿਲ੍ਹਾ ਬਰਨਾਲਾ ਦੇ ਪਿੰਡ ਸੇਖਾ ’ਚ ਅਣਪਛਾਤੇ ਕਾਤਲਾਂ ਨੇ ਘਰ ’ਚ ਦਾਖ਼ਲ ਹੋ ਕੇ ਤੇਜ਼ਧਾਰ ਹਥਿਆਰਾਂ ਨਾਲ ਮਾਂ ਅਤੇ ਧੀ ਦਾ ਕਤਲ ਕਰ ਦਿੱਤਾ। ਜਦੋਂ ਕਿ ਘਰ ਜਵਾਈ ਰਹਿ ਰਹੇ ਨੌਜਵਾਨ ਨੂੰ ਗੰਭੀਰ ਰੂਪ ’ਚ ਜ਼ਖ਼ਮੀ ਕਰ ਦਿੱਤਾ। ਜੋ ਕਿ ਸਿਵਲ ਹਸਪਤਾਲ ’ਚ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਿਹਾ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਐੱਸ. ਐੱਸ. ਪੀ. ਸੰਦੀਪ ਮਲਿਕ, ਐੱਸ. ਪੀ. ਰਮਨੀਸ਼ ਚੌਧਰੀ, ਡੀ. ਐੱਸ. ਪੀ. ਸਤਬੀਰ ਸਿੰਘ ਭਾਰੀ ਪੁਲਸ ਫੋਰਸ ਲੈ ਕੇ ਘਟਨਾ ਸਥਾਨ ’ਤੇ ਪੁੱਜ ਗਏ ਅਤੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ। ਜਾਣਕਾਰੀ ਅਨੁਸਾਰ ਮੰਗਲਵਾਰ ਦੀ ਰਾਤ ਨੂੰ ਤੇਜ਼ਧਾਰ ਹਥਿਆਰਾਂ ਨਾਲ ਅੱਧੀ ਦਰਜ਼ਨ ਤੋਂ ਵੱਧ ਲੁਟੇਰੇ ਲੁੱਟ ਦੀ ਨੀਅਤ ਨਾਲ ਸੇਖਾ ’ਚ ਹਰਬੰਸ ਕੌਰ ਦੇ ਘਰ ਆ ਗਏ।

ਘਰ ’ਚ ਖੜਕਾ ਸੁਣ ਕੇ ਪਰਮਜੀਤ ਕੌਰ ਉਰਫ਼ ਮਾਣੋ ਉਮਰ ਲਗਭਗ 35 ਅਤੇ ਉਸਦੀ ਮਾਂ ਹਰਬੰਸ ਕੌਰ ਉਮਰ ਲਗਭਗ 70 ਸਾਲ ਨੇ ਰੌਲਾ ਪਾਇਆ ਤਾਂ ਲੁਟੇਰਿਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਦੋਵਾਂ ਮਾਵਾਂ ਧੀਆਂ ’ਤੇ ਹਮਲਾ ਕਰ ਦਿੱਤਾ। ਜਦੋਂ ਪਰਮਜੀਤ ਕੌਰ ਦਾ ਪਤੀ ਰਾਜਦੀਪ ਉਰਫ਼ ਰਾਜਵੀਰ ਸਿੰਘ ਬਚਾਅ ਲਈ ਅੱਗੇ ਆਇਆ ਤਾਂ ਲੁਟੇਰਿਆਂ ਨੇ ਉਸ ’ਤੇ ਵੀ ਵਾਰ ਕੀਤੇ ਅਤੇ ਸੋਨੇ ਦੇ ਗਹਿਣੇ ਲੈ ਕੇ ਫ਼ਰਾਰ ਹੋ ਗਏ।

ਇਹ ਵੀ ਪੜ੍ਹੋ : 3 ਸਾਲਾ ਪੁੱਤ ਨੂੰ ਕਤਲ ਕਰਨ ਵਾਲੇ ਪਿਓ ਨੇ ਖੁਦ ਬਰਾਮਦ ਕਰਵਾਈ ਲਾਸ਼, ਦੇਖ ਦਹਿਲ ਗਏ ਦਿਲ
ਮਿੰਨਤਾਂ ਤਰਲੇ ਕਰਨ ਦੇ ਬਾਵਜੂਦ ਵੀ ਨਹੀਂ ਪਿਗਲਿਆ ਲੁਟੇਰਿਆਂ ਦਾ ਮਨ
ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਜਖ਼ਮੀ ਜਵਾਈ ਰਾਜਦੀਪ ਸਿੰਘ ਨੇ ਕਿਹਾ ਕਿ 7-8 ਅਣਪਛਾਤੇ ਵਿਅਕਤੀ ਘਰ ’ਚ ਦਾਖਲ ਹੋ ਗਏ ਤਾਂ ਉਨ੍ਹਾਂ ਨੇ ਮੇਰੀ ਸੱਸ ਹਰਬੰਸ ਕੌਰ ’ਤੇ ਹਮਲਾ ਕੀਤਾ ਤਾਂ ਮੇਰੀ ਪਤਨੀ ਪਰਮਜੀਤ ਕੌਰ ਉਸਦੇ ਬਚਾਅ ਲਈ ਅੱਗੇ ਆਈ ਤਾਂ ਲੁਟੇਰਿਆਂ ਨੇ ਉਸ ’ਤੇ ਵੀ ਹਮਲਾ ਕਰ ਦਿੱਤਾ। ਜਦੋਂ ਮੈਂ ਬਚਾਅ ਲਈ ਅੱਗੇ ਆਇਆ ਤਾਂ ਮੇਰੇ ਉਪਰ ਵੀ ਉਨ੍ਹਾਂ ਨੇ ਹਮਲਾ ਕਰ ਦਿੱਤਾ।

ਅਸੀਂ ਉਨ੍ਹਾਂ ਦੀਆਂ ਬੜੀਆਂ ਮਿੰਨਤਾਂ ਤਰਲੇ ਕੀਤੇ ਪਰ ਸਾਡੀ ਇੱਕ ਨਹੀਂ ਸੁਣੀ ਅਤੇ ਸਾਨੂੰ ਗਹਿਣਿਆਂ ਸਬੰਧੀ ਪੁੱਛਗਿੱਛ ਕਰਨ ਲੱਗ ਗਏ ਅਤੇ ਸੋਨੇ ਦੇ ਗਹਿਣੇ ਲੈ ਕੇ ਫ਼ਰਾਰ ਹੋ ਗਏ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐੱਸ. ਐੱਸ. ਪੀ. ਸੰਦੀਪ ਮਲਿਕ ਨੇ ਕਿਹਾ ਕਿ ਇਸ ਹਮਲੇ ’ਚ ਪਰਮਜੀਤ ਕੌਰ ਅਤੇ ਉਸਦੀ ਮਾਂ ਹਰਬੰਸ ਕੌਰ ਦੀ ਮੌਤ ਹੋ ਗਈ। ਪੁਲਸ ਨੇੜੇ ਦੀ ਸੀ. ਸੀ. ਟੀ. ਵੀ. ਫੁਟੇਜ ਖੰਗਾਲ ਰਹੀ ਹੈ। ਜਲਦ ਹੀ ਕਾਤਲਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ : ਲੰਮਾ ਪਿੰਡ ਚੌਕ ’ਚ ਬਾਈਕ ਨੂੰ ਟੱਕਰ ਮਾਰ ਕੇ ਭੱਜਿਆ ਟਰੱਕ ਚਾਲਕ, ਬੇਟੇ ਦੇ ਸਾਹਮਣੇ ਮਾਂ ਦੀ ਦਰਦਨਾਕ ਮੌਤ

ਸਬੂਤ ਮਿਟਾਉਣ ਲਈ CCTV ਕੈਮਰਿਆਂ ਦੀ ਡੀ. ਵੀ. ਆਰ. ਵੀ ਲੈ ਗਏ ਕਾਤਲ
ਕਾਤਲ ਐਨੇ ਸ਼ਾਤਰ ਸਨ ਕਿ ਉਹ ਸਬੂਤ ਮਿਟਾਉਣ ਲਈ ਘਰ ਅੰਦਰ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਡੀ. ਵੀ. ਆਰ. ਵੀ ਲੈ ਗਏ। ਜ਼ਿਕਰਯੋਗ ਹੈ ਕਿ ਪਿਛਲੇ 15 ਦਿਨਾਂ ’ਚ ਇਹ ਬਰਨਾਲਾ ਵਿਧਾਨ ਸਭਾ ਹਲਕੇ ’ਚ ਇਹ ਤੀਜੀ ਔਰਤ ਦਾ ਕਤਲ ਹੈ। ਲਗਭਗ 15 ਦਿਨ ਪਹਿਲਾਂ ਸੇਖਾ ਰੋਡ ’ਤੇ ਲੁੱਟ ਦੀ ਨੀਅਤ ਨਾਲ ਲੁਟੇਰਿਆਂ ਨੇ ਮੰਜੂ ਬਾਲਾ ਦਾ ਵੀ ਕਤਲ ਕਰ ਦਿੱਤਾ ਸੀ।

ਜਦੋਂ ਇਸ ਸਬੰਧ ’ਚ ਡੀ. ਐੱਸ. ਪੀ. ਸਤਬੀਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪੁਲਸ ਨੇ ਇਸ ਮਾਮਲੇ ’ਚ ਅਣਪਛਾਤੇ ਵਿਅਕਤੀਆਂ ’ਤੇ ਕੇਸ ਦਰਜ ਕਰ ਲਿਆ ਹੈ। ਪੁਲਸ ਹਰ ਐਂਗਲ ਤੋਂ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜਲਦ ਹੀ ਲੁਟੇਰੇ ਅਤੇ ਕਾਤਲ ਪੁਲਸ ਦੀ ਗ੍ਰਿਫ਼ਤ ’ਚ ਹੋਣਗੇ।
ਇਹ ਵੀ ਪੜ੍ਹੋ : ਆਜ਼ਾਦੀ ਦਿਹਾੜੇ ਮੌਕੇ ਸੁਸ਼ੀਲ ਰਿੰਕੂ ਨੇ 100 ਫੁੱਟ ਉੱਚਾ ਰਾਸ਼ਟਰੀ ਝੰਡਾ ਲਹਿਰਾਇਆ
‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਖ਼ੁਦ ਨੂੰ ਨਸ਼ਾ ਮੁਕਤ ਐਲਾਨਣ ਵਾਲੇ ਪਿੰਡਾਂ ਲਈ ਮੁੱਖ ਮੰਤਰੀ ਮਾਨ ਦਾ ਵੱਡਾ ਐਲਾਨ
NEXT STORY