ਜਲੰਧਰ, (ਜਤਿੰਦਰ, ਭਾਰਦਵਾਜ)- ਐਡੀਸ਼ਨਲ ਸੈਸ਼ਨ ਜੱਜ ਗੁਰਮੋਹਨ ਸਿੰਘ ਦੀ ਅਦਾਲਤ ਵਲੋਂ ਵਰਿੰਦਰ ਕੁਮਾਰ ਸੰਨੀ ਨਿਵਾਸੀ ਪਿੰਡ ਖੇੜਾ ਨੂੰ ਨਸ਼ੀਲੇ ਪਾਊਡਰ ਦੇ ਮਾਮਲੇ ਵਿਚ ਦੋਸ਼ੀ ਕਰਾਰ ਦਿੰਦੇ ਹੋਏ ਇਕ ਸਾਲ ਦੀ ਕੈਦ ਅਤੇ 10 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਦਾ ਹੁਕਮ ਸੁਣਾਇਆ। ਇਸ ਮਾਮਲੇ ਵਿਚ ਥਾਣਾ ਸਦਰ ਦੀ ਪੁਲਸ ਵਲੋਂ ਨਰਿੰਦਰ ਕੁਮਾਰ ਉਰਫ ਸੰਨੀ ਨੂੰ 30 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਗ੍ਰਿਤਾਰ ਕੀਤਾ ਗਿਆ ਸੀ।
100 ਗ੍ਰਾਮ ਨਸ਼ੀਲੇ ਪਾਊਡਰ ਦੇ ਮਾਮਲੇ 'ਚ ਬਰੀ : ਐਡੀਸ਼ਨਲ ਸੈਸ਼ਨ ਜੱਜ ਵਿਜੇ ਕੁਮਾਰ ਦੀ ਅਦਾਲਤ ਵਲੋਂ ਬਲਵੀਰ ਉਰਫ ਬੱਬੂ ਨਿਵਾਸੀ ਬਘਿਆੜਪੁਰਾ ਨੂੰ ਨਸ਼ੀਲੇ ਪਾਊਡਰ ਦੇ ਮਾਮਲੇ ਵਿਚ ਦੋਸ਼ ਸਾਬਤ ਨਾ ਹੋਣ 'ਤੇ ਬਰੀ ਕਰ ਦਿੱਤਾ ਗਿਆ। ਇਸ ਮਾਮਲੇ ਵਿਚ ਥਾਣਾ ਨਕੋਦਰ ਸਿਟੀ ਪੁਲਸ ਵਲੋਂ ਬਲਵੀਰ ਉਰਫ ਬੱਬੂ ਨੂੰ 100 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਗ੍ਰਿਫਤਾਰ ਕੀਤਾ ਗਿਆ ਸੀ।
ਜਬਰ-ਜ਼ਨਾਹ ਦੇ ਮਾਮਲੇ 'ਚ ਦੋਸ਼ੀ ਨੂੰ 10 ਸਾਲ ਦੀ ਕੈਦ, 1 ਬਰੀ : ਐਡੀਸ਼ਨਲ ਸੈਸ਼ਨ ਜੱਜ ਸ਼੍ਰੀਮਤੀ ਹਰਰੀਤ ਕੌਰ ਕਾਲੇਕਾ ਦੀ ਅਦਾਲਤ ਵਲੋਂ ਪਵਨ ਕੁਮਾਰ ਉਰਫ ਪਿੰਕੀ ਬੱਸ ਡਰਾਈਵਰ ਨੂੰ ਇਕ ਨਾਬਾਲਗ ਲੜਕੀ ਨੂੰ ਅਗਵਾ ਕਰ ਕੇ ਉਸ ਨਾਲ ਜਬਰ-ਜ਼ਨਾਹ ਅਤੇ ਸਰੀਰਕ ਸ਼ੋਸ਼ਣ ਕਰਨ ਦੇ ਮਾਮਲੇ ਵਿਚ ਦੋਸ਼ੀ ਕਰਾਰ ਦਿੰਦੇ ਹੋਏ 10 ਸਾਲ ਕੈਦ, 12 ਹਜ਼ਾਰ ਰੁਪਏ ਜੁਰਮਾਨਾ, ਜੁਰਮਾਨਾ ਨਾ ਦੇਣ 'ਤੇ 3 ਮਹੀਨੇ ਦੀ ਹੋਰ ਕੈਦ ਦੀ ਸਜ਼ਾ ਦਾ ਹੁਕਮ ਸੁਣਾਇਆ ਜਦਕਿ ਗੁਰਨਾਮ ਸਿੰਘ ਨੂੰ ਬਰੀ ਕਰ ਦਿੱਤਾ।
ਇਸ ਮਾਮਲੇ ਵਿਚ ਥਾਣਾ ਲਾਂਬੜਾ ਵਿਚ ਸ਼ਿਕਾਇਤਕਰਤਾ ਵਲੋਂ ਉਸ ਦੀ ਨਾਬਾਲਗ ਭਾਣਜੀ ਨੂੰ ਵਿਆਹ ਦਾ ਝਾਂਸਾ ਦੇ ਕੇ ਅਗਵਾ ਕਰਨ ਦੇ ਦੋਸ਼ ਵਿਚ ਪਵਨ ਕੁਮਾਰ ਬੱਸ ਚਾਲਕ ਵਿਰੁੱਧ ਕੇਸ ਦਰਜ ਕਰਵਾਇਆ ਗਿਆ ਸੀ। ਬਾਅਦ ਵਿਚ ਪੁਲਸ ਨੇ ਲੜਕੀ ਬਰਾਮਦ ਕਰ ਕੇ ਪਵਨ ਉਰਫ ਪਿੰਕੀ ਨਿਵਾਸੀ ਬਸਤੀ ਮਿੱਠੂ ਅਤੇ ਗੁਰਨਾਮ ਸਿੰਘ ਨੂੰ ਗ੍ਰਿਫਤਾਰ ਕੀਤਾ ਸੀ।
ਆਤਮ-ਹੱਤਿਆ ਲਈ ਮਜਬੂਰ ਕਰਨ ਦੇ ਮਾਮਲੇ 'ਚ ਪਤੀ ਬਰੀ : ਐਡੀਸ਼ਨਲ ਸੈਸ਼ਨ ਜੱਜ ਸ਼੍ਰੀਮਤੀ ਹਰਰੀਤ ਕੌਰ ਕਾਲੇਕਾ ਦੀ ਅਦਾਲਤ ਵਲੋਂ ਰਵਿੰਦਰ ਕੁਮਾਰ ਨਿਵਾਸੀ ਪਿੰਡ ਬੁਢਿਆਣਾ ਨੂੰ ਆਪਣੀ ਪਤਨੀ ਗਗਨਦੀਪ ਉਰਫ ਦੀਪਾ ਨੂੰ ਆਤਮ- ਹੱਤਿਆ ਦੇ ਲਈ ਮਜਬੂਰ ਕਰਨ ਦੇ ਮਾਮਲੇ ਵਿਚ ਦੋਸ਼ ਸਾਬਤ ਨਾ ਹੋਣ 'ਤੇ ਬਰੀ ਕਰ ਦਿੱਤਾ ਗਿਆ।
ਇਸ ਮਾਮਲੇ ਵਿਚ ਸਤਪਾਲ ਨੇ ਥਾਣਾ ਆਦਮਪੁਰ ਵਿਚ ਉਸ ਦੀ ਬੇਟੀ ਮਨਦੀਪ ਉਰਫ ਦੀਪਾ ਨੂੰ ਫਾਹਾ ਲਾ ਕੇ ਆਤਮ-ਹੱਤਿਆ ਕਰਨ ਲਈ ਮਜਬੂਰ ਕਰਨ ਦੇ ਮਾਮਲੇ ਵਿਚ ਉਸ ਦੇ ਪਤੀ ਰਵਿੰਦਰ ਕੁਮਾਰ ਨਿਵਾਸੀ ਬੁਢਿਆਣਾ ਵਿਰੁੱਧ ਕੇਸ ਦਰਜ ਕਰਵਾਇਆ ਗਿਆ ਸੀ।
ਹਰ ਖੇਤਰ 'ਚ ਅੱਗੇ ਰਹਿਣ ਵਾਲੀ ਮਹਿਲਾ ਅਪਣੇ-ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੀ ਹੈ
NEXT STORY