ਨਕੋਦਰ (ਪਾਲੀ)-ਸਿੱਖ ਫਾਰ ਜਸਟਿਸ ਦੇ ਮੁਖੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਸੋਸ਼ਲ ਮੀਡੀਆ ’ਤੇ ਇਕ ਵੀਡੀਓ ਵਾਇਰਲ ਕਰਕੇ ਨਕੋਦਰ ’ਚ ‘ਕਿਸਾਨ ਹੱਲ ਖਾਲਿਸਤਾਨ’ ਦੇ ਪੋਸਟਰ ਲਾਉਣ ਦੇ ਮਾਮਲੇ ਨੂੰ ਜਲੰਧਰ ਦਿਹਾਤੀ ਪੁਲਸ ਨੇ ਲਗਭਗ ਟਰੇਸ ਕਰ ਲਿਆ ਹੈ। ਭਾਵੇਂ ਅਧਿਕਾਰਕ ਤੌਰ ’ਤੇ ਕਿਸੇ ਵੀ ਅਧਿਕਾਰੀਆਂ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ।
ਇਹ ਵੀ ਪੜ੍ਹੋ: ਪੰਜਾਬ 'ਚ ਬੱਚਿਆਂ 'ਤੇ ਮੰਡਰਾ ਰਹੀ ਖ਼ਤਰੇ ਦੀ ਘੰਟੀ! ਪੂਰੀ ਖ਼ਬਰ ਪੜ੍ਹ ਤੁਸੀਂ ਵੀ ਹੋ ਜਾਵੋਗੇ ਹੈਰਾਨ
ਵਰਣਨਯੋਗ ਹੈ ਕਿ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਬੀਤੇ ਦਿਨੀਂ ਸੋਸ਼ਲ ਮੀਡੀਆ ’ਤੇ ਇਕ ਵੀਡੀਓ ਵਾਇਰਲ ਕਰਕੇ ਨਕੋਦਰ ਦੇ ਕਈ ਥਾਵਾਂ ਸਮੇਤ ਸਕੂਲ ਤੇ ਕਾਲਜ ਦੀਆਂ ਇਮਾਰਤ ’ਤੇ ‘ਕਿਸਾਨ ਹੱਲ ਖਾਲਿਸਤਾਨ’ ਦੇ ਪੋਸਟਰ ਲਾਉਣ ਦੀ ਵੀਡੀਓ ਵਾਇਰਲ ਕੀਤੀ ਸੀ, ਜਿਸ ’ਚ ਉਹ ਨਕੋਦਰ ਦੇ ਕਈ ਥਾਵਾਂ ’ਤੇ ਖਾਲਿਸਤਾਨ ਦੇ ਪੋਸਟਰ ਲਾਉਣ ਦੀ ਵੀਡੀਓ ਦਿਖਾ ਕੇ ਪ੍ਰਧਾਨ ਮੰਤਰੀ ਤੇ ਮੁੱਖ ਮੰਤਰੀ ਨੂੰ ਧਮਕੀ ਦਿੰਦੇ ਹੋਏ ਪੰਜਾਬ ਦੇ ਨੌਜਵਾਨਾਂ ਦੀ ਸ਼ਲਾਘਾ ਕਰ ਰਿਹਾ ਹੈ।
ਇਹ ਵੀ ਪੜ੍ਹੋ: ਫਿਰ ਪ੍ਰਸ਼ਾਸਨਿਕ ਫੇਰਬਦਲ, 3 PCS ਤੇ 2 DSPs ਅਫ਼ਸਰਾਂ ਦੇ ਤਬਾਦਲੇ
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਫਿਲੌਰ ਦੇ ਪਿੰਡ ਨੰਗਲ ਵਿਚ ਡਾ. ਅੰਬੇਡਕਰ ਜੀ ਦੀ ਮੂਰਤੀ ’ਤੇ ਇਤਰਾਜ਼ਯੋਗ ਸ਼ਬਦਾਵਲੀ ਲਿਖਣ ਦੀ ਵਾਪਰੀ ਘਟਨਾ ਦੇ ਮਾਮਲੇ ’ਚ ਨਕੋਦਰ ਦੇ ਲਾਗਲੇ ਪਿੰਡ ਨੂਰਪੁਰ ਚੱਠਾ ਦੇ 2 ਨੌਜਵਾਨਾਂ ਨੂੰ ਕਾਬੂ ਕਰ ਕੇ ਹੱਲ ਕੀਤਾ ਸੀ। ਉਪਰੰਤ ਉਕਤ ਵਾਇਰਲ ਵੀਡੀਓ ਨੂੰ ਲੈ ਕੇ ਦਿਹਾਤੀ ਪੁਲਸ ਗੰਭੀਰਤਾ ਨਾਲ ਜਾਂਚ ਕਰ ਰਹੀ ਸੀ। ਜਾਂਚ ਦੌਰਾਨ ਪੁਲਸ ਦੇ ਹੱਥ ਅਹਿਮ ਸਬੂਤ ਮਿਲੇ। ਸੂਤਰਾਂ ਅਨੁਸਾਰ ਉਕਤ ਮਾਮਲੇ ’ਚ ਪੁਲਸ ਨੇ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ, ਜਿਸ ਤੋਂ ਅਧਿਕਾਰੀ ਪੁੱਛਗਿੱਛ ਕਰ ਰਹੇ ਹਨ।
ਇਹ ਵੀ ਪੜ੍ਹੋ: ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ, ਪਤਨੀ ਦਾ ਗੋਲ਼ੀਆਂ ਮਾਰ ਕੇ ਕਤਲ, ਫਿਰ ਪਤੀ ਨੇ ਕੀਤਾ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸੰਮਨ ਮਿਲਣ 'ਤੇ ਵੀ ਪੁਲਸ ਅੱਗੇ ਪੇਸ਼ ਨਹੀਂ ਹੋਏ ਪ੍ਰਤਾਪ ਬਾਜਵਾ, ਜਾਣੋ ਪੂਰਾ ਮਾਮਲਾ
NEXT STORY