ਸੰਗਰੂਰ (ਵਿਜੈ ਕੁਮਾਰ ਸਿੰਗਲਾ)-ਸ਼੍ਰੀ ਮਹਾਕਾਲੀ ਦੇਵੀ ਧਾਮ ਸੰਗਰੂਰ ਦੇ ਗੇਟ ਦੇ ਬਾਹਰ ਖਾਲਿਸਤਾਨ ਪੱਖੀ ਨਾਅਰੇ ਲਿਖਣ ਦੇ ਮਾਮਲੇ ’ਚ ਸੰਗਰੂਰ ਥਾਣਾ ਸਿਟੀ ਪੁਲਸ ਵੱਲੋਂ ਸਿੱਖ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂ ਸਮੇਤ ਇਕ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਪੁਲਸ ਵੱਲੋਂ ਸਿੱਖ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂ ਦੀ ਵਾਇਰਲ ਵੀਡੀਓ ਦੇ ਆਧਾਰ ’ਤੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਦਰਜ ਮਾਮਲੇ ਸਬੰਧੀ ਪੁਲਸ ਨੇ ਦੱਸਿਆ ਕਿ ਬੀਤੀ ਕੱਲ ਸ਼੍ਰੀ ਮਹਾਕਾਲੀ ਦੇਵੀ ਧਾਮ ਦੇ ਗੇਟ ਅੱਗੇ ਖਾਲਿਸਤਾਨ ਜ਼ਿੰਦਾਬਾਦ ਰੈਫਰੈਂਡਮ 26 ਜਨਵਰੀ 2023 ਲਿਖ ਦਿੱਤਾ ਗਿਆ ਸੀ, ਜਿਸ ਦੀ ਜ਼ਿੰਮੇਵਾਰੀ ਸਿੱਖ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪਨੂੰ ਨੇ ਲਈ ਸੀ।
ਇਹ ਵੀ ਪੜ੍ਹੋ : ‘ਅਗਨੀਪਥ ਯੋਜਨਾ’ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਦਾ ਅਹਿਮ ਬਿਆਨ, ਕਹੀ ਇਹ ਗੱਲ (ਵੀਡੀਓ)
ਪੁਲਸ ਨੇ ਦੱਸਿਆ ਕਿ ਸਿੱਖ ਫਾਰ ਜਸਟਿਸ ਨੂੰ ਭਾਰਤ ਸਰਕਾਰ ਵੱਲੋਂ ਗੈਰ-ਕਾਨੂੰਨੀ ਐਲਾਨਿਆ ਗਿਆ ਹੈ। ਇਹ ਪਹਿਲਾਂ ਤੋਂ ਹੀ ਗ਼ੈਰ-ਕਾਨੂੰਨੀ ਗਤੀਵਿਧੀਆਂ ਕਰਦਾ ਆ ਰਿਹਾ ਹੈ। ਵਾਇਰਲ ਵੀਡੀਓ ਦੇ ਆਧਾਰ ’ਤੇ ਪੁਲਸ ਨੇ ਵੱਖ-ਵੱਖ ਭਾਈਚਾਰਿਆਂ ’ਚ ਨਫ਼ਰਤ ਅਤੇ ਦੁਸ਼ਮਣੀ ਫੈਲਾਉਣ ਦੀ ਕੋਸ਼ਿਸ਼ ਕਰਨ ਅਤੇ ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਸਾਜ਼ਿਸ਼ ਰਚਣ ਲਈ ਗੁਰਪਤਵੰਤ ਖ਼ਿਲਾਫ਼ ਐੱਫ. ਆਈ. ਆਰ. ਨੰਬਰ 116 ਮਿਤੀ 20/06/22 U/S 153 A, 153 B, 120 B, ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਦੀ ਧਾਰਾ 13, 18, ਧਾਰਾ 3 ਪੰਜਾਬ ਪਬਲਿਕ ਪ੍ਰਾਪਰਟੀ ਨੂੰ ਨੁਕਸਾਨ ਪਹੁੰਚਾਉਣ ਦੀ ਰੋਕਥਾਮ ਐਕਟ ਤਹਿਤ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਕਰਨਾਲ ’ਚ ਸਕੂਲ-ਕਾਲਜ ਦੀਆਂ ਕੰਧਾਂ ’ਤੇ ਲਿਖੇ ਖਾਲਿਸਤਾਨ ਦੇ ਨਾਅਰੇ, ਪੁਲਸ ’ਚ ਮਚਿਆ ਹੜਕੰਪ
ਆਰਥਿਕ ਤੰਗੀ ਕਾਰਨ ਮਜ਼ਦੂਰ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
NEXT STORY