ਬਠਿੰਡਾ/ਚੰਡੀਗੜ੍ਹ (ਵਿਜੈ ਵਰਮਾ/ਅੰਕੁਰ) - ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਦੌਰਾਨ ਏ. ਐੱਸ. ਆਈ. (ਐੱਲ.ਆਰ) ਅਵਤਾਰ ਸਿੰਘ, ਥਾਣਾ ਸਿਟੀ ਰਾਮਪੁਰਾ, ਜ਼ਿਲਾ ਬਠਿੰਡਾ ਅਤੇ ਰਾਜਦੀਪ ਸਿੰਘ ਮੈਂਬਰ ਪੰਚਾਇਤ, ਪਿੰਡ ਰਾਮਪੁਰਾ ਵੱਲੋਂ 20000 ਰੁਪਏ ਰਿਸ਼ਵਤ ਲੈਣ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਇਸ ਕੇਸ ਵਿਚ ਸਹਿ ਮੁਲਜ਼ਮ ਰਾਜਦੀਪ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ।
ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਵਾਸੀ ਪਿੰਡ ਧੌਲਾ ਜ਼ਿਲਾ ਬਰਨਾਲਾ ਵੱਲੋਂ ਮੁੱਖ ਮੰਤਰੀ ਦੀ ਐਂਟੀ ਕੁਰੱਪਸ਼ਨ ਹੈਲਪਲਾਈਨ ਉਪਰ ਕੀਤੀ ਸ਼ਿਕਾਇਤ ਦੇ ਆਧਾਰ ਉਪਰ ਇਹ ਪਰਚਾ ਦਰਜ ਕੀਤਾ ਹੈ।
ਬੁਲਾਰੇ ਨੇ ਦੱਸਿਆ ਕਿ ਉਕਤ ਸ਼ਿਕਾਇਤ ਦੀ ਪੜਤਾਲ ਦੌਰਾਨ ਪਤਾ ਲੱਗਿਆ ਕਿ ਉਕਤ ਥਾਣੇ ਵਿਚ ਸ਼ਿਕਾਇਤਕਰਤਾ ਖਿਲਾਫ ਦਰਜ ਇਕ ਮੁਕੱਦਮੇ ਵਿਚ ਸ਼ਿਕਾਇਤਕਰਤਾ ਨੂੰ ਫਾਇਦਾ ਦੇਣ ਲਈ ਉਕਤ ਪੁਲਸ ਮੁਲਾਜ਼ਮ ਨੇ ਰਾਜਦੀਪ ਸਿੰਘ ਮੈਂਬਰ ਰਾਹੀਂ ਸ਼ਿਕਾਇਤਕਰਤਾ ਕੋਲੋਂ 40-50 ਹਜ਼ਾਰ ਰੁਪਏ ਦੀ ਮੰਗ ਕੀਤੀ ਅਤੇ 20,000 ਰੁਪਏ ਬਤੌਰ ਰਿਸ਼ਵਤ ਹਾਸਲ ਕੀਤੇ ਸਨ, ਜਿਸ ਕਰ ਕੇ ਇਹ ਮੁਕੱਦਮਾ ਦਰਜ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਇਸ ਮੁਕੱਦਮੇ ਵਿਚ ਸਹਿ-ਦੋਸ਼ੀ ਰਾਜਦੀਪ ਸਿੰਘ ਮੈਂਬਰ ਨੂੰ ਵਿਜੀਲੈਂਸ ਬਿਊਰੋ, ਯੂਨਿਟ ਬਠਿੰਡਾ ਵੱਲੋਂ ਗ੍ਰਿਫਤਾਰ ਕਰ ਕੇ ਅਗਲੇਰੀ ਜਾਂਚ ਅਮਲ ਵਿਚ ਲਿਆਂਦੀ ਜਾ ਰਹੀ ਹੈ। ਉਕਤ ਏ. ਐੱਸ. ਆਈ. ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਸਿਵਲ ਹਸਪਤਾਲ ’ਚ ਵੱਡਾ ਘਪਲਾ ਬੇਨਕਾਬ: ਬੰਦ ਪਈਆਂ ਐਂਬੂਲੈਂਸਾਂ ’ਚ ਪਾਇਆ 30 ਲੱਖ ਦਾ ਤੇਲ, ਜਾਂਚ ਸ਼ੁਰੂ
NEXT STORY