ਲੁਧਿਆਣਾ (ਵਿਪਨ) : ਦੋਰਾਹਾ ਵਿਖੇ ਭਾਜਪਾ ਆਗੂ ਪ੍ਰੋਫੈਸਰ ਭੁਪਿੰਦਰ ਸਿੰਘ ਚੀਮਾ ਖ਼ਿਲਾਫ਼ ਹਵਾਈ ਫਾਇਰ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਚੀਮਾ ਤੋਂ ਇਲਾਵਾ ਉਨ੍ਹਾਂ ਦੇ ਡਰਾਈਵਰ ਕੁਲਜੀਤ ਸਿੰਘ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਜ਼ਮੀਨੀ ਵਿਵਾਦ ਨੇ ਘਰ 'ਚ ਪੁਆਏ ਵੈਣ, ਸੈਰ ਕਰਨ ਗਏ ਵਿਅਕਤੀ ਦਾ ਬੇਰਹਿਮੀ ਨਾਲ ਕਤਲ
ਦੱਸ ਦੇਈਏ ਕਿ ਭਾਜਪਾ ਆਗੂ ਚੀਮਾ ਦਾ ਸੀ. ਡੀ. ਮਾਲ 'ਚ ਜਿੰਮ ਹੈ ਅਤੇ ਜਿੰਮ ਦੇ ਟ੍ਰੇਨਰ ਲਵਪ੍ਰੀਤ ਸਿੰਘ ਦਾ ਦੋਸ਼ ਹੈ ਕਿ ਜਦੋਂ ਬਕਾਇਆ ਪੈਮੇਂਟ ਬਾਰੇ ਉਹ ਚੀਮਾ ਨਾਲ ਗੱਲਬਾਤ ਕਰਨ ਗਏ ਤਾਂ ਉੱਥੇ ਭਾਜਪਾ ਆਗੂ ਨੇ 3-4 ਹਵਾਈ ਫਾਇਰ ਕੀਤੇ। ਦੱਸ ਦਈਏ ਕਿ ਭੁਪਿੰਦਰ ਸਿੰਘ ਚੀਮਾ ਦੇ ਭਰਾ ਬਿਕਰਮਜੀਤ ਸਿੰਘ ਚੀਮਾ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਹਨ।
ਇਹ ਵੀ ਪੜ੍ਹੋ- ਕੁੜੀ ਨੇ ਵਿਆਹ ਕਰਵਾਉਣ ਤੋਂ ਕੀਤੀ ਨਾ ਤਾਂ ਸਿਰਫ਼ਿਰੇ ਆਸ਼ਿਕ ਨੇ ਕਰ ਦਿੱਤਾ ਵੱਡਾ ਕਾਂਡ, ਮਾਮਲਾ ਜਾਣ ਹੋਵੋਗੇ ਹੈਰਾਨ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਕੈਪਟਨ ਅਮਰਿੰਦਰ ਸਿੰਘ ਦੇ ਬਿਆਨ 'ਤੇ ਨਵਜੋਤ ਸਿੱਧੂ ਦੇ ਸਲਾਹਕਾਰ ਨੇ ਦਿੱਤੀ ਤਿੱਖੀ ਪ੍ਰਤੀਕਿਰਿਆ
NEXT STORY