ਪਠਾਨਕੋਟ (ਹਰਜਿੰਦਰ ਸਿੰਘ ਗੋਰਾਇਆ) : ਘਰ ਵਾਪਸ ਜਾ ਰਹੀ ਇੱਕ ਔਰਤ ਨੂੰ ਰਸਤੇ ਵਿੱਚ ਘੇਰ ਕੇ ਉਸ ਨਾਲ ਕਥਿਤ ਤੌਰ ’ਤੇ ਜਬਰ-ਜ਼ਨਾਹ ਕਰਨ ਦੇ ਦੋਸ਼ ਹੇਠ ਪਠਾਨਕੋਟ ਪੁਲਸ ਵੱਲੋਂ ਚਾਰ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਪੀੜਤ ਔਰਤ ਨੇ ਦੱਸਿਆ ਕਿ ਉਹ 20 ਸਤੰਬਰ 2026 ਨੂੰ ਕਿਸੇ ਕੰਮ ਲਈ ਬਾਹਰ ਗਈ ਸੀ ਅਤੇ ਦੁਪਹਿਰ ਸਮੇਂ ਵਾਪਸ ਪਠਾਨਕੋਟ ਆਈ। ਇਸ ਤੋਂ ਬਾਅਦ ਉਹ ਪਠਾਨਕੋਟ ਤੋਂ ਆਟੋ ਰਾਹੀਂ ਮਲਿਕਪੁਰ ਨਹਿਰ ਨੇੜੇ ਪਹੁੰਚੀ ਅਤੇ ਉਥੋਂ ਪੈਦਲ ਆਪਣੇ ਘਰ ਵੱਲ ਜਾ ਰਹੀ ਸੀ।
ਸ਼ਿਕਾਇਤ ਅਨੁਸਾਰ ਜਦੋਂ ਉਹ ਨਹਿਰ ਦੇ ਕਿਨਾਰੇ ਪਹੁੰਚੀ ਤਾਂ ਦੋ ਮੋਟਰਸਾਈਕਲਾਂ ’ਤੇ ਸਵਾਰ ਚਾਰ ਵਿਅਕਤੀ ਉਥੇ ਆਏ। ਔਰਤ ਨੇ ਦੋਸ਼ ਲਗਾਇਆ ਕਿ ਉਕਤ ਵਿਅਕਤੀਆਂ ਨੇ ਉਸ ਨੂੰ ਘੇਰ ਲਿਆ ਅਤੇ ਉਸ ਦੀ ਮਰਜ਼ੀ ਦੇ ਵਿਰੁੱਧ ਉਸ ਨਾਲ ਜ਼ਬਰਦਸਤੀ ਕੀਤੀ। ਮਹਿਲਾ ਵੱਲੋਂ ਦਿੱਤੀ ਸ਼ਿਕਾਇਤ ਦੇ ਆਧਾਰ ’ਤੇ ਪੁਲਸ ਨੇ ਚਾਰ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਵੱਲੋਂ ਮਾਮਲੇ ਨਾਲ ਸਬੰਧਤ ਤੱਥਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮੁਲਜ਼ਮਾਂ ਸਬੰਧੀ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਅਸ਼ਲੀਲ ਫੋਟੋ ਵਾਇਰਲ ਕਰਨ ਦੀ ਧਮਕੀ ਦੇ ਕੇ ਬਜ਼ੁਰਗ ਤੋਂ ਠੱਗੇ 1 ਲੱਖ ਰੁਪਏ
NEXT STORY