ਫਗਵਾੜਾ (ਜਲੋਟਾ) : ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਥਾਣਾ ਸਿਟੀ ਫਗਵਾੜਾ ’ਚ ਪਤੀ-ਪਤਨੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਸ਼ਿਵ ਨੰਦਨ ਪੁੱਤਰ ਰਾਮ ਨਿਵਾਸ ਵਾਸੀ ਓਂਕਾਰ ਨਗਰ ਫਗਵਾੜਾ ਨੇ ਦੋਸ਼ ਲਾਇਆ ਕਿ ਜਸਵਿੰਦਰ ਸਿੰਘ ਪੁੱਤਰ ਮਹਿੰਦਰ ਸਿੰਘ ਅਤੇ ਕੁਲਦੀਪ ਕੌਰ ਪਤਨੀ ਜਸਵਿੰਦਰ ਸਿੰਘ ਵਾਸੀ ਨਿਊ ਬੇਅੰਤ ਨਗਰ ਜਲੰਧਰ ਨੇ ਉਸ ਨਾਲ ਕਰੀਬ 12,39,490 ਰੁਪਏ ਦੀ ਠੱਗੀ ਮਾਰੀ ਹੈ। ਪੁਲਸ ਨੇ ਦੋਸ਼ੀ ਪਤੀ-ਪਤਨੀ ਖਿਲਾਫ ਧੋਖਾਧੇਹੀ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਖ਼ਬਰ ਲਿਖੇ ਜਾਣ ਤੱਕ ਦੋਸ਼ੀ ਪੁਲਸ ਦੀ ਗ੍ਰਿਫ਼ਤ ਤੋਂ ਬਾਹਰ ਸਨ ਅਤੇ ਪੁਲਸ ਵੱਲੋਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਵੱਖ-ਵੱਖ ਥਾਈਂ ਛਾਪੇਮਾਰੀ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਚਾਕੂ ਮਾਰ ਕੇ ਐਕਟਿਵਾ ਸਵਾਰ ਨੌਜਵਾਨਾਂ ਤੋਂ ਮੋਬਾਈਲ, ਚੇਨ ਅਤੇ ਕੈਸ਼ ਲੁੱਟਿਆ
NEXT STORY