ਨਵਾਂਸ਼ਹਿਰ (ਤ੍ਰਿਪਾਠੀ)- ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਲਈ ਅਤੇ ਤਲਾਕ ਦੀ ਧਮਕੀਆਂ ਦੇਣ ਦੇ ਦੋਸ਼ ਵਿਚ ਪੁਲਸ ਨੇ ਐੱਨ. ਆਰ. ਆਈ. ਪਤੀ ਖ਼ਿਲਾਫ਼ ਦਾਜ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਐੱਸ. ਐੱਸ. ਪੀ. ਨੂੰ ਦਿੱਤੀ ਸ਼ਿਕਾਇਤ ਵਿਚ ਪ੍ਰਿਅੰਕਾ ਪੁੱਤਰੀ ਅਸ਼ਵਨੀ ਕੁਮਾਰ ਵਾਸੀ ਪਿੰਡ ਬੇਗਮਪੁਰ (ਨਵਾਂਸ਼ਹਿਰ) ਨੇ ਦੱਸਿਆ ਕਿ ਉਸ ਦਾ ਵਿਆਹ ਇਟਲੀ ਵਿਖੇ ਰਹਿਣ ਵਾਲੇ ਜਸਪ੍ਰੀਤ ਸਿੰਘ ਪੁੱਤਰ ਪਰਮਿੰਦਰ ਸਿੰਘ ਵਾਸੀ ਪਿੰਡ ਮੂਣਕ ਖ਼ੁਰਦ ਤਹਿਸੀਲ ਦਸੂਹਾ ਹੁਸ਼ਿਆਰਪੁਰ ਨਾਲ 16 ਫਰਵਰੀ 2023 ਨੂੰ ਹੋਇਆ ਸੀ।
ਉਸ ਨੇ ਦੱਸਿਆ ਕਿ ਉਸ ਦਾ ਵਿਆਹ ਸਹੁਰਾ ਪੱਖ ਦੀ ਮੰਗ ’ਤੇ ਇਕ ਪੈਲਸ ਵਿਚ ਹੋਇਆ ਸੀ, ਜਿਸ ਵਿਚ 150-200 ਬਰਾਤੀਆਂ ਦੀ ਆਓ-ਭਗਤ ਕੀਤੀ ਗਈ। ਉਸ ਨੇ ਦੱਸਿਆ ਕਿ ਵਿਆਹ ਵਿਚ ਉਸ ਦੇ ਮਾਪਿਆਂ ਦੇ ਪਰਿਵਾਰ ਵੱਲੋਂ ਆਪਣੀ ਹੈਸੀਅਤ ਤੋਂ ਵੱਧ ਕੇ ਖ਼ਰਚਾ ਕੀਤਾ ਗਿਆ। ਉਸ ਨੇ ਪਤੀ ਅਤੇ ਸਹੁਰਾ ਪਰਿਵਾਰ ’ਤੇ ਦੋਸ਼ ਲਗਾਉਂਦੇ ਹੋਏ ਉਸ ਨੂੰ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਕੀਤਾ ਜਾਂਦਾ ਹੈ। ਵਿਆਹ ਤੋਂ ਬਾਅਦ ਉਸ ਦਾ ਪਤੀ ਵਾਪਸ ਇਟਲੀ ਚਲਾ ਗਿਆ ਪਰ ਉਸ ਨਾਲ ਸੰਪਰਕ ਨਾ ਰੱਖ ਕੇ ਉਸ ਨੂੰ ਤਲਾਕ ਦੇਣ ਦੀਆਂ ਧਮਕੀਆਂ ਦਿੰਦਾ ਹੈ।
ਇਹ ਵੀ ਪੜ੍ਹੋ- ਕੇਂਦਰ 'ਚ ਬਣੀ ਗੱਲ, ਸੂਬੇ 'ਚ ਤਲਖ਼ੀ ਬਰਕਰਾਰ, 'ਆਪ' ਤੇ ਕਾਂਗਰਸ ਇਕ ਮੰਚ 'ਤੇ ਆਉਣ ਨੂੰ ਨਹੀਂ ਤਿਆਰ
ਐੱਸ. ਐੱਸ. ਪੀ. ਨੂੰ ਦਿੱਤੀ ਸ਼ਿਕਾਇਤ ਵਿਚ ਉਸ ਨੇ ਇਨਸਾਫ਼ ਦੀ ਮੰਗ ਕਰਦਿਆਂ ਕਿਹਾ ਕਿ ਪਤੀ ਖ਼ਿਲਾਫ਼ ਕਾਨੂੰਨ ਦੇ ਤਹਿਤ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਕਤ ਸ਼ਿਕਾਇਤ ਦੀ ਜਾਂਚ ਡੀ. ਐੱਸ. ਪੀ. ਪੱਧਰ ਦੇ ਅਧਿਕਾਰੀ ਵੱਲੋਂ ਕਰਨ ਉਪਰੰਤ ਦਿੱਤੀ ਗਈ ਨਤੀਜਾ ਰਿਪੋਰਟ ਦੇ ਆਧਾਰ ’ਤੇ ਪੁਲਸ ਨੇ ਐੱਨ. ਆਰ. ਆਈ. ਪਤੀ ਜਸਪ੍ਰੀਤ ਸਿੰਘ ਖ਼ਿਲਾਫ਼ ਦਾਜ ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਦਰਿਆ 'ਚੋਂ ਮਿਲੀ ਜਸ਼ਨਬੀਰ ਦੀ ਲਾਸ਼ ਵੇਖ ਭੁੱਬਾਂ ਮਾਰ ਰੋਇਆ ਪਿਤਾ, ਕਿਹਾ-ਨਹੀਂ ਕਰਾਂਗੇ ਸਸਕਾਰ, ਰੱਖੀ ਇਹ ਮੰਗ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
'ਅਸੀਂ ਖ਼ਤਰੇ 'ਚ ਪੈ ਕੇ ਨਸ਼ਾ ਤਸਕਰਾਂ ਨੂੰ ਫੜ੍ਹਦੇ ਆਂ, ਪੁਲਸ ਕਹਿੰਦੀ ਹੈ ਰਿਕਵਰੀ ਘੱਟ ਹੈ, ਛੱਡ ਦਿਓ ਇਹਨੂੰ'
NEXT STORY