ਚੰਡੀਗੜ੍ਹ/ਲੁਧਿਆਣਾ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਚੱਲ ਰਹੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਜ਼ਿਲ੍ਹਾ ਲੁਧਿਆਣਾ ਦੀ ਪੁਲਸ ਚੌਂਕੀ ਕੰਗਣਵਾਲ ਵਿਖੇ ਤਾਇਨਾਤ ਹੌਲਦਾਰ ਰਣਜੀਤ ਸਿੰਘ ਵਿਰੁੱਧ ਵੱਖ-ਵੱਖ ਸਮਿਆਂ 'ਤੇ ਗੂਗਲ ਪੇਅ ਰਾਹੀਂ ਅਤੇ ਨਕਦ 17800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿਚ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਸ ਮੁਲਾਜ਼ਮ ਵਿਰੁੱਧ ਇਹ ਕੇਸ ਸਾਹਨੇਵਾਲ ਰੋਡ, ਲੁਧਿਆਣਾ ਦੇ ਨਿਊ ਸਤਿਗੁਰੂ ਨਗਰ ਦੇ ਵਸਨੀਕ ਇੰਦਰਾ ਪ੍ਰਸਾਦ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਦਾਇਰ ਕਰਵਾਈ ਆਨਲਾਈਨ ਸ਼ਿਕਾਇਤ ਦੀ ਜਾਂਚ ਉਪਰੰਤ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ : 25 ਫਰਵਰੀ ਨੂੰ ਲੈ ਕੇ ਪੰਜਾਬ ਵਿਚ ਹੋ ਗਿਆ ਵੱਡਾ ਐਲਾਨ, ਹਲਚਲ ਵਧੀ
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਦਾ ਦੁਕਾਨ ਵੇਚਣ ਨੂੰ ਲੈ ਕੇ ਕਿਸੇ ਨਾਲ ਝਗੜਾ ਚੱਲ ਰਿਹਾ ਸੀ ਅਤੇ ਮੁੱਖ ਮੁਨਸ਼ੀ ਰਾਮ ਮੂਰਤੀ ਨੇ ਉਸਨੂੰ ਪੁਲਸ ਚੌਕੀ ਬੁਲਾਇਆ ਸੀ ਪਰ ਉਸ ਮੌਕੇ ਹੌਲਦਾਰ ਰਣਜੀਤ ਸਿੰਘ ਨੇ ਉਸਨੂੰ ਹਵਾਲਾਤ ਵਿਚ ਬੰਦ ਕਰ ਦਿੱਤਾ। ਸ਼ਿਕਾਇਤ ਅਨੁਸਾਰ ਉਕਤ ਮੁਲਜ਼ਮ ਹੌਲਦਾਰ ਨੇ ਉਸਦੀ ਜੇਬ 'ਚੋਂ 800 ਰੁਪਏ ਮੌਕੇ 'ਤੇ ਹੀ ਕੱਢ ਲਏ ਅਤੇ ਉਸਨੂੰ ਛੱਡ ਦਿੱਤਾ। ਬਾਅਦ ਵਿਚ, ਉਕਤ ਮੁਲਜ਼ਮ ਨੇ ਸ਼ਿਕਾਇਤਕਰਤਾ ਤੋਂ ਗੂਗਲ ਪੇਅ ਰਾਹੀਂ 10,000 ਰੁਪਏ ਅਤੇ 7000 ਰੁਪਏ ਨਕਦੀ ਦੇ ਰੂਪ ਵਿਚ ਰਿਸ਼ਵਤ ਲਈ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ, ਹੁਣ ਇਸ ਸਮੇਂ ਮੁਤਾਬਕ ਖੁੱਲ੍ਹਣਗੇ ਸਕੂਲ
ਬੁਲਾਰੇ ਨੇ ਅੱਗੇ ਕਿਹਾ ਸ਼ਿਕਾਇਤ ਦੀ ਪੜਤਾਲ ਦੌਰਾਨ ਸ਼ਿਕਾਇਤਕਰਤਾ ਦੁਆਰਾ ਲਗਾਏ ਗਏ ਦੋਸ਼ ਸਹੀ-ਵ-ਦਰੁਸਤ ਪਾਏ ਗਏ ਅਤੇ ਪ੍ਰਾਪਤ ਹੋਏ ਮੌਖਿਕ, ਆਡੀਓ ਅਤੇ ਦਸਤਾਵੇਜ਼ੀ ਸਬੂਤਾਂ ਤੋਂ ਵੀ ਉਕਤ ਦੋਸ਼ਾਂ ਦੀ ਪੁਸ਼ਟੀ ਹੋਈ ਹੈ। ਇਸ ਤੋਂ ਬਾਅਦ, ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਪੁਲਸ ਥਾਣਾ ਲੁਧਿਆਣਾ ਰੇਂਜ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਇਸ ਕੇਸ ਦੀ ਅਗਲੇਰੀ ਜਾਂਚ ਦੌਰਾਨ ਸਹਾਇਕ ਸਬ-ਇੰਸਪੈਕਟਰ ਮੇਵਾ ਸਿੰਘ, ਸਹਾਇਕ ਸਬ-ਇੰਸਪੈਕਟਰ ਰਾਮ ਮੂਰਤੀ ਅਤੇ ਸਬੰਧਤ ਐੱਸ.ਐੱਚ.ਓ. ਦੀ ਭੂਮਿਕਾ ਵੀ ਪੜਤਾਲੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ ਵਿਚ ਭਲਕੇ ਅੱਧੇ ਦਿਨ ਦੀ ਛੁੱਟੀ ਦਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮਾਨਸਾ ਜ਼ਿਲ੍ਹੇ 'ਚ 31 ਮਾਰਚ ਤੱਕ ਸਖ਼ਤ ਹੁਕਮ ਲਾਗੂ, ਇਨ੍ਹਾਂ ਕੰਮਾਂ 'ਤੇ ਲੱਗੀ ਪਾਬੰਦੀ
NEXT STORY