ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਐੱਸ.ਐੱਸ.ਪੀ. ਦਫ਼ਤਰ ਫਿਰੋਜ਼ਪੁਰ ਦੀ ਸਪੈਸ਼ਲ ਬ੍ਰਾਂਚ 'ਚ ਤਾਇਨਾਤ ਸਿਪਾਹੀ ਇੰਦਰਜੀਤ ਸਿੰਘ (ਨੰਬਰ 237/ਫਿਰੋਜ਼ਪੁਰ) ਵਿਰੁੱਧ 2 ਲੱਖ ਰੁਪਏ ਰਿਸ਼ਵਤ ਲੈਣ ਤੇ 5 ਲੱਖ ਰੁਪਏ ਹੋਰ ਰਿਸ਼ਵਤ ਮੰਗਣ ਦੇ ਦੋਸ਼ ਅਧੀਨ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਜਨਕ ਰਾਜ ਵਾਸੀ ਪਿੰਡ ਪੰਜੇ ਕੀ ਉਤਾੜ, ਜ਼ਿਲ੍ਹਾ ਫਿਰੋਜ਼ਪੁਰ ਵੱਲੋਂ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ 'ਤੇ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਤਿਆਰ ਕੀਤੀ ਜਾਂਚ ਰਿਪੋਰਟ ਤੋਂ ਬਾਅਦ ਦੋਸ਼ੀ ਸਿਪਾਹੀ ਇੰਦਰਜੀਤ ਸਿੰਘ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਵਿਜੀਲੈਂਸ ਦੇ ਥਾਣਾ ਫਿਰੋਜ਼ਪੁਰ ਵਿਖੇ ਐੱਫ.ਆਈ.ਆਰ. ਦਰਜ ਕਰ ਲਈ ਗਈ ਹੈ।
ਇਹ ਵੀ ਪੜ੍ਹੋ : ਵਿਧਾਨ ਸਭਾ ਸੈਸ਼ਨ ਨੂੰ ਲੈ ਕੇ ਰਾਜਪਾਲ ਦੇ ਫ਼ੈਸਲੇ 'ਤੇ ਮਜੀਠੀਆ ਦਾ ਵੱਡਾ ਬਿਆਨ, ਕਹੀ ਇਹ ਗੱਲ
ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਆਨਲਾਈਨ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਸਿਪਾਹੀ ਉਸ ਨੂੰ ਚੰਡੀਗੜ੍ਹ ਲਈ ਬਣੀ ਸ਼ਰਾਬ ਰੱਖਣ ਦਾ ਡਰਾਵਾ ਦੇ ਕੇ ਝੂਠਾ ਮੁਕੱਦਮਾ ਦਰਜ ਕਰਨ ਦੀ ਧਮਕੀ ਦਿੰਦਿਆਂ ਰਿਸ਼ਵਤ ਮੰਗ ਰਿਹਾ ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਮੁਲਜ਼ਮ ਸਿਪਾਹੀ ਇਸ ਸਬੰਧੀ ਪਹਿਲਾਂ ਵੀ 2 ਲੱਖ ਰੁਪਏ ਲੈ ਚੁੱਕਾ ਹੈ ਅਤੇ ਰਿਸ਼ਵਤ ਵਜੋਂ 5 ਲੱਖ ਰੁਪਏ ਹੋਰ ਮੰਗ ਰਿਹਾ ਹੈ, ਜਿਸ ਕਰਕੇ ਉਸ ਨੇ ਫੋਨ 'ਤੇ ਗੱਲਬਾਤ ਵੀ ਰਿਕਾਰਡ ਕਰ ਲਈ ਹੈ। ਵਿਜੀਲੈਂਸ ਬਿਊਰੋ ਨੇ ਇਸ ਮਾਮਲੇ ਸਬੰਧੀ ਕੇਸ ਦਰਜ ਕਰਨ ਉਪਰੰਤ ਅਗਲੀ ਕਾਰਵਾਈ ਆਰੰਭ ਦਿੱਤੀ ਹੈ।
ਇਹ ਵੀ ਪੜ੍ਹੋ : ਵਿਧਾਨ ਸਭਾ ਸੈਸ਼ਨ ਰੱਦ ਹੋਣ ਤੋਂ ਬਾਅਦ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪ੍ਰੈੱਸ ਕਾਨਫਰੰਸ ਕਰ ਕਹੀਆਂ ਇਹ ਗੱਲਾਂ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਵਿਧਾਨ ਸਭਾ ਸੈਸ਼ਨ ਰੱਦ ਹੋਣ ਤੋਂ ਬਾਅਦ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪ੍ਰੈੱਸ ਕਾਨਫਰੰਸ ਕਰ ਕਹੀਆਂ ਇਹ ਗੱਲਾਂ
NEXT STORY