ਬਟਾਲਾ, (ਬੇਰੀ, ਜ.ਬ.)- ਥਾਣਾ ਸਿਵਲ ਲਾਈਨ ਦੀ ਪੁਲਸ ਨੇ ਐਕਸੀਡੈਂਟ ਦੇ ਮਾਮਲੇ 'ਚ ਕੇਸ ਦਰਜ ਕੀਤਾ ਹੈ। ਏ. ਐੱਸ. ਆਈ. ਗੁਰਸੇਵਕ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਰਜ ਕਰਵਾਏ ਬਿਆਨਾਂ 'ਚ ਬਲਬੀਰ ਸਿੰਘ ਪੁੱਤਰ ਰਮੇਸ਼ ਸਿੰਘ ਵਾਸੀ ਸੁਨੱਈਆ ਨੇ ਲਿਖਵਾਇਆ ਹੈ ਕਿ ਉਹ ਆਪਣੇ ਸਾਈਕਲ 'ਤੇ ਬਟਾਲਾ ਆ ਰਿਹਾ ਸੀ ਤੇ ਜਦੋਂ ਉਹ ਅਲੀਵਾਲ ਰੋਡ 'ਤੇ ਸਥਿਤ ਬਾਬਾ ਦੀਪ ਸਿੰਘ ਹਸਪਤਾਲ ਨੇੜੇ ਪਹੁੰਚਿਆ ਤਾਂ ਗੁਰਲਾਲ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਧੀਰ ਨੇ ਆਪਣਾ ਮੋਟਰਸਾਈਕਲ ਲਿਆ ਕੇ ਉਸਦੇ ਸਾਈਕਲ 'ਚ ਮਾਰ ਦਿੱਤਾ, ਜਿਸ ਨਾਲ ਉਸ ਨੂੰ ਕਾਫੀ ਸੱਟਾਂ ਲੱਗੀਆਂ ਤੇ ਉਸ ਨੂੰ ਇਲਾਜ ਲਈ ਗੁਰੂ ਰਾਮਦਾਸ ਹਸਪਤਾਲ ਅੰਮ੍ਰਿਤਸਰ 'ਚ ਭਰਤੀ ਕਰਵਾਇਆ ਗਿਆ।
ਜਾਣਕਾਰੀ ਅਨੁਸਾਰ ਉਕਤ ਮਾਮਲੇ ਸਬੰਧੀ ਮੋਹਤਬਰ ਵਿਅਕਤੀ ਰਾਜ਼ੀਨਾਮਾ ਕਰਵਾਉਂਦੇ ਰਹੇ ਪਰ ਸਿਰੇ ਨਹੀਂ ਚੜ੍ਹ ਸਕਿਆ, ਜਿਸ ਤੋਂ ਬਾਅਦ ਏ. ਐੱਸ. ਆਈ. ਗੁਰਸੇਵਕ ਸਿੰਘ ਨੇ ਕਾਰਵਾਈ ਕਰਦਿਆਂ ਬਲਬੀਰ ਸਿੰਘ ਦੇ ਬਿਆਨਾਂ 'ਤੇ ਗੁਰਲਾਲ ਸਿੰਘ ਵਿਰੁੱਧ ਕੇਸ ਦਰਜ ਕਰ ਲਿਆ ਹੈ।
ਵਿਜੀਲੈਂਸ ਦੇ ਰਾਡਾਰ 'ਤੇ ਫਿਰੋਜ਼ਪੁਰ ਰੇਲਵੇ-ਡਵੀਜ਼ਨ ਮਕੈਨੀਕਲ, ਅਕਾਊਂਟਸ ਤੇ ਵਣਜ ਸ਼ਾਖਾ 'ਤੇ ਕੀਤੀ ਛਾਪੇਮਾਰੀ
NEXT STORY