ਸੁਲਤਾਨਪੁਰ ਲੋਧੀ (ਸੋਢੀ)-ਬੀਤੀ ਰਾਤ ਹਲਕਾ ਸੁਲਤਾਨਪੁਰ ਲੋਧੀ ਦੇ ਆਜ਼ਾਦ ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ ਨੇ ਵੱਖ-ਵੱਖ ਪਿੰਡਾਂ ਦੇ ਵਰਕਰਾਂ ਤੇ ਵਸਨੀਕਾਂ ਨੂੰ ਇਕੱਠੇ ਕਰਕੇ ਪਿੰਡ ਭਰੋਆਣਾ ਨੇੜੇ ਦਰਿਆ ਬਿਆਸ ’ਤੇ ਬਣੇ ਧੁੱਸੀ ਬੰਨ੍ਹ ਨੂੰ ਜੇ.ਸੀ.ਬੀ. ਮਸ਼ੀਨ ਨਾਲ ਤੋੜ ਦਿੱਤਾ।
ਇਹ ਖ਼ਬਰ ਵੀ ਪੜ੍ਹੋ : ਪੰਜਾਬ ’ਚ ਹੜ੍ਹਾਂ ਦੇ ਹਾਲਾਤ ਦਰਮਿਆਨ ਮਾਂ ਚਰਨ ਕੌਰ ਨੂੰ ਆਈ ਪੁੱਤ ਮੂਸੇਵਾਲਾ ਦੀ ਯਾਦ, ਹੋਈ ਭਾਵੁਕ
ਧੁੱਸੀ ਬੰਨ੍ਹ ਨੂੰ ਤੋੜਨਾ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੂੰ ਉਦੋਂ ਮਹਿੰਗਾ ਪਿਆ, ਜਦੋਂ ਥਾਣਾ ਕਬੀਰਪੁਰ ਵਿਖੇ ਪੁਲਸ ਨੇ ਐਕਸੀਅਨ ਡਰੇਨੇਜ ਵਿਭਾਗ ਦੀ ਸ਼ਿਕਾਇਤ ’ਤੇ ਵਿਧਾਇਕ ਰਾਣਾ ਇੰਦਰਪ੍ਰਤਾਪ ਅਤੇ ਉਨ੍ਹਾਂ ਦੇ 100 ਅਣਪਛਾਤੇ ਸਾਥੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਸ ਨੇ ਵਿਧਾਇਕ ਤੇ ਉਸ ਦੇ 100 ਅਣਪਛਾਤੇ ਸਾਥੀਆਂ ਖ਼ਿਲਾਫ਼ ਧਾਰਾ 277, 426, 430 ਆਈ.ਪੀ.ਸੀ., 70 ਕੈਨਲ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।
ਇਹ ਖ਼ਬਰ ਵੀ ਪੜ੍ਹੋ : ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈ ਗੋਵਿੰਦਾ ਦੀ ਧੀ ਟੀਨਾ ਆਹੂਜਾ
ਬੁੱਢੇ ਨਾਲੇ ਨਾਲ ਲੱਗਦੇ ਇਲਾਕੇ 'ਚ ਪਾਣੀ ਦੀ ਨਿਕਾਸੀ ਦੀ ਸਮੱਸਿਆ ਦੇ ਹੱਲ ਤੋਂ ਪਹਿਲਾਂ ਹੀ ਪ੍ਰਸ਼ਾਸਨ ਨੇ ਚੁੱਕਿਆ ਇਹ ਕਦਮ
NEXT STORY