ਜਲੰਧਰ (ਰਮਨ)– ਕੁੜੀ ਨਾਲ ਛੇੜਛਾੜ ਕਰਨ ਵਾਲੇ ਇਕ ਨੌਜਵਾਨ ਨੂੰ ਥਾਣਾ ਰਾਮਾ ਮੰਡੀ ਦੀ ਪੁਲਸ ਨੇ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ ਪਛਾਣ ਦਿਨੇਸ਼ ਪੁੱਤਰ ਸਵ. ਸ਼ਾਮ ਲਾਲ ਨਿਵਾਸੀ ਗਾਂਧੀ ਨਗਰ ਜਲੰਧਰ ਵਜੋਂ ਹੋਈ ਹੈ। ਪੁਲਸ ਨੇ ਉਸ ਦੇ ਕਬਜ਼ੇ ਵਿਚੋਂ ਚੈੱਕ ਬੁੱਕ, ਏ. ਟੀ. ਐੱਮ. ਕਾਰਡ ਅਤੇ ਮੋਬਾਇਲ ਫੋਨ ਬਰਾਮਦ ਕੀਤਾ ਹੈ। ਪੁਲਸ ਨੇ ਉਸ ਖ਼ਿਲਾਫ਼ ਧਾਰਾ 354, 384, 376, 67-ਏ ਆਈ. ਟੀ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਹੈ।
ਥਾਣਾ ਰਾਮਾ ਮੰਡੀ ਦੇ ਇੰਚਾਰਜ ਰਾਜੇਸ਼ ਕੁਮਾਰ ਅਰੋੜਾ ਨੇ ਦੱਸਿਆ ਕਿ ਸਵਿਤਾ (ਕਾਲਪਨਿਕ ਨਾਂ) ਨਿਵਾਸੀ ਜਲੰਧਰ ਨੇ ਬਿਆਨ ਦਰਜ ਕਰਵਾਏ ਸਨ ਕਿ ਉਹ ਘਰੇਲੂ ਕੰਮਕਾਜ ਕਰਦੀ ਹੈ। ਲਗਭਗ 4 ਸਾਲ ਪਹਿਲਾਂ ਉਸ ਦੀ ਜਾਣ-ਪਛਾਣ ਵਾਲੀ ਔਰਤ ਨੇ ਮੁਸਲਿਮ ਕਾਲੋਨੀ ਦੇ ਇਕ ਘਰ ਵਿਚ ਦਿਨੇਸ਼ ਪੁੱਤਰ ਸਵ. ਸ਼ਾਮ ਲਾਲ ਨਿਵਾਸੀ ਗਾਂਧੀ ਨਗਰ ਜਲੰਧਰ ਨਾਲ ਮਿਲਵਾਇਆ, ਜਿਸ ਨੇ ਦੱਸਿਆ ਕਿ ਉਹ ਬੈਂਕ ਵਿਚੋਂ ਲੋਨ ਦਿਵਾਉਂਦਾ ਹੈ। ਬਾਅਦ ਵਿਚ ਦਿਨੇਸ਼ ਨੇ ਲੋਨ ਦਿਵਾਉਣ ਦੇ ਬਹਾਨੇ ਉਸ ਨੂੰ ਬੁਲਾਇਆ ਅਤੇ ਉਸ ਨਾਲ ਸਰੀਰਕ ਸੰਬੰਧ ਬਣਾਏ।
ਬਾਅਦ ਵਿਚ ਦਿਨੇਸ਼ ਨੇ ਉਸ ਦੀ ਬੈਂਕ ਚੈੱਕ ਬੁੱਕ, ਏ. ਟੀ. ਐੱਮ. ਕਾਰਡ ਅਤੇ ਉਸ ਦੀਆਂ ਇਤਰਾਜ਼ਯੋਗ ਫੋਟੋਆਂ ਖਿੱਚ ਲਈਆਂ, ਜਿਨ੍ਹਾਂ ਜ਼ਰੀਏ ਉਹ ਉਸ ਨੂੰ ਬਲੈਕਮੇਲ ਕਰਨ ਲੱਗਾ।
ਇਹ ਵੀ ਪੜ੍ਹੋ-ਵੱਡੀ ਖ਼ਬਰ: ਭਾਖੜਾ ਡੈਮ ਦੇ ਖੋਲ੍ਹੇ ਗਏ ਫਲੱਡ ਗੇਟ ਤੇ ਸਤਲੁਜ 'ਚ ਛੱਡਿਆ ਗਿਆ ਪਾਣੀ, ਵੱਧ ਸਕਦੈ ਖ਼ਤਰਾ
ਦਿਨੇਸ਼ ਨੇ ਬਾਅਦ ਵਿਚ ਉਹ ਫੋਟੋ ਉਸ ਦੀ ਜੇਠਾਣੀ ਦੇ ਫੋਨ ’ਤੇ ਭੇਜ ਦਿੱਤੀਆਂ ਅਤੇ ਧਮਕੀਆਂ ਦੇਣ ਲੱਗਾ ਕਿ ਉਹ ਉਸ ਨੂੰ ਬਰਬਾਦ ਕਰ ਦੇਵੇਗਾ। ਇਸ ਦੀ ਸ਼ਿਕਾਇਤ ਦੇ ਆਧਾਰ ’ਤੇ ਪੁਲਸ ਨੇ ਜਾਂਚ ਤੋਂ ਬਾਅਦ ਦਿਨੇਸ਼ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ। ਪੁਲਸ ਨੇ ਦੱਸਿਆ ਕਿ ਦਿਨੇਸ਼ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ, ਜਿਸ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ-ਆਜ਼ਾਦੀ ਦਿਹਾੜੇ 'ਤੇ ਤੀਜੀ ਅੱਖ ਨਾਲ ਰਹੇਗੀ ਜਲੰਧਰ ਸ਼ਹਿਰ ’ਤੇ ਨਜ਼ਰ, ਅਧਿਕਾਰੀਆਂ ਨੂੰ ਮਿਲੇ ਇਹ ਸਖ਼ਤ ਹੁਕਮ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਵੱਡੀ ਖ਼ਬਰ: ਭਾਖੜਾ ਡੈਮ ਦੇ ਖੋਲ੍ਹੇ ਗਏ ਫਲੱਡ ਗੇਟ ਤੇ ਸਤਲੁਜ 'ਚ ਛੱਡਿਆ ਗਿਆ ਪਾਣੀ, ਵੱਧ ਸਕਦੈ ਖ਼ਤਰਾ
NEXT STORY