ਨਿਹਾਲ ਸਿੰਘ ਵਾਲਾ/ਬਿਲਾਸਪੁਰ (ਬਾਵਾ/ਜਗਸੀਰ) - ਕੁੱਟਮਾਰ ਕਰਨ 'ਤੇ ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਸ ਨੇ ਇਕ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਹੈ। ਲਾਭ ਸਿੰਘ ਪੁੱਤਰ ਸੁਦਾਗਰ ਸਿੰਘ ਵਾਸੀ ਹਿੰਮਤਪੁਰਾ ਨੇ ਪੁਲਸ ਨੂੰ ਦਰਜ ਕਰਵਾਏ ਬਿਆਨਾਂ 'ਚ ਕਿਹਾ ਕਿ ਉਹ ਗਲੀ 'ਚ ਜਾ ਰਿਹਾ ਸੀ ਤਾਂ ਬਲਵਿੰਦਰ ਸਿੰਘ ਪੁੱਤਰ ਦੁਖਭੱਜਣ ਸਿੰਘ ਵਾਸੀ ਹਿੰਮਤਪੁਰਾ ਨੇ ਉਸ ਨੂੰ ਘੇਰ ਕੇ ਉਸ ਦੀ ਕੁੱਟਮਾਰ ਕੀਤੀ ਅਤੇ ਮਾਰ ਦੇਣ ਦੀਆਂ ਧਮਕੀਆਂ ਦਿੰਦਾ ਹੋਇਆ ਮੌਕੇ ਤੋਂ ਫਰਾਰ ਹੋ ਗਿਆ। ਉਸ ਨੇ ਦੱਸਿਆ ਕਿ ਵਜ੍ਹਾ ਰੰਜਿਸ਼ ਇਹ ਹੈ ਕਿ ਦੋਸ਼ੀ ਦਾ ਸੋਹਣ ਸਿੰਘ ਅਤੇ ਮੰਦਰ ਸਿੰਘ ਨਾਲ ਜ਼ਮੀਨੀ ਝਗੜਾ ਚਲਦਾ ਹੈ ਅਤੇ ਉਕਤ ਦੋਵੇਂ ਵਿਅਕਤੀ ਉਸ ਦੇ (ਲਾਭ ਸਿੰਘ) ਦੋਸਤ ਹਨ। ਮਾਮਲੇ ਦੀ ਜਾਂਚ ਕਰ ਰਹੇ ਚੌਕੀ ਇੰਚਾਰਜ ਬਿਲਾਸਪੁਰ ਥਾਣੇਦਾਰ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਲਾਭ ਸਿੰਘ ਦੇ ਬਿਆਨਾਂ 'ਤੇ ਮਾਮਲਾ ਦਰਜ ਕਰ ਲਿਆ ਹੈ।
ਡੇਰਾ ਪ੍ਰੇਮੀ ਪਿਓ-ਪੁੱਤ ਕਤਲ ਮਾਮਲੇ 'ਚ ਜਿੰਮੀ ਅਦਾਲਤ 'ਚ ਪੇਸ਼, ਦੋ ਦਿਨ ਦੇ ਪੁਲਸ ਰਿਮਾਂਡ 'ਤੇ
NEXT STORY