ਮੋਗਾ (ਅਜ਼ਾਦ) - ਮੋਗਾ ਨਿਵਾਸੀ ਇਕ ਔਰਤ ਨੇ ਆਪਣੇ ਪਤੀ 'ਤੇ ਉਸ ਨੂੰ 12 ਜੂਨ ਦੀ ਰਾਤ ਨੂੰ ਜ਼ਬਰਦਸਤੀ ਨਗਨ ਕਰਕੇ ਉਸਦੇ ਗੁਪਤ ਅੰਗ 'ਚ ਪੇਚਕਸ ਘਸਾਉਣ ਦਾ ਦੋਸ਼ ਲਗਾਇਆ ਸੀ। ਇਸ ਸਬੰਧ 'ਚ ਉਕਤ ਮਾਮਲੇ ਦੀ ਜਾਂਚ ਕਰ ਰਹੇ ਥਾਣਾ ਸਿਟੀ ਸਾਊਥ ਦੇ ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਅਮਰੀਕ ਸਿੰਘ ਨੇ ਦੱਸਿਆ ਕਿ ਉਕਤ ਮਾਮਲੇ ਨੂੰ ਉਨ੍ਹਾਂ ਨੇ ਗੰਭੀਰਤਾ ਨਾਲ ਲੈਂਦੇ ਹੋਏ ਜਾਂਚ ਦੇ ਬਾਅਦ ਉਸਦੇ ਪਤੀ ਦੇ ਖਿਲਾਫ ਦਰਜ ਹੋਏ ਮਾਮਲੇ 'ਚ ਅ/ਧ 376 ਵੀ ਦਰਜ ਕਰ ਦਿੱਤੀ ਹੈ।
ਇਹ ਸੀ ਸਾਰਾ ਮਾਮਲਾ
ਥਾਣਾ ਸਿਟੀ ਮੋਗਾ ਦੇ ਅਧੀਨ ਪੈਂਦੇ ਇਲਾਕੇ 'ਚ ਰਹਿੰਦੀ ਇਕ ਮਹਿਲਾ ਨੇ ਘਰੇਲੂ ਵਿਵਾਦ ਦੇ ਚੱਲਦੇ ਆਪਣੇ ਪਤੀ ਅਤੇ ਸੱਸ 'ਤੇ ਉਸ ਨੂੰ ਬੁਰੀ ਤਰਾਂ ਨਾਲ ਮਾਰਕੁੱਟ ਕਰਕੇ ਜ਼ਖਮੀ ਕਰਨ ਦਾ ਦੋਸ਼ ਲਗਾਇਆ ਹੈ, ਜਿਸਨੂੰ ਸਿਵਲ ਹਸਪਤਾਲ ਮੋਗਾ ਵਿਖੇ ਇਲਾਜ ਲਈ ਦਾਖਲ ਕਰਵਾ ਦਿੱਤਾ ਸੀ। ਇਸ ਸਬੰਧ 'ਚ ਜਾਂਚ ਦੇ ਬਾਅਦ ਪੀੜਤਾ ਦੇ ਪਤੀ ਅਤੇ ਉਸਦੀ ਸੱਸ ਦੇ ਖਿਲਾਫ ਥਾਣਾ ਸਿਟੀ ਮੋਗਾ 'ਚ ਮਾਰਕੁੱਟ ਕਰਨ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਸੀ। ਪੀੜਤਾ ਨੇ ਪੁਲਸ ਨੂੰ ਦੱਸਿਆ ਸੀ ਕਿ ਉਸਦਾ ਵਿਆਹ 2006 'ਚ ਹੋਇਆ ਸੀ, ਜਿਸ ਤੋਂ ਬਾਅਦ ਉਸਦਾ ਪਤੀ ਅਕਸਰ ਉਸਦੇ ਨਾਲ ਲੜਾਈ ਝਗੜਾ ਕਰਦਾ ਰਹਿੰਦਾ ਸੀ। ਮੈਂ ਉਸ ਨੂੰ ਕਈ ਵਾਰ ਸਮਝਾਉਣ ਦਾ ਯਤਨ ਕੀਤਾ। 12 ਜੂਨ ਦੀ ਰਾਤ ਨੂੰ ਮੇਰੇ ਪਤੀ ਨੇ ਮੈਨੂੰ ਫੜ ਕੇ ਬੁਰੀ ਤਰ੍ਹਾਂ ਨਾਲ ਜ਼ਖਮੀ ਕਰਕੇ ਜਾਨ ਤੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਇਸ ਮਾਮਲੇ ਦੀ ਜਾਂਚ ਸਹਾਇਕ ਥਾਣੇਦਾਰ ਅਮਰੀਕ ਸਿੰਘ ਵਲੋਂ ਕੀਤੀ ਜਾ ਰਹੀ ਹੈ।
ਤਰਨਤਾਰਨ : ਵਿਆਹ ਤੋਂ ਬਾਅਦ ਬਦਲਿਆ ਐੱਨ. ਆਰ. ਆਈ ਲਾੜਾ (ਵੀਡੀਓ)
NEXT STORY