ਜਲੰਧਰ (ਸੁਨੀਲ ਮਹਾਜਨ) : ਬੀਤੇ ਦਿਨੀਂ 'ਵਾਰਿਸ ਪੰਜਾਬ ਦੇ' ਮੁਖੀ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਪ੍ਰਭੂ ਯਿਸ਼ੂ ਮਸੀਹ 'ਤੇ ਵਿਵਾਦਿਤ ਟਿੱਪਣੀ ਕੀਤੀ ਗਈ ਸੀ, ਜਿਸ ਨੂੰ ਲੈ ਕੇ ਅੱਜ ਮਸੀਹ ਭਾਈਚਾਰੇ ਵੱਲੋਂ ਇਕ ਨਿੱਜੀ ਹੋਟਲ ਵਿੱਚ ਪ੍ਰੈੱਸ ਵਾਰਤਾ ਕੀਤੀ ਗਈ, ਜਿਸ ਵਿੱਚ ਉਨ੍ਹਾਂ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਨੂੰ ਅਗਾਹ ਕੀਤਾ ਕਿ ਜਲਦ ਹੀ ਇਨ੍ਹਾਂ ਲੋਕਾਂ 'ਤੇ ਰੋਕ ਨਾ ਲਗਾਈ ਗਈ ਤਾਂ 17 ਅਕਤੂਬਰ ਨੂੰ ਪੀ.ਏ.ਪੀ. ਚੌਕ ਬੰਦ ਕਰਕੇ ਨੈਸ਼ਨਲ ਹਾਈਵੇ ਜਾਮ ਕੀਤਾ ਜਾਵੇਗਾ। ਜਾਣਕਾਰੀ ਦਿੰਦਿਆਂ ਕ੍ਰਿਸ਼ਚੀਅਨ ਫੈੱਡਰੇਸ਼ਨ ਪੰਜਾਬ ਦੇ ਪ੍ਰਧਾਨ ਪੀਟਰ ਸ਼ਿੰਦਾ ਨੇ ਕਿਹਾ ਕਿ ਸਾਡੀਆਂ ਵੱਖ-ਵੱਖ ਜਥੇਬੰਦੀਆਂ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ ਹੈ, ਜਿਸ ਵਿੱਚ ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਦਾ ਜੋ ਬਿਆਨ ਸਾਹਮਣੇ ਆਇਆ ਹੈ, ਉਸ ਨੂੰ ਲੈ ਕੇ ਕ੍ਰਿਸ਼ਚੀਅਨ ਭਾਈਚਾਰੇ ਵਿੱਚ ਕਾਫੀ ਰੋਸ ਹੈ।
ਇਹ ਵੀ ਪੜ੍ਹੋ : ਸਰਹੱਦ ਪਾਰ: ਮੁਲਤਾਨ ਦੇ ਮੈਡੀਕਲ ਕਾਲਜ ਦੀ ਛੱਤ ਤੋਂ ਮਿਲੀਆਂ 7 ਲਾਸ਼ਾਂ, ਮਚਿਆ ਹੜਕੰਪ
ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਵੱਲੋਂ ਤਰ੍ਹਾਂ-ਤਰ੍ਹਾਂ ਦੇ ਬਿਆਨ ਦੇ ਕੇ ਯੂਥ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ ਤੇ ਸੂਬੇ ਦਾ ਮਾਹੌਲ ਖ਼ਰਾਬ ਕਰਨ ਦੀ ਗੱਲ ਕੀਤੀ ਜਾ ਰਹੀ ਹੈ। ਅੱਜ ਉਨ੍ਹਾਂ ਵੱਲੋਂ ਪੰਜਾਬ ਪੁਲਸ ਕਮਿਸ਼ਨਰ ਨੂੰ ਇਕ ਮੰਗ ਪੱਤਰ ਦਿੱਤਾ ਗਿਆ ਹੈ, ਜਿਸ ਵਿੱਚ ਉਨ੍ਹਾਂ ਕਿਹਾ ਕਿ ਜਲਦ ਹੀ ਇਨ੍ਹਾਂ ਲੋਕਾਂ ਦੇ ਭੜਕਾਊ ਭਾਸ਼ਣਾਂ 'ਤੇ ਲਗਾਮ ਲਗਾਈ ਜਾਵੇ, ਨਹੀਂ ਤਾਂ ਆਉਣ ਵਾਲੇ ਸਮੇਂ 'ਚ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ ਤੇ 17 ਅਕਤੂਬਰ ਨੂੰ ਪੀ.ਏ.ਪੀ. ਚੌਕ ਵਿਖੇ ਧਰਨਾ ਲਾ ਕੇ ਆਵਾਜਾਈ ਬੰਦ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਗੈਂਗਸਟਰ ਅਮਰੀਕ ਸਿੰਘ ਨੂੰ ਭਜਾਉਣ ਵਾਲੇ 11 ਦੋਸ਼ੀ ਪੁਲਸ ਨੇ ਚੁੱਕੇ, ਕੀਤਾ ਵੱਡਾ ਖੁਲਾਸਾ
ਇਸ ਮੌਕੇ ਐਲਬਰਟ ਦੁਆ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਤੋਂ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਦੋਂ ਦੀ ਪੰਜਾਬ ਸਰਕਾਰ ਬਦਲੀ ਹੈ, ਉਦੋਂ ਤੋਂ ਹੀ ਸੂਬੇ ਵਿੱਚ ਨਫ਼ਰਤ ਫੈਲਾਉਣ ਦੀ ਗੱਲ ਕੀਤੀ ਜਾ ਰਹੀ ਹੈ, ਜਿਸ ਕਰਕੇ ਈਸਾਈ ਭਾਈਚਾਰੇ ਵਿੱਚ ਕਾਫੀ ਰੋਸ ਹੈ। ਪ੍ਰਭੂ ਯਿਸੂ ਮਸੀਹ ਬਾਰੇ ਅੰਮ੍ਰਿਤਪਾਲ ਸਿੰਘ ਵੱਲੋਂ ਕੀਤੀ ਗਈ ਭੱਦੀ ਸ਼ਬਦਾਵਲੀ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਪ੍ਰਭੂ ਨੇ ਖ਼ੁਦ ਇਹ ਕਿਹਾ ਸੀ ਕਿ ਜਦੋਂ ਉਹ ਇਹ ਜੀਵਨ ਤਿਆਗਣਗੇ ਤੇ ਉਸ ਤੋਂ ਤੀਸਰੇ ਦਿਨ ਬਾਅਦ ਫਿਰ ਦੁਆਰਾ ਜੀਵਤ ਹੋ ਜਾਣਗੇ, ਇਸ ਦਾ ਇਤਿਹਾਸ ਗਵਾਹ ਹੈ। ਉਨ੍ਹਾਂ ਨੇ ਪੰਜਾਬ ਪੁਲਸ ਤੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਅਸੀਂ ਪਿਛਲੇ ਦਿਨੀਂ ਵੀ ਪੰਜਾਬ ਬੰਦ ਕਰਨ ਦੀ ਗੱਲ ਕੀਤੀ ਸੀ ਪਰ ਹੁਣ ਜੇ ਇਨ੍ਹਾਂ ਲੋਕਾਂ 'ਤੇ ਲਗਾਮ ਨਾ ਲਾਈ ਗਈ ਤਾਂ ਆਉਣ ਵਾਲੇ ਸਮੇਂ ਵਿਚ ਪੰਜਾਬ ਬੰਦ ਦੀ ਕਾਲ ਨੂੰ ਪੂਰਾ ਕੀਤਾ ਜਾਵੇਗਾ।
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
SYL ’ਤੇ ਮੀਟਿੰਗ ਰਹੀ ਬੇਸਿੱਟਾ, ਪਾਕਿ ਤੋਂ ਡਰੋਨਾਂ ਰਾਹੀਂ ਪੁੱਜੇ ਵਿਦੇਸ਼ੀ ਹਥਿਆਰ ਦੇ ਰਹੇ ਖ਼ਤਰਨਾਕ ਸੰਕੇਤ, ਪੜ੍ਹੋ Top
NEXT STORY