ਫਗਵਾੜਾ(ਜਲੋਟਾ)— ਫਗਵਾੜਾ ਦੇ ਪਿੰਡ ਭਬਿਆਣਾ ਕੋਲ ਮੋਟਰਸਾਈਕਲ ਸਵਾਰ ਨੌਜਵਾਨ 'ਤੇ ਕਥਿਤ ਤੌਰ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖਮੀ ਕਰਨ ਦੇ ਦੋਸ਼ ਵਿਚ ਪੁਲਸ ਥਾਣਾ ਰਾਵਲਪਿੰਡੀ ਦੀ ਟੀਮ ਵੱਲੋਂ 2 ਦੋਸ਼ੀ ਸਕੇ ਭਰਾਵਾਂ ਵਿਰੁੱਧ ਕੇਸ ਦਰਜ ਕੀਤਾ ਗਿਆ।
ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਪੀੜਤ ਮੋਟਰਸਾਈਕਲ ਚਾਲਕ ਪਲਵਿੰਦਰ ਸਿੰਘ ਪੁੱਤਰ ਬਲਿਹਾਰ ਸਿੰਘ ਵਾਸੀ ਪਿੰਡ ਭਬਿਆਣਾ ਤਹਿਸੀਲ ਫਗਵਾੜਾ ਜੋ ਪੇਸ਼ੇ ਤੋਂ ਮਜ਼ਦੂਰ ਹੈ, ਨੇ ਦੱਸਿਆ ਕਿ ਉਹ ਆਪਣੇ ਚਾਚੇ ਦੇ ਲੜਕੇ ਨਾਲ ਮੋਟਰਸਾਈਕਲ 'ਤੇ ਜਾ ਰਿਹਾ ਸੀ ਕਿ ਰਸਤੇ ਵਿਚ ਦੋਸ਼ੀਆਂ ਅਮਨਦੀਪ ਮਾਹੀ ਉਰਫ ਗੋਰਾ ਅਤੇ ਦਲਜੀਤ ਹੰਸ ਉਰਫ ਦੀਪੂ ਦੋਵੇਂ ਪੁੱਤਰ ਸਤਪਾਲ ਵਾਸੀ ਪਿੰਡ ਭਬਿਆਣਾ ਕਾਲੋਨੀ ਫਗਵਾੜਾ ਨੇ ਉਸ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਗੰਭੀਰ ਰੂਪ ਵਿਚ ਜ਼ਖਮੀ ਕਰ ਦਿੱਤਾ। ਪੁਲਸ ਨੇ ਪੀੜਤ ਦੇ ਬਿਆਨਾਂ 'ਤੇ ਦੋਵੇਂ ਸਕੇ ਭਰਾਵਾਂ ਖਿਲਾਫ ਕੇਸ ਦਰਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਦੋਵੇਂ ਦੋਸ਼ੀ ਪੁਲਸ ਦੀ ਗ੍ਰਿਫਤ ਤੋਂ ਬਾਹਰ ਹਨ।
ਪੰਜਾਬ ਸਰਕਾਰ ਦਾ ਪੁਤਲਾ ਫੂਕਿਆ
NEXT STORY