ਸੁਲਤਾਨਪੁਰ ਲੋਧੀ (ਧੀਰ)-ਪਾਵਨ ਨਗਰੀ ਸੁਲਤਾਨਪੁਰ ਲੋਧੀ ਵਿਚ ਪੁਲਸ ਪ੍ਰਸ਼ਾਸਨ ਨੂੰ ਟਿੱਚ ਸਮਝਦੇ ਹੋਏ ਲੁਟੇਰਿਆਂ ਦੇ ਹੌਸਲੇ ਇੰਨੇ ਕੁ ਬੁਲੰਦ ਹੋ ਚੁੱਕੇ ਹਨ ਕਿ ਉਹ ਹੁਣ ਗ਼ਰੀਬ ਦਿਹਾੜੀਦਾਰ ਮਜ਼ਦੂਰਾਂ ਨੂੰ ਵੀ ਨਹੀਂ ਬਖਸ਼ ਰਹੇ। ਬੀਤੀ 28 ਮਈ ਦੀ ਰਾਤ ਨੂੰ ਜਦੋਂ ਵੱਡੀ ਗਿਣਤੀ ਵਿਚ 29 ਮਈ ਨੂੰ ਨਗਰ ਕੌਂਸਲ ਚੋਣਾਂ ਦੀ ਵੋਟਾਂ ਦੀ ਗਿਣਤੀ ਵਿਚ ਸ਼ਹਿਰ ਵਿਚ ਪੁਲਸ ਫੋਰਸ ਥਾਂ-ਥਾਂ ’ਤੇ ਮੌਜੂਦ ਸੀ ਤਾਂ ਲੁਟੇਰਿਆਂ ਨੇ ਬੇਖ਼ੌਫ਼ ਹੋ ਕੇ ਕੈਂਬ੍ਰਿਜ ਸਕੂਲ ਨੇੜੇ ਇਕ ਦਿਹਾੜੀਦਾਰ ਮਜ਼ਦੂਰ ਤੋਂ ਜੋ ਆਪਣੇ ਛੋਟੇ ਬੱਚੇ ਨਾਲ ਘਰ ਜਾ ਰਿਹਾ ਸੀ ਤਾਂ ਇਸ ਦੌਰਾਨ ਦੋ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਉਨ੍ਹਾਂ ਨੂੰ ਰਸਤੇ ਵਿਚ ਰੋਕ ਕੇ ਉਨ੍ਹਾਂ ਕੋਲੋਂ 4000 ਰੁਪਏ ਦੀ ਨਕਦੀ ਤੇ ਇਕ ਮੋਬਾਇਲ ਫੋਨ ਖੋਹ ਕੇ ਫਰਾਰ ਹੋ ਗਏ।
ਇਹ ਵੀ ਪੜ੍ਹੋ: ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ 'ਤੀਆਂ ਤਨਖ਼ਾਹਾਂ ਤੇ ਲਿਆ ਗਿਆ ਵੱਡਾ ਐਕਸ਼ਨ
ਘਟਨਾ ਸਬੰਧੀ ਪੂਰੀ ਵਾਰਦਾਤ ਨਜ਼ਦੀਕ ਲੱਗੇ ਸੀ. ਸੀ. ਟੀ. ਵੀ. ਕੈਮਰੇ ’ਚ ਕੈਦ ਹੋ ਗਈ। ਫੁਟੇਜ ਵਿਚ ਲੁਟੇਰਿਆਂ ਦੀਆਂ ਹਰਕਤਾਂ ਸਪੱਸ਼ਟ ਤੌਰ ’ਤੇ ਦਿਖਾਈ ਦੇ ਰਹੀਆਂ ਹਨ ਤੇ ਮੋਟਰਸਾਈਕਲ ਦਾ ਨੰਬਰ ਵੀ ਹੈ, ਜਿਸ ਦੇ ਆਧਾਰ ’ਤੇ ਪੁਲਸ ਹੁਣ ਉਨ੍ਹਾਂ ਦੀ ਪਛਾਣ ਕਰਨ ਵਿਚ ਲੱਗੀ ਹੋਈ ਹੈ। ਖ਼ਬਰ ਲਿਖੇ ਜਾਣ ਤੱਕ ਪੁਲਸ ਕਿਸੇ ਵੀ ਲੁਟੇਰੇ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੀ। ਇਸ ਘਟਨਾ ਨੇ ਇਲਾਕੇ ਵਿਚ ਲੋਕਾਂ ਵਿਚ ਡਰ ਅਤੇ ਚਿੰਤਾ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਲੋਕਾਂ ਦਾ ਕਹਿਣਾ ਹੈ ਕਿ ਦਿਨ ਅਤੇ ਰਾਤ ਸਮੇਂ ਲੁੱਟ-ਖੋਹ ਦੀਆਂ ਵਧਦੀਆਂ ਘਟਨਾਵਾਂ ਨੂੰ ਰੋਕਣ ਲਈ ਪੁਲਸ ਨੂੰ ਗਸ਼ਤ ਹੋਰ ਸਖ਼ਤ ਕਰਨੀ ਚਾਹੀਦੀ ਹੈ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਸੀ. ਸੀ. ਟੀ. ਵੀ. ਫੁਟੇਜ ਦੇ ਆਧਾਰ ’ਤੇ ਮੁਲਜ਼ਮਾਂ ਤੱਕ ਪਹੁੰਚਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ ਵਾਸੀ ਦੇਣ ਧਿਆਨ! ਇਹ ਰਸਤੇ ਹੋ ਗਏ ਬੰਦ, ਲੱਗਾ ਜਾਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ 'ਤੇ ਡਿੱਗੀ ਗਾਜ਼, ਨੌਕਰੀ ਨੂੰ ਲੈ ਕੇ ਸਖ਼ਤ ਫਰਮਾਨ ਜਾਰੀ, ਪੜ੍ਹੋ ਕੀ ਹੈ ਪੂਰਾ ਮਾਮਲਾ
NEXT STORY