ਕਪੂਰਥਲਾ, (ਮਲਹੋਤਰਾ)- ਪਿੰਡ ਝੁਗੀਆਂ ਗੁਲਾਮ 'ਚ ਤਿੰਨ ਲੁਟੇਰਿਆਂ ਵੱਲੋਂ ਸ਼ਰਾਬ ਦੇ ਠੇਕੇ 'ਤੇ ਕੰਮ ਕਰ ਰਹੇ ਇਕ ਵਿਅਕਤੀ ਦੀ ਕੁੱਟਮਾਰ ਕਰਕੇ ਉਸ ਕੋਲੋਂ ਹਜ਼ਾਰਾਂ ਦੀ ਨਕਦੀ ਖੋਹ ਕੇ ਫਰਾਰ ਹੋ ਗਏ। ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ 'ਚ ਜ਼ੇਰੇ ਇਲਾਜ ਮਿਲਾਨ ਪੁੱਤਰ ਚੰਦ ਲਾਲ ਨਿਵਾਸੀ ਪਿੰਡ ਝੁਗੀਆਂ ਕਲਾਮ ਨੇ ਦੱਸਿਆ ਕਿ ਉਹ ਇਕ ਸ਼ਰਾਬ ਦੇ ਠੇਕੇ 'ਤੇ ਕੰਮ ਕਰਦਾ ਹੈ। ਰਾਤ ਕਰੀਬ 9 ਵਜੇ ਤੇਜ਼ਧਾਰ ਹਥਿਆਰਾਂ ਨਾਲ ਲੈਸ ਤਿੰਨ ਲੁਟੇਰੇ ਉਥੇ ਆਏ ਤੇ ਆਉਂਦੇ ਹੀ ਉਸ ਨਾਲ ਗਾਲੀ ਗਲੋਚ ਕਰਨ ਲੱਗੇ, ਜਦੋਂ ਮੈਂ ਉਨ੍ਹਾਂ ਦਾ ਵਿਰੋਧ ਕੀਤਾ ਤਾਂ ਉਨ੍ਹਾਂ ਨੇ ਮੇਰੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਲੁਟੇਰੇ ਜਾਂਦੇ ਹੋਏ ਗੱਲੇ 'ਚ ਪਈ 4 ਹਜ਼ਾਰ ਦੀ ਨਕਦੀ ਵੀ ਲੈ ਗਏ।

ਇਸ ਦੌਰਾਨ ਉਸ ਨੂੰ ਛੁੜਾਉਣ ਆਏ ਕੁਲਵੰਤ ਸਿੰਘ ਪੁੱਤਰ ਗਿਆਨ ਸਿੰਘ ਨਿਵਾਸੀ ਝੁਗੀਆਂ ਕਲਾਮ ਨੂੰ ਵੀ ਉਕਤ ਲੁਟੇਰਿਆਂ ਨੇ ਮਾਰਕੁੱਟ ਕਰ ਕੇ ਜ਼ਖਮੀ ਕਰ ਦਿੱਤਾ। ਘਟਨਾ ਸਬੰਧੀ ਥਾਣਾ ਫੱਤੂਢੀਂਗਾ ਪੁਲਸ ਨੂੰ ਸੁਚਿਤ ਕਰ ਦਿੱਤਾ ਗਿਆ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਬਿਜਲੀ ਦਾ ਬਿੱਲ ਜਮ੍ਹਾ ਨਾ ਕਰਵਾਉਣ ਵਾਲੇ ਖਪਤਕਾਰਾਂ ਦੇ ਕੁਨੈਕਸ਼ਨ ਕੱਟੇ
NEXT STORY