ਜਲੰਧਰ (ਸੋਨੂੰ)- ਜਲੰਧਰ ਵਿਖੇ ਵੱਡੀ ਲੁੱਟ ਦੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਲੰਧਰ ਵਿਖੇ ਪ੍ਰਕਾਸ਼ ਆਈਸਕ੍ਰੀਮ ਦੇ ਬਾਹਰ ਲੁਟੇਰਿਆਂ ਵੱਲੋਂ ਪੰਜ ਲੱਖ ਰੁਪਏ ਦੀ ਲੁੱਟ ਕੀਤੀ ਗਈ। ਮਿਲ ਜਾਣਕਾਰੀ ਮੁਤਾਬਕ ਸ਼ਹਿਰ ਦੇ ਹਾਈ ਅਲਰਟ ਦੇ ਵਿਚ ਗਾਜੀ ਗੁੱਲਾ ਰੋਡ 'ਤੇ ਪ੍ਰਕਾਸ਼ ਆਈਸਕ੍ਰੀਮ ਦੇ ਬਾਹਰ ਪੰਜ ਲੱਖ ਰੁਪਏ ਦੀ ਲੁੱਟ ਕੀਤੀ ਗਈ। ਦਾਣਾ ਮੰਡੀ ਵਿਖੇ ਜਲੰਧਰ ਸੇਲਜ਼ ਕਾਰਪੋਰੇਸ਼ਨ ਕੰਪਨੀ ਦਾ ਕਰਮਚਾਰੀ ਅਨਮੋਲ 5 ਲੱਖ ਰੁਪਏ ਲੈ ਕੇ ਬੈਂਕ ਵਿਚ ਜਮ੍ਹਾ ਕਰਵਾਉਣ ਜਾ ਰਿਹਾ ਸੀ ਕਿ ਰਸਤੇ ਵਿੱਚ ਉਹ ਪ੍ਰਕਾਸ਼ ਆਈਸਕ੍ਰੀਮ ਦੇ ਕੋਲ ਕਿਸੇ ਕੰਮ ਲਈ ਰੁਕਿਆ ਤਾਂ ਅਚਾਨਕ ਬਾਈਕ ਉਤੇ ਸਵਾਰ ਇਕ ਨੌਜਵਾਨ ਅਤੇ ਦੂਜਾ ਪੈਦਲ ਉਸ ਦੀ ਕਾਰ ਦੇ ਕੋਲ ਪੁੱਜਿਆ।
ਇਹ ਵੀ ਪੜ੍ਹੋ: ਜਲੰਧਰ ਪੁੱਜੇ ਕੇਜਰੀਵਾਲ ਤੇ CM ਮਾਨ ਨੇ ਦਿੱਲੀ ਏਅਰਪੋਰਟ ਲਈ ਸਰਕਾਰੀ ਬੱਸਾਂ ਨੂੰ ਦਿੱਤੀ ਹਰੀ ਝੰਡੀ
ਪੈਦਲ ਆਏ ਨੌਜਵਾਨ ਨੇ ਕਿਸੇ ਵਸਤੂ ਦੇ ਨਾਲ ਕਾਰ ਦਾ ਸ਼ੀਸ਼ਾ ਤੋੜਿਆ ਅਤੇ ਪੰਜ ਲੱਖ ਰੁਪਏ ਲੁੱਟ ਕੇ ਫ਼ਰਾਰ ਹੋ ਗਿਆ। ਵਾਰਦਾਤ ਦੀ ਸਾਰੀ ਘਟਨਾ ਸੀ. ਸੀ. ਟੀ. ਵੀ. ਫੁਟੇਜ ਵਿੱਚ ਕੈਦ ਹੋ ਗਈ ਹੈ। ਇਥੇ ਦੱਸਣਯੋਗ ਹੈ ਕਿ ਇਕ ਪਾਸੇ ਜਿੱਥੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਫੇਰੀ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ, ਉਥੇ ਹੀ ਜਲੰਧਰ ਵਰਗੇ ਸ਼ਹਿਰ ਵਿਚ ਪੁਲਸ ਤੋਂ ਬੇਖ਼ੌਫ਼ ਲੁਟੇਰਿਆਂ ਵੱਲੋਂ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ਨਵੀਂ ਐਕਸਾਈਜ਼ ਪਾਲਿਸੀ ਨਾਲ ਵੱਡੇ ਗਰੁੱਪਾਂ ਦਾ ਟੁੱਟੇਗਾ ‘ਨੈਕਸਸ’, ਪਿਆਕੜਾਂ ਨੂੰ ਮਿਲਣਗੀਆਂ ਇਹ ਸਹੂਲਤਾਂ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਫਰੈਂਕੋ ਨੂੰ ਮੁੜ ਜਲੰਧਰ ਦਾ ਬਿਸ਼ਪ ਬਣਾਉਣ ਦੇ ਫ਼ੈਸਲੇ ਖ਼ਿਲਾਫ਼ ਪਟੀਸ਼ਨ ਦਾਇਰ
NEXT STORY