ਰਾਜ (ਲੁਧਿਆਣਾ): ਪੰਜਾਬ ਪੁਲਸ ਵੱਲੋਂ ਅੱਜ ਸੂਬੇ ਭਰ ਵਿਚ CASO ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ। ਇਸ ਤਹਿਤ ਲੁਧਿਆਣਾ ਵਿਚ ਸਰਚ ਮੁਹਿੰਮ ਚਲਾਈ ਜਾ ਰਹੀ ਹੈ। ਇਸ ਤਹਿਤ ਸ਼ੱਕੀ ਇਲਾਕਿਆਂ ਦੀ ਘੇਰਾਬੰਦੀ ਕਰ ਕੇ ਬਾਰੀਕੀ ਨਾਲ ਤਲਾਸ਼ੀ ਲਈ ਜਾ ਰਹੀ ਹੈ। CASO ਆਪ੍ਰੇਸ਼ਨ ਮੰਤਵ ਸੂਬੇ ਨੂੰ ਨਸ਼ਾ ਮੁਕਤ ਅਤੇ ਅਪਰਾਧ ਮੁਕਤ ਬਣਾਉਣਾ ਹੈ।
ਇਹ ਖ਼ਬਰ ਵੀ ਪੜ੍ਹੋ - ਸ੍ਰੀ ਦਰਬਾਰ ਸਾਹਿਬ ਆਉਣ ਵਾਲੀ ਸੰਗਤ ਲਈ ਅਹਿਮ ਖ਼ਬਰ! ਹੋਈ ਇਹ ਤਬਦੀਲੀ
ਇਸ ਤਹਿਤ ਅੱਜ ਸਵੇਰੇ ਸਪੈਸ਼ਲ ਡੀਜੀਪੀ IPS ਗੁਰਪ੍ਰੀਤ ਕੌਰ ਦਿਓ ਵੱਲੋਂ ਜ਼ਿਲ੍ਹੇ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਦੇ ਨਾਲ ਡੀ.ਸੀ.ਪੀ. ਸ਼ੁਭਮ ਅੱਗਰਵਾਲ, ਏ.ਡੀ.ਸੀ.ਪੀ. 3, ਏ.ਡੀ.ਸੀ.ਪੀ. ਸੈਂਟਰਲ, ਏ.ਸੀ.ਪੀ. ਸਿਵਲ ਲਾਈਨਸ ਅਤੇ ਹੋਰ ਪੁਲਸ ਥਾਣਿਆਂ ਦੀ ਪੁਲਸ ਵੱਲੋਂ ਵੀ ਮੁਹਿੰਮ ਚਲਾਈ ਜਾ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ - 'ਆਪ' ਵਿਧਾਇਕ ਦੀ ਸ਼ਿਕਾਇਤ 'ਤੇ ਐਕਸ਼ਨ! ਸਰਕਾਰੀ ਮੁਲਾਜ਼ਮ ਤੇ ਠੇਕੇਦਾਰ ਗ੍ਰਿਫ਼ਤਾਰ
ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੀ ਸ਼ੁਰੂਆਤ ਲੁਧਿਆਣਾ ਦੇ ਬੱਸ ਸਟੈਂਡ ਤੋਂ ਸ਼ੁਰੂ ਕੀਤੀ ਗਈ। ਇਸ ਮਗਰੋਂ ਸੀ.ਆਰ.ਪੀ.ਐੱਫ. ਕਲੋਨੀ, ਦੁੱਗਰੀ ਅਤੇ ਸੂਰਜ ਨਗਰ ਸ਼ਿਮਲਾਪੁਰੀ ਵਿਚ ਤਲਾਸ਼ੀ ਲਈ ਜਾ ਰਹੀ ਹੈ। ਪੁਲਸ ਵੱਲੋਂ ਹੋਰ ਥਾਵਾਂ ਦੀ ਵੀ ਘੇਰਾਬੰਦੀ ਕਰ ਕੇ ਤਲਾਸ਼ੀ ਲਈ ਜਾਵੇਗੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਰੁਹਾਨੀਅਤ ਦੇ ਕੇਂਦਰ ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੀ ਸੰਗਤ ਲਈ ਖ਼ੁਸ਼ਖਬਰੀ, ਹੋ ਗਿਆ ਵੱਡਾ ਐਲਾਨ
NEXT STORY