ਗੁਰਦਾਸਪੁਰ (ਹਰਮਨ) : ਜ਼ਿਲ੍ਹਾ ਗੁਰਦਾਸਪੁਰ ਅੰਦਰ ਅਮਨ ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਅਤੇ ਸ਼ਰਾਰਤੀ ਅਨਸਰਾਂ ਨੂੰ ਨੱਥ ਪਾਉਣ ਦੇ ਮੰਤਵ ਨਾਲ ਪੁਲਸ ਨੇ ਕਾਸੋ ਆਪਰੇਸ਼ਨ ਤਹਿਤ ਕਈ ਥਾਵਾਂ ਦੀ ਚੈਕਿੰਗ ਕੀਤੀ। ਇਸ ਸਬੰਧ ਵਿਚ ਐੱਸਐੱਸਪੀ ਹਰੀਸ਼ ਦਾਇਮਾ ਨੇ ਦੱਸਿਆ ਕਿ ਪੁਲਸ ਵੱਖ-ਵੱਖ ਇਲਾਕਿਆਂ ਨੂੰ ਸੀਲ ਕਰਕੇ ਸਰਚ ਆਪਰੇਸ਼ਨ ਕੀਤੇ ਗਏ, ਇਸ ਦੌਰਾਨ ਸ਼ੱਕੀ ਵਿਅਕਤੀਆਂ ਕੋਲੋਂ ਪੁੱਛਗਿਛ ਕੀਤੀ ਗਈ ਅਤੇ ਨਾਲ ਹੀ ਵਾਹਨਾਂ ਦੀ ਵੀ ਜਾਂਚ ਕੀਤੀ ਗਈ। ਉਨ੍ਹਾਂ ਕਿਹਾ ਕਿ ਪੁਲਸ ਇਸ ਗੱਲ ਨੂੰ ਵੀ ਯਕੀਨੀ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਕੋਈ ਵੀ ਵਾਹਨ ਬਿਨਾਂ ਨੰਬਰ ਤੋਂ ਨਾ ਚੱਲੇ ਅਤੇ ਨਾਲ ਹੀ ਵੱਖ-ਵੱਖ ਵਾਹਨਾਂ ਦੇ ਨੰਬਰਾਂ ਦੀ ਵੀ ਰੈਂਡਮ ਤੌਰ 'ਤੇ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਵੀ ਸ਼ਰਾਰਤੀ ਅਨਸਰ ਕਿਸੇ ਵਾਹਨ 'ਤੇ ਜਾਅਲੀ ਨੰਬਰ ਪਲੇਟ ਲਾ ਕੇ ਨਾ ਘੁੰਮ ਸਕੇ।
ਉਨ੍ਹਾਂ ਕਿਹਾ ਕਿ ਪੁਲਸ ਦੀ ਹਰੇਕ ਵਾਹਨ 'ਤੇ ਨਜ਼ਰ ਹੈ ਅਤੇ ਗੁਰਦਾਸਪੁਰ ਦੇ ਬੱਸ ਅੱਡੇ ਦੀ ਪਾਰਕਿੰਗ ਵਿਚ ਬਿਨਾਂ ਨੰਬਰ ਪਲੇਟ ਤੋਂ ਲੱਗੇ ਕੁਝ ਬਾਹਰ ਨਾ ਨੂੰ ਵੀ ਕਬਜ਼ੇ ਵਿਚ ਲਿਆ ਗਿਆ ਹੈ। ਜਿਨ੍ਹਾਂ ਦੇ ਮਾਲਕਾਂ ਦੀ ਪਹਿਚਾਨ ਕਰਨ ਤੋਂ ਬਾਅਦ ਉਨ੍ਹਾਂ ਨੂੰ ਛੱਡਿਆ ਗਿਆ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਦੇ ਜੁਡੀਸ਼ਅਲ ਕੰਪਲੈਕਸ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੇਲਵੇ ਸਟੇਸ਼ਨ ਬੱਸ ਸਟੈਂਡ ਸਮੇਤ ਹੋਰ ਅਜਿਹੀਆਂ ਸੰਵੇਦਨਸ਼ੀਲ ਥਾਵਾਂ 'ਤੇ ਵੀ ਪੁਲਸ ਵੱਲੋਂ ਅਕਸਰ ਚੈਕਿੰਗ ਕੀਤੀ ਜਾਂਦੀ ਹੈ, ਅੱਜ ਵੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਮੇਤ ਹੋਰ ਥਾਵਾਂ 'ਤੇ ਚੈਕਿੰਗ ਕੀਤੀ ਗਈ ਅਤੇ ਬਾਜ਼ਾਰਾਂ ਵਿਚ ਵੀ ਨਾਕਾਬੰਦੀ ਕਰਕੇ ਆਉਣ ਜਾਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਗਈ।
ਪੰਜਾਬ ਪੁਲਸ ਦੇ ਇਸ ਐੱਸ. ਐੱਚ. ਓ. ਨੇ ਦਿੱਤੀ ਚਿਤਾਵਨੀ, ਹੁਣ ਸੰਭਲ ਕੇ ਰਹਿਓ
NEXT STORY