ਜਲੰਧਰ (ਸੋਨੂੰ, ਕੁੰਦਨ, ਪੰਕਜ)- ਨਸ਼ੇ ਦੇ ਖ਼ਿਲਾਫ਼ ਪੰਜਾਬ ਪੁਲਸ ਵੱਲੋਂ ਲਗਾਤਾਰ ਕਾਰਵਾਈ ਜਾਰੀ ਹੈ। ਇਸੇ ਤਹਿਤ ਅੱਜ ਸਵੇਰੇ ਕਾਜ਼ੀ ਮੰਡੀ ਵਿਚ ਆਪਰੇਸ਼ਨ ਕਾਸੋ ਦੇ ਤਹਿਤ ਭਾਰੀ ਫੋਰਸ ਦੇ ਨਾਲ ਸਰਚ ਆਪਰੇਸ਼ਨ ਕੀਤਾ ਗਿਆ। ਪੂਰੇ ਇਲਾਕੇ ਨੂੰ ਚਾਰੋਂ ਪਾਸੇ ਸੀਲ ਕਰ ਦਿੱਤਾ ਗਿਆ ਹੈ ਅਤੇ ਘਰਾਂ ਦੀ ਤਲਾਸ਼ੀ ਲਈ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਨਸ਼ਾ ਤਸਕਰਾਂ ਅਤੇ ਲੁੱਟਖੋਹ ਕਰਨ ਵਾਲਿਆਂ 'ਤੇ ਨਕੇਲ ਕੱਸਣ ਲਈ ਸਰਚ ਆਪਰੇਸ਼ਨ ਚਲਾਏ ਜਾ ਰਹੇ ਹਨ।

ਟੀਮਾਂ ਨੇ ਅੱਜ ਸਵੇਰ ਤੋਂ ਹੀ ਉਕਤ ਖੇਤਰ ਵਿੱਚ ਕੰਮ ਕਰਨਾ ਸ਼ੁਰੂ ਕਰ ਦਿੱਤਾ ਸੀ। ਲੋਕਾਂ ਦੇ ਉੱਠਣ ਤੋਂ ਪਹਿਲਾਂ ਹੀ ਪੁਲਸ ਟੀਮਾਂ ਨੇ ਰੇਡ ਕਰ ਦਿੱਤੀ। ਕਈ ਥਾਣਿਆਂ ਦੇ ਐੱਸ. ਐੱਚ. ਓ. ਅਤੇ ਇਲਾਕੇ ਦੇ ਏ. ਸੀ. ਪੀ. ਸਮੇਤ ਕਈ ਕਰਮਚਾਰੀ ਚੈਕਿੰਗ ਲਈ ਪਹੁੰਚੇ ਸਨ। ਏ. ਸੀ. ਪੀ. ਨਿਰਮਲ ਸਿੰਘ ਨੇ ਕਿਹਾ - ਇਹ ਕਾਰਵਾਈ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਸ਼ੁਰੂ ਕੀਤੀ ਗਈ ਹੈ।

ਇਹ ਵੀ ਪੜ੍ਹੋ : ਜਲੰਧਰ ਦੇ ਮਸ਼ਹੂਰ ਪੈਲੇਸ 'ਤੇ ਨਿਗਮ ਦੀ ਕਾਰਵਾਈ ਦੇ ਬਾਵਜੂਦ ਕਰਵਾਇਆ ਵਿਆਹ, ਪੈ ਗਿਆ ਵੱਡਾ ਪੰਗਾ!
ਆਪ੍ਰੇਸ਼ਨ ਕਾਸੋ ਸਵੇਰੇ 7 ਵਜੇ ਸ਼ੁਰੂ ਹੋਇਆ। 100 ਤੋਂ ਵੱਧ ਕਰਮਚਾਰੀ ਜਾਂਚ ਲਈ ਪਹੁੰਚੇ। ਕਾਰਵਾਈ ਦੌਰਾਨ, ਉਨ੍ਹਾਂ ਲੋਕਾਂ ਦੇ ਘਰਾਂ ਦੀ ਜਾਂਚ ਕੀਤੀ ਗਈ ਜਿਨ੍ਹਾਂ ਵਿਰੁੱਧ ਨਸ਼ੀਲੇ ਪਦਾਰਥਾਂ ਦੇ ਮਾਮਲੇ ਲੰਬਿਤ ਸਨ ਜਾਂ ਜਿਨ੍ਹਾਂ ਨੂੰ ਇਸ ਮਾਮਲੇ ਵਿੱਚ ਸ਼ਾਮਲ ਹੋਣ ਦਾ ਸ਼ੱਕ ਸੀ। 20 ਤੋਂ ਵੱਧ ਘਰਾਂ ਦੀ ਤਲਾਸ਼ੀ ਲਈ ਗਈ। ਤੁਹਾਨੂੰ ਦੱਸ ਦੇਈਏ ਕਿ ਕਾਜ਼ੀ ਮੰਡੀ ਸ਼ਹਿਰ ਦੇ ਵਿਚਕਾਰ ਇੱਕ ਇਲਾਕਾ ਹੈ, ਜੋ ਗਲਤ ਗਤੀਵਿਧੀਆਂ ਲਈ ਮਸ਼ਹੂਰ ਹੈ। ਇਹ ਸਰਚ ਆਪ੍ਰੇਸ਼ਨ ਅੱਜ ਉਕਤ ਖੇਤਰ ਵਿੱਚ ਜਾਲ ਵਿਛਾ ਕੇ ਚਲਾਇਆ ਗਿਆ।

ਇਹ ਵੀ ਪੜ੍ਹੋ : ਗੁਰਦਾਸ ਮਾਨ ਬਣੇ ਮਾਨਸਾ ਐਸੋਸੀਏਸ਼ਨ ਦੇ ਪ੍ਰਧਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਐਨਕਾਉਂਟਰ ਸਪੈਸ਼ਲਿਸਟ ਬਿਕ੍ਰਮਜੀਤ ਸਿੰਘ ਬਰਾੜ ਨੇ ਕਰ 'ਤੀ ਵੱਡੀ ਕਾਰਵਾਈ, ਤਾਬੜ-ਤੋੜ ਚੱਲੀਆਂ ਗੋਲ਼ੀਆਂ
NEXT STORY