ਮੋਗਾ (ਕਸ਼ਿਸ਼ ਸਿੰਗਲਾ) : ਮੋਗਾ ਦੀ ਬਾਹਰਲੀ ਸਬਜ਼ੀ ਮੰਡੀ ਵਿਚ ਇਕ ਦਰਦਨਾਕ ਹਾਦਸਾ ਵਾਪਰ ਗਿਆ। ਜਿੱਥੇ ਬੇਸਹਾਰਾ ਪਸ਼ੂਆਂ ਦੀ ਲੜਾਈ ਦੀ ਚਪੇਟ ਵਿਚ ਆ ਕੇ ਇਕ ਮਜ਼ਦੂਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਜਗਤਾਰ ਸਿੰਘ ਪੁੱਤਰ ਅਮਰ ਸਿੰਘ (48) ਵਾਸੀ ਤਖਾਣਵੱਧ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਜਗਤਾਰ ਸਿੰਘ ਸ਼ਾਮ ਸਮੇਂ ਸਬਜ਼ੀ ਮੰਡੀ ਵਿਚ ਸਬਜ਼ੀ ਲੈਣ ਲਈ ਰੁਕਿਆ ਸੀ। ਇਸ ਦੌਰਾਨ ਅਚਾਨਕ ਬੇਸਹਾਰਾ ਪਸ਼ੂਆਂ ਵਿਚ ਲੜਾਈ ਹੋ ਗਈ ਅਤੇ ਇਕ ਪਸ਼ੂ ਨੇ ਉਸਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਨਾਲ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਮੌਕੇ 'ਤੇ ਮੌਜੂਦ ਲੋਕਾਂ ਅਤੇ ਰਾਹਗੀਰਾਂ ਵੱਲੋਂ ਤੁਰੰਤ ਜ਼ਖ਼ਮੀ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ ਪਰ ਡਾਕਟਰਾਂ ਨੇ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।
ਜ਼ਿਕਰਯੋਗ ਹੈ ਕਿ ਜਗਤਾਰ ਸਿੰਘ ਆਪਣੇ ਪਿੱਛੇ ਪਤਨੀ ਅਤੇ ਤਿੰਨ ਬੱਚੇ—ਦੋ ਧੀਆਂ ਅਤੇ ਇਕ ਪੁੱਤਰ—ਛੱਡ ਗਿਆ ਹੈ। ਉਹ ਦਿਹਾੜੀ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਪਾਲਣ-ਪੋਸ਼ਣ ਕਰਦਾ ਸੀ ਅਤੇ ਪਰਿਵਾਰ ਦਾ ਇਕੱਲਾ ਸਹਾਰਾ ਸੀ। ਇਸ ਘਟਨਾ ਨਾਲ ਪਰਿਵਾਰ ਉੱਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਦੂਸਰੇ ਪਾਸੇ ਮਦਦਗਾਰ ਰਾਹਗੀਰ ਵਕੀਲ ਜੋਤ ਆਲੋਕ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਉਸ ਨੇ ਮੌਕੇ 'ਤੇ ਪਹੁੰਚ ਕੇ ਐਂਬੂਲੈਂਸ ਨੂੰ ਫੋਨ ਕੀਤਾ ਪਰ ਕਾਫੀ ਉਡੀਕਣ ਤੇ ਵੀ ਐਂਬੂਲੈਂਸ ਨਾ ਆਈ ਅਤੇ ਮੈਂ ਫਿਰ ਆਪਣੀ ਗੱਡੀ ਵਿਚ ਇਸਨੂੰ ਚੁੱਕ ਕੇ ਲੈ ਗਿਆ, ਰਸਤੇ ਵਿਚ ਟਰੈਫਿਕ ਜ਼ਿਆਦਾ ਹੋਣ ਕਾਰਨ ਸਮੇਂ ਸਿਰ ਨਹੀਂ ਪਹੁੰਚ ਸਕਿਆ ਅਤੇ ਜਾਨ ਨਹੀਂ ਬਚ ਸਕੀ।
ਪਟਿਆਲਾ : ਸ਼ੰਭੂ ਰੇਲਵੇ ਟਰੈਕ 'ਤੇ ਹੋਏ ਬਲਾਸਟ ਦੀ ਸੁਖਬੀਰ ਬਾਦਲ ਵਲੋਂ ਸਖ਼ਤ ਨਿਖ਼ੇਧੀ
NEXT STORY