ਖਮਾਣੋਂ (ਜਟਾਣਾ) : ਜ਼ਿਲਾ ਮੈਜਿਸਟਰੇਟ ਅੰਮ੍ਰਿਤ ਕੌਰ ਗਿੱਲ ਨੇ ਫੌਜਦਾਰੀ ਧਾਰਾ-144 ਤਹਿਤ ਗਾਵਾਂ, ਮੱਝਾਂ, ਭੇਡਾਂ ਤੇ ਬੱਕਰੀਆਂ ਆਦਿ ਨੂੰ ਫਤਿਹਗੜ੍ਹ ਸਾਹਿਬ ਦੇ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਦੀਆਂ ਸੜਕਾਂ ਦੇ ਕਿਨਾਰੇ ਚਰਾਉਣ 'ਤੇ ਪੂਰਨ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ। ਅਜਿਹਾ ਇਸ ਲਈ ਕੀਤਾ ਗਿਆ ਹੈ ਕਿਉਂਕਿ ਚਰਵਾਹੇ ਭਾਰੀ ਮਾਤਰਾ 'ਚ ਗਾਵਾਂ, ਮੱਝਾਂ, ਭੇਡਾਂ ਤੇ ਬੱਕਰੀਆਂ ਆਦਿ ਨੂੰ ਲੈ ਕੇ ਜ਼ਿਲੇ ਦੇ ਸ਼ਹਿਰਾਂ, ਕਸਬਿਆਂ ਤੇ ਪਿੰਡਾਂ 'ਚ ਘੁੰਮਦੇ-ਫਿਰਦੇ ਹਨ, ਜੋ ਕਿ ਲੋਕਾਂ ਦੀਆਂ ਫਸਲਾਂ ਅਤੇ ਸੜਕਾਂ ਕਿਨਾਰੇ ਲਾਏ ਬੂਟਿਆਂ ਨੂੰ ਨੁਕਸਾਨ ਪਹੁੰਚਾਉਂਦੇ ਹਨ, ਜਿਸ ਨਾਲ ਆਮ ਜਨਤਾ ਨੂੰ ਕਾਫੀ ਮੁਸ਼ਕਲਾਂ ਪੇਸ਼ ਆਉਂਦੀਆਂ ਹਨ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਸਬੰਧ 'ਚ ਜ਼ਿਲੇ ਦੇ ਹਰੇਕ ਪਿੰਡ 'ਚ ਸਰਕਾਰ ਦੇ ਹਰਿਆਵਲ ਮਿਸ਼ਨ ਤਹਿਤ 550 ਬੂਟੇ ਵੀ ਲਾਏ ਗਏ ਹਨ, ਜਿਸ ਨੂੰ ਮੁੱਖ ਰੱਖਦੇ ਹੋਏ ਇਸ ਸਬੰਧੀ ਫੌਰੀ ਕਾਰਵਾਈ ਕਰਨ ਦੀ ਲੋੜ ਹੈ ਤੇ ਇਹ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਹਨ, ਜੋ ਕਿ 4 ਮਾਰਚ ਤੱਕ ਲਾਗੂ ਰਹਿਣਗੇ।
ਗੁਰਦਾਸਪੁਰ : ਬੇਅੰਤ ਇੰਜੀਨੀਅਰ ਐਂਡ ਟੈਕਨਾਲੋਜੀ ਕਾਲਜ ਦੇ ਪ੍ਰਿੰਸੀਪਲ ਬਣੇ ਸਿੱਧੂ ਮੂਸੇਵਾਲਾ!
NEXT STORY