ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੁਧਿਆਣਾ ਦੇ ਹੈਬੋਵਾਲ ਡੇਅਰੀ ਕੰਪਲੈਕਸ ਵਿਖੇ ਇੱਕ ਹੋਰ ਕੰਪਰੈੱਸਡ ਬਾਇਓਗੈਸ (ਸੀ. ਬੀ. ਜੀ.) ਪਲਾਂਟ ਸਥਾਪਿਤ ਕਰੇਗੀ ਤਾਂ ਜੋ ਇਸ ਡੇਅਰੀ ਕੰਪਲੈਕਸ ਤੋਂ ਪੈਦਾ ਹੁੰਦੇ ਗੋਬਰ ਅਤੇ ਹੋਰ ਵੇਸਟ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕਰਕੇ ਸਾਫ-ਸੁਥਰੀ ਊਰਜਾ ਤਿਆਰ ਕੀਤੀ ਜਾ ਸਕੇ। ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਹੈਬੋਵਾਲ ਡੇਅਰੀ ਕੰਪਲੈਕਸ ਵਿਖੇ ਬਿਲਡ ਅਪਰੇਟ ਐਂਡ ਓਨ (ਬੀ. ਓ. ਓ.) ਆਧਾਰ 'ਤੇ 12000 ਰਾਅ ਬਾਇਓ ਗੈਸ (ਲਗਭਗ 4.8 ਟਨ ਸੀ. ਬੀ. ਜੀ.) ਦੀ ਸਮਰੱਥਾ ਵਾਲਾ ਇਕ ਹੋਰ ਕੰਪਰੈੱਸਡ ਬਾਇਓਗੈਸ (ਸੀ. ਬੀ. ਜੀ.) ਪਲਾਂਟ ਸਥਾਪਿਤ ਕਰਨ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਮੂਸੇਵਾਲਾ ਕਤਲਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੇ ਬਦਲਿਆ ਟਿਕਾਣਾ, ਕੈਨੇਡਾ ਤੋਂ ਫ਼ਰਾਰ (ਵੀਡੀਓ)
ਦੱਸਣਯੋਗ ਹੈ ਕਿ ਇਸ ਡੇਅਰੀ ਕੰਪਲੈਕਸ ਵਿੱਚ 225 ਟਨ ਕੱਚੇ ਮਾਲ ਦੀ ਖ਼ਪਤ ਦੀ ਸਮਰੱਥਾ ਵਾਲਾ ਇੱਕ ਸੀ. ਬੀ. ਜੀ. ਪਲਾਂਟ ਪਹਿਲਾਂ ਹੀ ਕਾਰਜਸ਼ੀਲ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਪ੍ਰਾਜੈਕਟ ਬੁੱਢੇ ਨਾਲੇ ਦੀ ਕਾਇਆ-ਕਲਪ ਸਬੰਧੀ ਪ੍ਰਾਜੈਕਟ ਦਾ ਹੀ ਹਿੱਸਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੂੜੇ ਤੇ ਰਹਿੰਦ-ਖੂੰਹਦ ਤੋਂ ਵਾਤਾਵਰਣ ਪੱਖੀ ਊਰਜਾ ਪੈਦਾ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ ਅਤੇ ਪੰਜਾਬ ਦੇ ਵਸਨੀਕਾਂ ਲਈ ਸਵੱਛ ਅਤੇ ਹਰਿਆ-ਭਰਿਆ ਵਾਤਾਵਰਣ ਯਕੀਨੀ ਬਣਾਉਣ ਲਈ ਇਸ ਦਿਸ਼ਾ ਵਿੱਚ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਅਮਨ ਅਰੋੜਾ ਨੇ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ ਡੇਅਰੀ ਕੰਪਲੈਕਸ ਤੋਂ ਪਸ਼ੂਆਂ ਦਾ ਗੋਬਰ ਇਕੱਠਾ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ਦਾ ਪਹਿਲਾ ਅਜਿਹਾ ਪਿੰਡ, ਜਿੱਥੇ ਮੀਂਹ ’ਚ ਵੀ ਬਿਨਾਂ ਸ਼ੈੱਡ ਵਾਲੇ ਸ਼ਮਸ਼ਾਨਘਾਟ ਵਿਖੇ ਕੀਤਾ ਜਾਂਦੈ ਅੰਤਿਮ ਸੰਸਕਾਰ!
ਇਸ ਪ੍ਰਾਜੈਕਟ ਲਈ ਗੋਬਰ ਦੀ ਕਮੀ ਹੋਣ ਉਤੇ ਸਬਜ਼ੀਆਂ ਜਾਂ ਮੰਡੀ ਦੇ ਕੂੜੇ, ਮਿਉਂਸੀਪਲ ਸੈਗਰੀਗੇਟਿਡ ਗਰੀਨ ਵੇਸਟ, ਐਗਰੋ-ਵੇਸਟ ਜਾਂ ਹੋਰ ਕਿਸਮਾਂ ਦੇ ਬਾਇਓ-ਡੀਗ੍ਰੇਡੇਬਲ ਕੂੜੇ ਦੀ ਵਰਤੋਂ ਕੀਤੀ ਜਾਵੇਗੀ। ਪੇਡਾ ਨੇ ਇਹ ਸੀ. ਬੀ. ਜੀ. ਪਲਾਂਟ ਲਗਾਉਣ ਲਈ ਈ-ਟੈਂਡਰ ਕੱਢੇ ਹਨ, ਜਿਸ ਵਾਸਤੇ ਬੋਲੀ ਦੀ ਆਖ਼ਰੀ ਮਿਤੀ 26 ਅਕਤੂਬਰ, 2022 (ਸ਼ਾਮ 5 ਵਜੇ ਤੱਕ) ਹੈ। ਇਛੁੱਕ ਕੰਪਨੀਆਂ ਹੋਰ ਵਧੇਰੇ ਜਾਣਕਾਰੀ ਲਈ ਵੈੱਬਸਾਈਟ eproc.punjab.gov.in 'ਤੇ ਲਾਗ-ਇਨ ਕਰ ਸਕਦੀਆਂ ਹਨ। ਜ਼ਿਕਰਯੋਗ ਹੈ ਕਿ ਪੇਡਾ, ਪੰਜਾਬ ਵਿੱਚ ਨਵਿਆਉਣਯੋਗ ਊਰਜਾ ਪ੍ਰੋਗਰਾਮਾਂ/ਪ੍ਰਾਜੈਕਟਾਂ ਅਤੇ ਊਰਜਾ ਸੰਭਾਲ ਪ੍ਰੋਗਰਾਮਾਂ ਦੇ ਪ੍ਰਚਾਰ ਅਤੇ ਵਿਕਾਸ ਲਈ ਸਟੇਟ ਨੋਡਲ ਏਜੰਸੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਚੰਡੀਗੜ੍ਹ 'ਚ ਕੱਟਿਆ ਗਿਆ ਪੰਜਾਬ ਦੇ AAP ਵਿਧਾਇਕ ਦਾ ਚਲਾਨ, ਜਾਣੋ ਪੂਰਾ ਮਾਮਲਾ
NEXT STORY