ਮੋਹਾਲੀ : ਸੀਬੀਆਈ ਵਲੋਂ ਬੇਅਦਬੀ ਮਾਮਲੇ ’ਚ ਦਾਇਰ ਕੀਤੀ ਗਈ ਕਲੋਜ਼ਰ ਰਿਪੋਰਟ ਦੇ ਮਾਮਲੇ ’ਚ ਨਵਾਂ ਮੋੜ ਆ ਿਗਆ ਹੈ। ਸੀ. ਬੀ. ਆਈ. ਨੇ ਆਪਣੇ ਵਲੋਂ ਦਾਇਰ ਰਿਪੋਰਟ ’ਤੇ ਪਲਟੀ ਮਾਰ ਲਈ ਹੈ। ਸੀਬੀਆਈ ਨੇ ਮੋਹਾਲੀ ਕੋਰਟ ਵਿਚ ਇਕ ਨਵੀਂ ਅਪੀਲ ਦਾਇਰ ਕਰ ਦਿੱਤੀ ਹੈ। ਇਸ ਰਿਪੋਰਟ ਵਿਚ ਜਾਂਚ ਹੋਰ ਅੱਗੇ ਵਧਾਉਣ ਦੀ ਅਪੀਲ ਕੀਤੀ ਗਈ ਹੈ। ਇਸ ਤੋਂ ਇਲਾਵਾ ਅਪੀਲ ਕੀਤੀ ਗਈ ਹੈ ਕਿ ਕਲੋਜ਼ਰ ਰਿਪੋਰਟ ’ਤੇ ਕੋਈ ਫੈਸਲਾ ਨਾ ਲਿਆ ਜਾਵੇ ਕਿਉਂਕਿ ਇਸ ਮਾਮਲੇ ਵਿਚ ਹੋਰ ਜਾਂਚ ਕੀਤੀ ਜਾਵੇਗੀ। ਮੰਨਿਆ ਜਾ ਰਿਹਾ ਹੈ ਕਿ ਚੁਫੇਰਿਓਂ ਦਬਾਅ ਪੈਣ ਤੋੰ ਬਾਅਦ ਹੀ ਸੀ. ਬੀ. ਆਈ. ਨੇ ਇਹ ਫੈਸਲਾ ਲਿਆ ਹੈ। ਇਸ ਤੋਂ ਇਲਾਵਾ ਕਲੋਜ਼ਰ ਰਿਪੋਰਟ ਉਤੇ ਸਵਾਲ ਵੀ ਉੱਠੇ ਸਨ।
ਦੱਸ ਦਈਏ ਕਿ ਕਲੋਜ਼ਰ ਰਿਪੋਰਟ ਵਿਚ ਇਸ ਮਾਮਲੇ ਵਿਚ ਨਾਮਜ਼ਦ 3 ਡੇਰਾ ਪ੍ਰੇਮੀਆਂ ਖ਼ਿਲਾਫ਼ ਕੇਸ ਬੰਦ ਕਰਨ ਦੀ ਸਿਫ਼ਾਰਸ਼ ਕੀਤੀ ਗਈ ਸੀ। ਜ਼ਿਕਰਯੋਗ ਹੈ ਕਿ ਗੁਰੂ ਗ੍ਰੰਥ ਸਾਹਿਬ ਜੀ ਦਾ ਇਕ ਸਰੂਪ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰੂ-ਘਰ ਵਿਚੋਂ ਚੋਰੀ ਕੀਤਾ ਗਿਆ ਸੀ ਜਿਸ ਸਬੰਧੀ ਥਾਣਾ ਬਾਜਾਖਾਨਾ ਵਿਚ ਮੁਕੱਦਮਾ ਨੰਬਰ 63, 2 ਜੂਨ 2015 ਦਰਜ ਕੀਤਾ ਗਿਆ ਸੀ, ਬਾਅਦ ਵਿਚ ਗੁਰੂ ਸਾਹਿਬ ਜੀ ਦੇ ਸਰੂਪ ਦੀ ਚੋਰੀ ਦੀ ਜ਼ਿੰਮੇਵਾਰੀ ਲੈਂਦੇ ਇਸ਼ਤਿਹਾਰ ਲਗਾਏ ਗਏ ਸਨ ਜਿਸ ਸਬੰਧੀ ਮੁਕੱਦਮਾ ਨੰਬਰ 117 ਤਰੀਕ 25 ਸਤੰਬਰ 2015 ਦਰਜ ਕੀਤਾ ਗਿਆ ਅਤੇ ਤੀਸਰਾ ਮੁਕੱਦਮਾ ਪਿੰਡ ਬਰਗਾੜੀ ਵਿਖੇ ਗੁਰੂ ਸਾਹਿਬ ਜੀ ਦੇ ਸਰੂਪ ਦੇ ਖਿੱਲਰੇ ਅੰਗ ਮਿਲਣ ਕਾਰਨ ਮੁਕੱਦਮਾ ਨੰਬਰ 128 ਤਰੀਕ 12 ਅਕਤੂਬਰ 2015 ਦਰਜ ਕੀਤਾ ਗਿਆ ਸੀ। ਇਨ੍ਹਾਂ ਿਤੰਨੇ ਮਾਮ ਿਲਆੰ ਦੀ ਜਾਂਚ 2 ਨਵੰਬਰ 2015 ਨੂੰ ਸੀ.ਬੀ.ਆਈ. ਨੂੰ ਸੌਂਪ ਦਿੱਤੀ ਗਈ ਸੀ ਜਿਸ ਨੇ ਪੰਜਾਬ ਪੁਲਸ ਵੱਲੋਂ ਹੋਰਨਾਂ ਕੇਸਾਂ ਵਿਚ ਗ੍ਰਿਫ਼ਤਾਰ 10 ਵਿਅਕਤੀਆਂ ਵਿਚੋਂ 3 ਡੇਰਾ ਸਿਰਸਾ ਪ੍ਰੇਮੀਆਂ ਨੂੰ ਇਨ੍ਹਾਂ ਤਿੰਨਾਂ ਕੇਸਾਂ ਵਿਚ ਨਾਮਜ਼ਦ ਕਰਕੇ ਜਾਂਚ ਸ਼ੁਰੂ ਕੀਤੀ ਸੀ ਅਤੇ ਅੰਤ 4 ਜੁਲਾਈ 2019 ਨੂੰ ਸੀ. ਬੀ. ਆਈ. ਨੇ ਇਹ ਦਾਅਵਾ ਕਰਦੇ ਹੋਏ ਕਲੋਜ਼ਰ ਿਰਪੋਰਟ ਦਾਇਰ ਕੀਤੀ ਸੀ ਿਕ ਇਨ੍ਹਾਂ ਖ਼ਿਲਾਫ਼ ਕੋਈ ਸਬੂਤ ਨਹੀਂ ਮਿਲੇ।
10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਕਾਬੂ
NEXT STORY