ਮੋਹਾਲੀ (ਜੱਸੀ) : ਸੀ. ਬੀ. ਆਈ. ਵਲੋਂ ਮੋਹਾਲੀ 'ਚ ਪੰਜਾਬ ਮੈਡੀਕਲ ਕੌਂਸਲ ਦੀ ਇਮਾਰਤ 'ਤੇ ਛਾਪਾ ਮਾਰੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇੱਥੇ ਸੈਕਟਰ-69 'ਚ ਸਥਿਤ ਇਸ ਇਮਾਰਤ ਦੇ ਫਾਰਮੇਸੀ ਵਿਭਾਗ 'ਚ ਮੰਗਲਵਾਰ ਦੇਰ ਰਾਤ ਤੋਂ ਜਾਂਚ ਚੱਲ ਰਹੀ ਹੈ, ਜੋ ਕਿ ਹੁਣ ਖ਼ਤਮ ਹੋ ਗਈ ਹੈ। ਰਿਪੋਰਟਾਂ ਮੁਤਾਬਕ ਇਹ ਜਾਂਚ ਦਵਾਈਆਂ ਦੇ ਲਾਇਸੈਂਸਾਂ ਅਤੇ ਇਸ ਨਾਲ ਸਬੰਧਿਤ ਦਸਤਾਵੇਜ਼ਾਂ ਬਾਰੇ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਪੈਨਸ਼ਨਰਾਂ ਲਈ ਰਾਹਤ ਭਰੀ ਖ਼ਬਰ! ਹੋ ਗਿਆ ਵੱਡਾ ਐਲਾਨ, ਜਲਦ ਕਰ ਲੈਣ ਆਹ ਕੰਮ
ਇਸ ਨੂੰ ਪਰਵਿੰਦਰ ਝੋਟਾ ਕਤਲਕਾਂਡ ਦੀ ਜਾਂਚ ਮਾਮਲੇ ਨਾਲ ਜੋੜ ਕੇ ਵੀ ਦੇਖਿਆ ਜਾ ਰਿਹਾ ਹੈ। ਪੰਜਾਬ ਮੈਡੀਕਲ ਭਵਨ ਦੇ ਫਾਰਮੇਸੀ ਵਿਭਾਗ 'ਚ ਕੀਤੀ ਜਾ ਰਹੀ ਇਹ ਕਾਰਵਾਈ ਦੌਰਾਨ ਕਿਹੜੇ ਦਸਤਾਵੇਜ਼ਾਂ ਦੀ ਜਾਂਚ ਹੋ ਰਹੀ ਹੈ ਅਤੇ ਕਿਹੜੇ ਅਧਿਕਾਰੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ, ਹਾਲਾਂਕਿ ਏਜੰਸੀ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ RAPIDO ਦੇ ਹਜ਼ਾਰਾਂ ਡਰਾਈਵਰਾਂ ਨੂੰ ਵੱਡੀ ਰਾਹਤ, ਪ੍ਰਸ਼ਾਸਨ ਨੇ ਬਹਾਲ ਕੀਤਾ ਲਾਇਸੈਂਸ
ਦੱਸਣਯੋਗ ਹੈ ਕਿ ਮਾਨਸਾ, ਸ੍ਰੀ ਫਤਿਹਗੜ੍ਹ ਸਾਹਿਬ ਅਤੇ ਅਬੋਹਰ 'ਚ ਨਸ਼ਾ ਛੁਡਾਊ ਕੇਂਦਰਾਂ 'ਤੇ ਵੀ ਛਾਪੇਮਾਰੀ ਹੋ ਚੁੱਕੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਮੱਛਰਾਂ ਦੇ ਕਹਿਰ ਤੋਂ ਬਚਾਉਣ ਲਈ ਨਗਰ ਕੌਂਸਲ ਨੇ ਸ਼ੁਰੂ ਕਰਵਾਈ ਫੌਗਿੰਗ
NEXT STORY