ਚੰਡੀਗੜ੍ਹ : ਮੁੱਖ ਮੰਤਰੀ ਦੇ ਓ. ਐੱਸ. ਡੀ. ਰਾਜਵੀਰ ਘੁੰਮਣ ਦੇ ਕਰੀਬੀ ਬੀਰ ਦਵਿੰਦਰ ਸਿੰਘ ਬੱਲਾਂ, ਜਤਿਨ ਗੋਹਲ, ਕਮਲਪ੍ਰੀਤ ਸਿੰਘ ਅਤੇ ਕਰਨ ਭੂਸ਼ਣ ਸੀ. ਬੀ. ਆਈ. ਅੱਗੇ ਪੇਸ਼ ਹੋਏ। ਰਾਜਵੀ ਸਿੰਘ ਘੁੰਮਣ ਪਹਿਲਾਂ ਹੀ ਸੀ. ਬੀ. ਆਈ. ਅੱਗੇ ਪੇਸ਼ ਹੋ ਚੁੱਕੇ ਹਨ। ਹੁਣ ਉਹ ਮੁੜ ਸੋਮਵਾਰ ਨੂੰ ਪੇਸ਼ ਹੋਣਗੇ।
ਦੱਸ ਦੇਈਏ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ 'ਤੇ ਸੀ. ਬੀ. ਆਈ. ਵਲੋਂ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ 5 ਅਕਤੂਬਰ ਨੂੰ ਰਾਜਵੀਰ ਸਿੰਘ ਘੁੰਮਣ ਤੋਂ ਇਲਾਵਾ ਨਿਤਿਨ ਗੋਹਲ, ਜਤਿਨ ਗੋਹਲ, ਰੋਮੀ ਰਾਜਾ ਮਹਾਜਨ, ਬੀਰ ਦਵਿੰਦਰ, ਆਰ. ਐੱਸ. ਨਾਗਰਾ ਅਤੇ ਅਣਪਛਾਤੇ ਅਧਿਕਾਰੀਆਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਇਸ ਜਾਂਚ ਦੌਰਾਨ ਹੁਣ ਤੱਕ ਤਿੰਨ ਵਿਅਕਤੀ ਤਫ਼ਤੀਸ਼ 'ਚ ਸ਼ਾਮਲ ਹੋ ਚੁੱਕੇ ਹਨ।
AIR INDIA ਵੱਲੋਂ ਲੁਧਿਆਣਾ-ਦਿੱਲੀ ਫ਼ਲਾਈਟਾਂ ਲਈ ਸਰਦੀਆਂ ਦਾ ਸ਼ਡਿਊਲ ਜਾਰੀ
NEXT STORY