ਚੰਡੀਗੜ੍ਹ : ਰਿਸ਼ਵਤ ਲੈਣ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤੇ ਰੋਪੜ ਰੇਂਜ ਦੇ ਮੁਅੱਤਲ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਨਾਲ ਫੜ੍ਹੇ ਗਏ ਵਿਚੋਲੇ ਕ੍ਰਿਸ਼ਨੂ ਸ਼ਾਰਦਾ ਨੂੰ ਅੱਜ ਸੀ. ਬੀ. ਆਈ. ਦੀ ਅਦਾਲਤ 'ਚ ਪੇਸ਼ ਕੀਤਾ ਗਿਆ। ਕ੍ਰਿਸ਼ਨੂ ਦੇ ਰਿਮਾਂਡ ਨੂੰ ਲੈ ਕੇ ਅਦਾਲਤ 'ਚ ਸੁਣਵਾਈ ਹੋਈ। ਸੁਣਵਾਈ ਦੌਰਾਨ ਅਦਾਲਤ ਨੇ ਸੀ. ਬੀ. ਆਈ. ਨੂੰ ਕ੍ਰਿਸ਼ਨੂ ਸ਼ਾਰਦਾ ਦਾ 9 ਦਿਨਾਂ ਦਾ ਰਿਮਾਂਡ ਦੇ ਦਿੱਤਾ। ਰਿਮਾਂਡ ਦੌਰਾਨ ਸੀ. ਬੀ. ਆਈ. ਵਲੋਂ ਵਿਚੋਲੇ ਕ੍ਰਿਸ਼ਨੂ ਤੋਂ ਪੁੱਛਗਿੱਛ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਵਾਹਨ ਚਾਲਕਾਂ ਲਈ ਵੱਡੀ ਖ਼ਬਰ, ਲਾਜ਼ਮੀ ਹੋਣ ਜਾ ਰਿਹਾ ਇਹ Rule, ਧਿਆਨ ਨਾਲ ਪੜ੍ਹ ਲਓ ਖ਼ਬਰ
ਪੁੱਛਗਿੱਛ ਦੌਰਾਨ ਇਸ ਕੇਸ 'ਚ ਕਈ ਵੱਡੇ ਅਫ਼ਸਰਾਂ ਦੇ ਨਾਂ ਸਾਹਮਣੇ ਆਉਣ ਦੀ ਸੰਭਾਵਨਾ ਹੈ। ਸੀ. ਬੀ. ਆਈ. ਰਿਮਾਂਡ ਰਾਹੀਂ ਉਸ ਤੋਂ ਕਈ ਰਾਜ਼ ਉਗਲਵਾਉਣਾ ਚਾਹੁੰਦੀ ਹੈ, ਜਿਸ ਨਾਲ ਰਿਸ਼ਵਤ ਦੇ ਇਸ ਨੈੱਟਵਰਕ 'ਚ ਸ਼ਾਮਲ ਹੋਰ ਕਈ ਸਫ਼ੈਦ ਨਕਾਬਪੋਸ਼ਾਂ ਨੂੰ ਬੇਨਕਾਬ ਕੀਤਾ ਜਾ ਸਕੇ।
ਇਹ ਵੀ ਪੜ੍ਹੋ : ਪੰਜਾਬ ਦੇ ਹਜ਼ਾਰਾਂ ਕਾਮਿਆਂ ਲਈ ਖ਼ੁਸ਼ਖ਼ਬਰੀ, ਮਾਨ ਸਰਕਾਰ ਨੇ ਦਿੱਤੀ ਇਸ ਪ੍ਰਾਜੈਕਟ ਨੂੰ ਮਨਜ਼ੂਰੀ
ਇਸ ਮਾਮਲੇ ਦਾ ਖ਼ੁਲਾਸਾ ਹੋਣ ਤੋਂ ਬਾਅਦ ਜਾਂਚ ਏਜੰਸੀ ਦੀ ਰਾਡਾਰ ’ਤੇ ਹੋਰ ਆਈ. ਪੀ. ਐੱਸ. ਅਧਿਕਾਰੀ ਵੀ ਹਨ। ਰਿਸ਼ਵਤ ਮਾਮਲੇ ਦੇ ਇਸ ਨੈੱਟਵਰਕ 'ਚ ਕਈ ਹੋਰ ਪੁਲਸ ਅਧਿਕਾਰੀਆਂ ਦੀ ਮਿਲੀ-ਭੁਗਤ ਸਾਹਮਣੇ ਆ ਸਕਦੀ ਹੈ। ਕਿਹਾ ਜਾ ਰਿਹਾ ਹੈ ਕਿ ਸੀ. ਬੀ. ਆਈ. ਨੂੰ ਜਾਣਕਾਰੀ ਮਿਲੀ ਹੈ ਕਿ ਕ੍ਰਿਸ਼ਨੂ ਕਈ ਹੋਰ ਪੁਲਸ ਅਧਿਕਾਰੀਆਂ ਅਤੇ ਨੇਤਾਵਾਂ ਲਈ ਵੀ ਕੰਮ ਕਰਦਾ ਸੀ। ਉਹ ਉਨ੍ਹਾਂ ਲਈ ਵੀ ਉਗਾਹੀ ਕਰਦਾ ਸੀ, ਇਸ ਲਈ ਸੀ. ਬੀ. ਆਈ. ਉਸ ਤੋਂ ਪੁੱਛਗਿੱਛ ਕਰਨਾ ਚਾਹੁੰਦੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜ਼ਮੀਨੀ ਰੌਲੇ ਨੇ ਸਫ਼ੈਦ ਕੀਤਾ ਖ਼ੂਨ! ਗੁਰਦਾਸਪੁਰ 'ਚ ਭਰਾਵਾਂ ਨੇ ਹੀ ਵੱਢ 'ਤਾ ਭਰਾ ਤੇ ਭਤੀਜਾ
NEXT STORY