ਮੋਹਾਲੀ (ਸੰਦੀਪ, ਜੱਸੀ) : ਸੀ. ਬੀ. ਆਈ. ਟੀਮ ਸੈਕਟਰ-69 ’ਚ ਪੰਜਾਬ ਮੈਡੀਕਲ ਭਵਨ ਪਹੁੰਚੀ। ਇਸ ਦੌਰਾਨ ਫਾਰਮੇਸੀ ਵਿੰਗ ’ਚ ਪਰਵਿੰਦਰ ਸਿੰਘ ਉਰਫ਼ ਝੋਟਾ ਦੇ ਕਤਲ ਦੇ ਮਾਮਲੇ ’ਚ ਸੀ. ਬੀ. ਆਈ. ਵੱਲੋਂ ਦਰਜ ਐੱਫ. ਆਈ. ਆਰ. ਦੇ ਸਿਲਸਿਲੇ ’ਚ ਚੱਲ ਰਹੀ ਜਾਂਚ ਤਹਿਤ ਕਾਰਵਾਈ ਕੀਤੀ ਗਈ। ਜਾਂਚ ਏਜੰਸੀ ਨੂੰ ਸ਼ੱਕ ਹੈ ਕਿ ਫਾਰਮੇਸੀ ਵਿੰਗ ਦੇ ਕੁੱਝ ਅਫ਼ਸਰਾਂ ਨੇ ਕਥਿਤ ਤੌਰ ’ਤੇ ਕੈਮਿਸਟਾਂ ਨੂੰ ਲਾਇਸੈਂਸ ਜਾਰੀ ਕਰਨ ਦੀ ਪ੍ਰਕਿਰਿਆ ’ਚ ਲਾਪਰਵਾਹੀ ਵਰਤੀ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ RAPIDO ਦੇ ਹਜ਼ਾਰਾਂ ਡਰਾਈਵਰਾਂ ਨੂੰ ਵੱਡੀ ਰਾਹਤ, ਪ੍ਰਸ਼ਾਸਨ ਨੇ ਬਹਾਲ ਕੀਤਾ ਲਾਇਸੈਂਸ
ਸੀ. ਬੀ. ਆਈ. ਇਹ ਵੀ ਜਾਂਚ ਕਰ ਰਹੀ ਹੈ ਕਿ ਅਸ਼ਵਨੀ ਕੁਮਾਰ ਸਮੇਤ ਹੋਰ ਕਿੰਨੇ ਕੈਮਿਸਟਾਂ ਨੂੰ ਲਾਇਸੈਂਸ ਜਾਰੀ ਕੀਤੇ ਗਏ ਜਾਂ ਉਨ੍ਹਾਂ ਦੇ ਲਾਇਸੈਂਸ ਤੈਅ ਪ੍ਰਕਿਰਿਆ ਦੀਆਂ ਸ਼ਰਤਾਂ ਪੂਰੀਆਂ ਕੀਤੇ ਬਿਨਾਂ ਬਹਾਲ ਕੀਤੇ ਗਏ।
ਇਹ ਵੀ ਪੜ੍ਹੋ : ਮੋਹਾਲੀ 'ਚ CBI ਦੀ ਵੱਡੀ ਕਾਰਵਾਈ, ਪੰਜਾਬ ਮੈਡੀਕਲ ਕੌਂਸਲ ਦੀ ਇਮਾਰਤ 'ਚ ਮਾਰਿਆ ਛਾਪਾ
ਸੀ. ਬੀ. ਆਈ. ਟੀਮ ਨੇ ਮੰਗਲਵਾਰ ਰਾਤ ਕੁੱਝ ਦਸਤਾਵੇਜ਼ ਆਪਣੇ ਕਬਜ਼ੇ ’ਚ ਲਏ ਅਤੇ ਕੁੱਝ ਘੰਟਿਆਂ ਬਾਅਦ ਉੱਥੋਂ ਚਲੀ ਗਈ। ਫਿਲਹਾਲ, ਏਜੰਸੀ ਵੱਲੋਂ ਇਨ੍ਹਾਂ ਦੋਸ਼ਾਂ ਦੀ ਸੁਤੰਤਰ ਪੁਸ਼ਟੀ ਬਾਰੇ ਕੋਈ ਜਾਣਕਾਰੀ ਉਪਲੱਬਧ ਨਹੀਂ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਕਾਂਗਰਸ ਸਰਕਾਰ ਬਣਨ 'ਤੇ ਪੰਜਾਬ ਨੂੰ ਮੁੜ ਸ਼ਾਂਤੀਪੂਰਨ, ਸੁਰੱਖਿਅਤ ਤੇ ਨਸ਼ਾ-ਮੁਕਤ ਬਣਾਵਾਂਗੇ : ਵੇਣੂਗੋਪਾਲ
NEXT STORY