ਚੰਡੀਗੜ੍ਹ (ਅੰਕੁਰ) : ਪੰਜਾਬ ’ਚ ਭ੍ਰਿਸ਼ਟਾਚਾਰ ਦੇ ਮਾਮਲੇ ਨਾਲ ਜੁੜੀ ਜਾਂਚ ’ਚ ਸੀ. ਬੀ. ਆਈ. ਦੀ ਪੁੱਛਗਿੱਛ ਲਗਾਤਾਰ ਜਾਰੀ ਹੈ। ਸੀ. ਬੀ.ਆਈ. ਵੱਲੋਂ ਮਾਮਲੇ ਨਾਲ ਸਬੰਧਿਤ ਕਈ ਵਿਅਕਤੀਆਂ ਨੂੰ ਤਲਬ ਕਰਕੇ ਉਨ੍ਹਾਂ ਤੋਂ ਸਵਾਲ-ਜਵਾਬ ਕੀਤੇ ਜਾ ਰਹੇ ਹਨ। ਇਸ ਮਾਮਲੇ ਸਬੰਧੀ ਮੁੱਖ ਮੰਤਰੀ ਦੇ ਓ. ਐੱਸ. ਡੀ. ਰਾਜਬੀਰ ਸਿੰਘ ਘੁੰਮਣ ਨੂੰ ਸੋਮਵਾਰ ਦੁਪਹਿਰ 2 ਵਜੇ ਮੁੜ ਪੇਸ਼ ਹੋਣ ਲਈ ਕਿਹਾ ਗਿਆ ਹੈ। ਇਸੇ ਲੜੀ ਤਹਿਤ ਚੁਸਪਿੰਦਰ ਸਿੰਘ ਚਾਹਲ ਅਤੇ ਬੀਰ ਦਵਿੰਦਰ ਤੋਂ ਵੀ ਬੀਤੇ ਦਿਨ ਪੁੱਛਗਿੱਛ ਕੀਤੀ ਗਈ। ਪੁੱਛਗਿੱਛ ਤੋਂ ਬਾਅਦ ਦੋਹਾਂ ਨੇ ਕਿਹਾ ਕਿ ਸੀ. ਬੀ. ਆਈ. ਵੱਲੋਂ ਉਨ੍ਹਾਂ ਤੋਂ ਜੋ ਵੀ ਸਵਾਲ ਪੁੱਛੇ ਗਏ, ਉਨ੍ਹਾਂ ਨੇ ਸਾਰੇ ਸਵਾਲਾਂ ਦੇ ਜਵਾਬ ਦਿੱਤੇ ਹਨ।
ਉਨ੍ਹਾਂ ਕਿਹਾ ਕਿ ਉਹ ਅੱਗੇ ਵੀ ਜਾਂਚ ’ਚ ਸੀ. ਬੀ. ਆਈ. ਨੂੰ ਪੂਰਾ ਸਹਿਯੋਗ ਦਿੰਦੇ ਰਹਿਣਗੇ। ਜਾਣਕਾਰੀ ਅਨੁਸਾਰ ਸੀ. ਬੀ. ਆਈ. ਵੱਲੋਂ ਕੁੱਝ ਵਿਅਕਤੀਆਂ ਤੋਂ 6 ਤੋਂ 7 ਘੰਟਿਆਂ ਤੱਕ ਪੁੱਛਗਿੱਛ ਕੀਤੀ ਗਈ। ਜਾਂਚ ਟੀਮ ਵੱਲੋਂ ਮਾਮਲੇ ਨਾਲ ਜੁੜੇ ਵੱਖ-ਵੱਖ ਪਹਿਲੂਆਂ ਬਾਰੇ ਸਵਾਲ ਪੁੱਛੇ ਗਏ। ਪੁੱਛਗਿੱਛ ਤੋਂ ਬਾਅਦ ਕੁੱਝ ਵਿਅਕਤੀਆਂ ਨੂੰ ਵਾਪਸ ਭੇਜ ਦਿੱਤਾ ਗਿਆ, ਜਦਕਿ ਹੋਰਨਾਂ ਤੋਂ ਸਵਾਲ-ਜਵਾਬ ਜਾਰੀ ਰਹੇ। ਜਾਂਚ ਏਜੰਸੀ ਵੱਲੋਂ ਇਕੱਠੀ ਕੀਤੀ ਜਾ ਰਹੀ ਜਾਣਕਾਰੀ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਪ੍ਰੀਖਿਆ ’ਚ ਘੱਟ ਨੰਬਰ ਆਉਣ ’ਤੇ ਪਰੇਸ਼ਾਨ ਹੋਈ ਵਿਦਿਆਰਥਣ, ਚੁੱਕਿਆ ਖੌਫਨਾਕ ਕਦਮ
NEXT STORY