ਲੁਧਿਆਣਾ (ਵਿੱਕੀ) : ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀ. ਬੀ. ਐੱਸ. ਈ.) ਦੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ ਹੈ। ਅਸਲ 'ਚ ਸੀ. ਬੀ. ਐੱਸ. ਈ. ਨੇ 12ਵੀਂ ਜਮਾਤ ਦੀ ਪ੍ਰੀਖਿਆ ਰੱਦ ਕਰਨ ਦੀਆਂ ਅਟਕਲਾਂ ਨੂੰ ਖਾਰਿਜ ਕਰ ਦਿੱਤਾ ਹੈ।
ਇਹ ਵੀ ਪੜ੍ਹੋ : 'ਕੋਰੋਨਾ' ਦਾ ਘਰਾਂ 'ਚ ਇਲਾਜ ਕਰਵਾ ਰਹੇ ਮਰੀਜ਼ਾਂ ਲਈ ਵੱਡੀ ਖ਼ਬਰ, ਕੀਤਾ ਗਿਆ ਅਹਿਮ ਐਲਾਨ
ਬੋਰਡ ਦਾ ਕਹਿਣਾ ਹੈ ਕਿ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਸਬੰਧੀ ਅਜੇ ਕੋਈ ਫ਼ੈਸਲਾ ਨਹੀਂ ਲਿਆ ਗਿਆ। ਬੋਰਡ ਨੇ ਉਨ੍ਹਾਂ ਸਾਰੀਆਂ ਰਿਪੋਰਟਾਂ ਦਾ ਖੰਡਨ ਕੀਤਾ ਹੈ, ਜਿਨ੍ਹਾਂ ਵਿਚ ਕਿਹਾ ਜਾ ਰਿਹਾ ਸੀ ਕਿ ਕੋਰੋਨਾ ਵਾਇਰਸ ਕਾਰਨ 12ਵੀਂ ਜਮਾਤ ਦੀ ਪ੍ਰੀਖਿਆ ਰੱਦ ਕੀਤੀ ਜਾ ਸਕਦੀ ਹੈ।
ਇਹ ਵੀ ਪੜ੍ਹੋ : ਲੁਧਿਆਣਾ 'ਚ ਬੀਮਾਰੀ ਤੋਂ ਅੱਕੀ ਜਨਾਨੀ ਨੇ ਚੁੱਕਿਆ ਖ਼ੌਫਨਾਕ ਕਦਮ, ਛੱਤ ਤੋਂ ਛਾਲ ਮਾਰ ਕੀਤੀ ਖ਼ੁਦਕੁਸ਼ੀ
ਸੀ. ਬੀ. ਐੱਸ. ਈ. ਨੇ ਕਿਹਾ ਕਿ ਇਹ ਸਪੱਸ਼ਟ ਕੀਤਾ ਜਾਂਦਾ ਹੈ ਕਿ ਬੋਰਡ ਵੱਲੋਂ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਕੋਈ ਫ਼ੈਸਲਾ ਨਹੀਂ ਲਿਆ ਗਿਆ ਹੈ। ਬੋਰਡ ਦਾ ਸਾਫ਼ ਕਹਿਣਾ ਹੈ ਕਿ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਜੇਕਰ ਕੋਈ ਵੀ ਫ਼ੈਸਲਾ ਲਿਆ ਜਾਵੇਗਾ ਤਾਂ ਉਸ ਨੂੰ ਅਧਿਕਾਰਿਤ ਤੌਰ ’ਤੇ ਸੂਚਿਤ ਕੀਤਾ ਜਾਵੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
'ਕੋਰੋਨਾ' ਦਾ ਘਰਾਂ 'ਚ ਇਲਾਜ ਕਰਵਾ ਰਹੇ ਮਰੀਜ਼ਾਂ ਲਈ ਵੱਡੀ ਖ਼ਬਰ, ਕੀਤਾ ਗਿਆ ਅਹਿਮ ਐਲਾਨ
NEXT STORY