ਲੁਧਿਆਣਾ (ਵਿੱਕੀ) : ਸਾਲ 2027 ਵਿਚ ਪੰਜਾਬ, ਉੱਤਰ ਪ੍ਰਦੇਸ਼, ਉੱਤਰਾਖੰਡ, ਗੋਆ ਅਤੇ ਮਣੀਪੁਰ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਸੰਭਾਵਿਤ ਤਰੀਕਾਂ ਨੂੰ ਲੈ ਕੇ ਸੀ. ਬੀ. ਐੱਸ. ਈ. ਦੀ ਡੇਟਸ਼ੀਟ ਚਰਚਾ ਦਾ ਵਿਸ਼ਾ ਬਣ ਗਈ ਹੈ। ਬੋਰਡ ਵਲੋਂ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ 16 ਫਰਵਰੀ ਤੋਂ ਸ਼ੁਰੂ ਕਰਨ ਦੇ ਐਲਾਨ ਤੋਂ ਬਾਅਦ ਇਹ ਕਿਆਸ ਅਰਾਈਆਂ ਤੇਜ਼ ਹੋ ਗਈਆਂ ਹਨ ਕਿ ਚੋਣ ਕਮਿਸ਼ਨ ਵੋਟਿੰਗ ਦਾ ਪ੍ਰੋਗਰਾਮ ਜਨਵਰੀ ਦੇ ਮੱਧ ਤੋਂ ਫਰਵਰੀ ਦੇ ਪਹਿਲੇ ਹਫ਼ਤੇ ਤੱਕ ਸੀਮਤ ਰੱਖ ਸਕਦਾ ਹੈ, ਤਾਂ ਜੋ ਪ੍ਰੀਖਿਆਵਾਂ ਅਤੇ ਚੋਣ ਪ੍ਰਕਿਰਿਆ ਵਿਚਾਲੇ ਕੋਈ ਟਕਰਾਅ ਨਾ ਹੋਵੇ। ਵਿਧਾਨ ਸਭਾ ਚੋਣਾਂ ਦੌਰਾਨ ਵੱਡੀ ਗਿਣਤੀ ਵਿਚ ਸਰਕਾਰੀ ਅਧਿਆਪਕਾਂ ਅਤੇ ਕਰਮਚਾਰੀਆਂ ਦੀ ਚੋਣ ਡਿਊਟੀ ਲੱਗਦੀ ਹੈ, ਜਿਨ੍ਹਾਂ ਨੇ ਬਾਅਦ ਵਿਚ ਬੋਰਡ ਪ੍ਰੀਖਿਆਵਾਂ ਵਿਚ ਸੁਪਰਡੈਂਟ ਅਤੇ ਪ੍ਰੀਖਿਆ ਸਟਾਫ਼ ਵਜੋਂ ਵੀ ਜ਼ਿੰਮੇਵਾਰੀ ਸੰਭਾਲਣੀ ਹੁੰਦੀ ਹੈ। ਅਜਿਹੇ ਵਿਚ ਚੋਣ ਕਮਿਸ਼ਨ ਲਈ ਪ੍ਰੀਖਿਆ ਸ਼ਡਿਊਲ ਅਤੇ ਚੋਣ ਪ੍ਰਬੰਧਾਂ ਵਿਚ ਤਾਲਮੇਲ ਬਣਾਉਣਾ ਜ਼ਰੂਰੀ ਹੋਵੇਗਾ।
ਪੰਜਾਬ ਵਿਚ ਸੀ. ਬੀ. ਐੱਸ. ਈ. ਦੇ ਨਾਲ-ਨਾਲ ਪੰਜਾਬ ਸਕੂਲ ਸਿੱਖਿਆ ਬੋਰਡ (ਪੀ. ਐੱਸ. ਈ. ਬੀ.) ਲਈ ਵੀ ਇਹ ਸਥਿਤੀ ਅਹਿਮ ਹੈ, ਕਿਉਂਕਿ ਸਰਕਾਰੀ ਅਧਿਆਪਕਾਂ ਦੀ ਦੋਵਾਂ ਥਾਵਾਂ ’ਤੇ ਲੋੜ ਹੁੰਦੀ ਹੈ। ਮੰਨਿਆ ਜਾ ਰਿਹਾ ਹੈ ਕਿ ਪੀ. ਐੱਸ. ਈ. ਬੀ. ਆਪਣੀ ਡੇਟਸ਼ੀਟ ਤਿਆਰ ਕਰਦੇ ਸਮੇਂ ਚੋਣ ਪ੍ਰੋਗਰਾਮ ਨੂੰ ਧਿਆਨ ਵਿਚ ਰੱਖ ਕੇ ਫਰਵਰੀ ਦੇ ਦੂਜੇ ਹਫ਼ਤੇ ਤੋਂ ਪ੍ਰੀਖਿਆਵਾਂ ਕਰਵਾਉਣ ਦੀ ਯੋਜਨਾ ਬਣਾ ਸਕਦਾ ਹੈ।
ਇਹ ਵੀ ਪੜ੍ਹੋ : ਪਟਾਕੇ ਚਲਾਉਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਖੂਨੀ ਝੜਪ, ਤੇਜ਼ਧਾਰ ਹਥਿਆਰਾਂ ਤੇ ਇੱਟਾਂ-ਪੱਥਰਾਂ ਨਾਲ ਹਮਲਾ; 12 ਜ਼ਖ਼ਮੀ
2012 ਅਤੇ 2017 'ਚ ਪਹਿਲਾਂ ਚੋਣਾਂ ਅਤੇ ਫਿਰ ਹੋਈਆਂ ਸਨ ਬੋਰਡ ਪ੍ਰੀਖਿਆਵਾਂ
ਪਿਛਲੇ ਰਿਕਾਰਡ ’ਤੇ ਨਜ਼ਰ ਮਾਰੀਏ ਤਾਂ ਸਾਲ 2012 ਵਿਚ ਪੰਜਾਬ ਵਿਚ 30 ਜਨਵਰੀ ਨੂੰ ਵੋਟਾਂ ਪਈਆਂ ਸਨ ਅਤੇ ਸੀ. ਬੀ. ਐੱਸ. ਈ. ਦੀਆਂ ਪ੍ਰੀਖਿਆਵਾਂ 1 ਮਾਰਚ ਤੋਂ ਸ਼ੁਰੂ ਹੋਈਆਂ ਸਨ। 2017 ਵਿਚ 4 ਫਰਵਰੀ ਨੂੰ ਚੋਣਾਂ ਹੋਈਆਂ ਅਤੇ ਪ੍ਰੀਖਿਆਵਾਂ 9 ਮਾਰਚ ਤੋਂ ਸ਼ੁਰੂ ਹੋਈਆਂ। ਇਨ੍ਹਾਂ ਦੋਵਾਂ ਸਾਲਾਂ ਵਿਚ ਚੋਣਾਂ ਅਤੇ ਪ੍ਰੀਖਿਆਵਾਂ ਵਿਚਾਲੇ ਲਗਭਗ ਇਕ ਮਹੀਨੇ ਦਾ ਫ਼ਰਕ ਸੀ। ਸਾਲ 2022 ਵਿਚ ਕੋਰੋਨਾ ਮਹਾਮਾਰੀ ਕਾਰਨ ਪ੍ਰੀਖਿਆਵਾਂ 2 ਟਰਮਾਂ (ਨਵੰਬਰ-ਦਸੰਬਰ 2021 ਅਤੇ ਅਪ੍ਰੈਲ 2022) ਵਿਚ ਹੋਈਆਂ ਸਨ, ਜਦਕਿ ਵੋਟਿੰਗ 20 ਫਰਵਰੀ ਨੂੰ ਹੋਈ ਸੀ। ਪੰਜਾਬ ਵਿਧਾਨ ਸਭਾ ਦਾ ਮੌਜੂਦਾ ਕਾਰਜਕਾਲ ਮਾਰਚ 2027 ਵਿਚ ਖ਼ਤਮ ਹੋ ਰਿਹਾ ਹੈ। 16 ਫਰਵਰੀ ਤੋਂ ਸੀ. ਬੀ. ਐੱਸ. ਈ. ਦੀਆਂ ਪ੍ਰੀਖਿਆਵਾਂ ਸ਼ੁਰੂ ਹੋਣ ਕਾਰਨ ਚੋਣ ਕਮਿਸ਼ਨ ਵਲੋਂ ਫਰਵਰੀ ਦੇ ਪਹਿਲੇ ਹਫ਼ਤੇ ਵੋਟਿੰਗ ਕਰਵਾਏ ਜਾਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8s
For Whatsapp:- https://whatsapp.com/channel/0029Va94hsaHAdNVur4L170e
ਦੋਰਾਹਾ ਦੀ ਸਰਵਿਸ ਰੋਡ 'ਤੇ ਧੂ-ਧੂ ਕੇ ਸੜੀ ਕਬਾੜ ਦੀ ਦੁਕਾਨ, ਅੰਦਰ ਪਿਆ ਸਾਰਾ ਸਾਮਾਨ ਸੜ ਕੇ ਸੁਆਹ
NEXT STORY