ਲੁਧਿਆਣਾ (ਵਿੱਕੀ) : ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀ. ਬੀ. ਐੱਸ. ਈ.) ਦੀਆਂ 10ਵੀਂ ਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਸ਼ੁਰੂ ਹੁੰਦੇ ਹੀ ਸੋਸ਼ਲ ਮੀਡੀਆ ’ਤੇ ਸਰਗਰਮ ਅਸਮਾਜਿਕ ਤੱਤਾਂ ਨੇ ‘ਪੇਪਰ ਲੀਕ’ ਵਰਗੀਆਂ ਗੁੰਮਰਾਹਕੁੰਨ ਜਾਣਕਾਰੀਆਂ ਫੈਲਾ ਕੇ ਵਿਦਿਆਰਥੀਆਂ ਤੇ ਮਾਪਿਆਂ ਦੀ ਪਰੇਸ਼ਾਨੀ ਵਧਾ ਦਿੱਤੀ ਹੈ। ਇਸ ਸਥਿਤੀ ਨੂੰ ਦੇਖਦੇ ਸੀ. ਬੀ. ਐੱਸ. ਈ. ਨੇ ਇਕ ਅਹਿਮ ਐਡਵਾਈਜ਼ਰੀ ਜਾਰੀ ਕਰ ਕੇ ਸਾਰਿਆਂ ਨੂੰ ਸੁਚੇਤ ਰਹਿਣ ਦੀ ਸਲਾਹ ਦਿੱਤੀ ਹੈ। ਸੀ. ਬੀ. ਐੱਸ. ਈ. ਦੀਆਂ 10ਵੀਂ ਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ 17 ਫਰਵਰੀ ਤੋਂ ਸ਼ੁਰੂ ਹੋ ਚੁੱਕੀਆਂ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲਿਆਂ ਲਈ ਵੱਡੀ ਖ਼ਬਰ, ਟਰਾਂਸਪੋਰਟ ਵਿਭਾਗ ਲਾਗੂ ਕਰਨ ਜਾ ਰਿਹਾ...
10ਵੀਂ ਜਮਾਤ ਦੀਆਂ ਪ੍ਰੀਖਿਆਵਾਂ 11 ਮਾਰਚ ਤੱਕ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 9 ਅਪ੍ਰੈਲ ਤੱਕ ਚੱਲਣਗੀਆਂ। ਵਿਦਿਆਰਥੀਆਂ ਦੀ ਇਸ ਵੱਡੀ ਗਿਣਤੀ ਦਾ ਫ਼ਾਇਦਾ ਚੁੱਕ ਕੇ ਕੁੱਝ ਸ਼ਰਾਰਤੀ ਅਨਸਰ ਯੂ-ਟਿਊਬ, ਵਟਸਐਪ, ਟੈਲੀਗ੍ਰਾਮ, ਇੰਸਟਾਗ੍ਰਾਮ, ਫੇਸਬੁੱਕ ਤੇ ਐਕਸ (ਪੁਰਾਣਾ ਟਵਿੱਟਰ) ਵਰਗੇ ਪਲੇਟਫਾਰਮਾਂ ਦਾ ਸਹਾਰਾ ਲੈ ਕੇ ਫਰਜ਼ੀ ਖ਼ਬਰਾਂ ਫੈਲਾ ਰਹੇ ਹਨ। ਬੋਰਡ ਵੱਲੋਂ ਜਾਰੀ ਐਡਵਾਈਜ਼ਰੀ 'ਚ ਦੱਸਿਆ ਗਿਆ ਹੈ ਕਿ ਕੁੱਝ ਅਸਮਾਜਿਕ ਤੱਤ ਸੀ. ਬੀ. ਐੱਸ. ਈ. ਦੇ ਪੁਰਾਣੇ ਪ੍ਰਸ਼ਨ ਪੱਤਰਾਂ ਨੂੰ ਐਡਿਟ ਕਰ ਕੇ ਜਾਂ ਫਰਜ਼ੀ ਪੀ. ਡੀ. ਐੱਫ. ਬਣਾ ਕੇ ਉਨ੍ਹਾਂ ਨੂੰ ‘ਅਸਲੀ ਪੇਪਰ’ ਵਜੋਂ ਪੇਸ਼ ਕਰਦੇ ਹਨ। ਇਹ ਲੋਕ ਸਿਰਫ਼ ਵਿਦਿਆਰਥੀਆਂ ਨੂੰ ਭਟਕਾਉਣ ਦੀ ਕੋਸ਼ਿਸ਼ ਕਰ ਰਹੇ ਹਨ।
ਇਹ ਵੀ ਪੜ੍ਹੋ : ਕਤਲ ਮਾਮਲੇ 'ਚ ਲਾਰੈਂਸ ਬਿਸ਼ਨੋਈ ਬਰੀ! ਚੰਡੀਗੜ੍ਹ ਅਦਾਲਤ ਦਾ 7 ਸਾਲ ਪੁਰਾਣੇ ਕੇਸ 'ਚ ਵੱਡਾ ਫ਼ੈਸਲਾ
ਸੀ. ਬੀ. ਐੱਸ. ਈ. ਨੇ ਚਿਤਾਵਨੀ ਦਿੱਤੀ ਹੈ ਕਿ ਗਲਤ ਸੂਚਨਾ ਫੈਲਾਉਣ ਜਾਂ ਪ੍ਰੀਖਿਆ ਪ੍ਰਕਿਰਿਆ ਵਿਚ ਵਿਘਨ ਪਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਬੋਰਡ ਨੇ ਸਾਫ਼ ਕਿਹਾ ਹੈ ਕਿ ਅਫ਼ਵਾਹਾਂ ਫੈਲਾਉਣ ਵਾਲਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਜਾਵੇਗਾ। ਤੇ ਭਾਰੀ ਜੁਰਮਾਨੇ ਦੇ ਨਾਲ-ਨਾਲ ਜੇਲ੍ਹ ਦੀ ਸਜ਼ਾ ਦਾ ਵੀ ਪ੍ਰਬੰਧ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵੱਡੀ ਖ਼ਬਰ: ਮਰਦਮਸ਼ੁਮਾਰੀ ਦਾ ਪਹਿਲਾ ਪੜਾਅ ਸ਼ੁਰੂ, ਕੀ ਤੁਸੀਂ ਇਨ੍ਹਾਂ 33 ਸਵਾਲਾਂ ਲਈ ਤਿਆਰ ਹੋ?
NEXT STORY